Tue, Apr 7, 2026
Whatsapp

ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਲਈ 2840 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, ਜਾਣੋ ਕਿੰਨੇ ਵੀਜ਼ਾ ਹੋਏ ਰੱਦ ?

ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕੁੱਲ 2840 ਵੀਜ਼ਾ ਜਾਰੀ ਹੋਏ ਹਨ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੁੱਲ 1795 ਵੀਜ਼ਾ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਕੁੱਲ 1763 ਵੀਜ਼ਾ ਮਨਜੂਰ ਹੋਏ, ਜਦਕਿ 32 ਵੀਜ਼ਾ ਕੱਟੇ ਗਏ ਹਨ।

Reported by:  PTC News Desk  Edited by:  KRISHAN KUMAR SHARMA -- April 07th 2026 03:57 PM -- Updated: April 07th 2026 04:47 PM
ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਲਈ 2840 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, ਜਾਣੋ ਕਿੰਨੇ ਵੀਜ਼ਾ ਹੋਏ ਰੱਦ ?

ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਲਈ 2840 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, ਜਾਣੋ ਕਿੰਨੇ ਵੀਜ਼ਾ ਹੋਏ ਰੱਦ ?

ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕੁੱਲ 2840 ਵੀਜ਼ਾ ਜਾਰੀ ਹੋਏ ਹਨ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ (SGPC) ਵੱਲੋਂ ਕੁੱਲ 1795 ਵੀਜ਼ਾ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਕੁੱਲ 1763 ਵੀਜ਼ਾ ਮਨਜੂਰ ਹੋਏ, ਜਦਕਿ 32 ਵੀਜ਼ਾ (Visa) ਕੱਟੇ ਗਏ ਹਨ।

ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1795 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਵੱਲੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।


ਉਨ੍ਹਾਂ ਕਿਹਾ ਕਿ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਉਨ੍ਹਾਂ ਦਾ ਸੀਰੀਅਲ ਨੰਬਰ 144, 146, 161, 163, 201, 225, 245, 250, 251, 252, 304, 370, 413, 441, 509, 510, 524, 645, 652, 679, 680, 895, 1026, 1027, 1038, 1087, 1276, 1277, 1510, 1547, 1785 ਤੇ 1786 ਸਾਮਲ ਹਨ।

ਪਾਕਿਸਤਾਨ ਸਰਕਾਰ ਵੱਲੋਂ ਜਾਰੀ ਕੀਤੇ ਗਏ ਕੁੱਲ ਵੀਜ਼ਿਆਂ 'ਚ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਦਿੱਲੀ ਸਿੱਖ ਕਮੇਟੀ ਨੂੰ 409, ਜੰਮੂ ਗੁਰਦੁਆਰਾ ਕਮੇਟੀ ਨੂੰ 176, ਯੂਪੀ ਨੂੰ 78, ਹਰਿਆਣਾ ਕਮੇਟੀ ਨੂੰ 255 ਤੇ ਹੋਰਾਂ ਨੂੰ ਬਿਨਾਂ ਜਥਾ ਜਾਰੀ ਕੀਤੇ ਗਏ ਹਨ।

ਦਿੱਲੀ ਕਮੇਟੀ ਨੂੰ 409 ਵੀਜ਼ਾ ਹੋਏ ਜਾਰੀ

ਉਧਰ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੇ ਵੱਲੋਂ 451 ਵੀਜ਼ਾ ਭੇਜੇ ਗਏ ਸਨ, ਜਿਸ ਨੂੰ ਲੈ ਕੇ ਪਾਕਿਸਤਾਨ ਸਰਕਾਰ ਵੱਲੋਂ 409 ਵੀਜ਼ਾ ਜਾਰੀ ਕੀਤੇ ਗਏ ਹਨ। ਇਸ ਮੌਕੇ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ਼ਰਧਾਲੂਆਂ ਨੂੰ ਪਾਸਪੋਰਟ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦੀ ਕ੍ਰਿਪਾ ਸਦਕਾ ਇਹ ਵੀਜ਼ਾ ਲੱਗੇ ਹਨ। ਹਾਲਾਂਕਿ ਪ੍ਰਧਾਨ ਕਾਲਕਾ ਨੇ ਇਸ ਬਾਰੇ ਸਪੱਸ਼ਟ ਕਾਰਨ ਨਹੀਂ ਦੱਸਿਆ, ਜਿਨ੍ਹਾਂ ਦੇ Visas ਨਹੀਂ ਲੱਗੇ ਪਰ ਇਹ ਜ਼ਰੂਰ ਦੱਸਿਆ ਕਿ 'ਸਿੰਘ' ਤੇ 'ਕੌਰ', ਜਿਨ੍ਹਾਂ ਨਾਂਵਾਂ ਪਿੱਛੇ ਨਹੀਂ ਸੀ, ਉਨ੍ਹਾਂ ਦੇ Visas ਨਹੀਂ ਲੱਗੇ।

ਪਰਮਜੀਤ ਸਿੰਘ ਚੰਦੋਕ, ਜੋ ਕਮੇਟੀ ਦਾ ਵੀਜ਼ਾ ਲਗਵਾਉਣ ਦਾ ਕੰਮ ਕਰਦੇ ਹਨ, ਉਨ੍ਹਾਂ ਕਿਹਾ ਕਿ Non-sikhs ਨੂੰ ਮੁਸ਼ਕਲ ਆ ਰਹੀ ਹੈ, ਹਾਲਾਂਕਿ ਪਹਿਲਾਂ ਵੀਜ਼ਾ ਜ਼ਰੂਰ ਮਿਲਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਥਾ 10 April ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ।

- PTC NEWS

Top News view more...

Latest News view more...

PTC NETWORK
PTC NETWORK