Advertisment

ਡੇਰਾ ਪ੍ਰੇਮੀ ਕਤਲ ਮਾਮਲੇ 'ਚ 3 ਮੁਲਜ਼ਮਾਂ ਦੀ ਹੋਈ ਗ੍ਰਿਫ਼ਤਾਰੀ

author-image
Pardeep Singh
Updated On
New Update
ਡੇਰਾ ਪ੍ਰੇਮੀ ਕਤਲ ਮਾਮਲੇ 'ਚ 3 ਮੁਲਜ਼ਮਾਂ ਦੀ ਹੋਈ ਗ੍ਰਿਫ਼ਤਾਰੀ
Advertisment
ਚੰਡੀਗੜ੍ਹ: ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਮਗਰੋਂ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 3 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਹੈ। ਉਥੇ ਹੀ ਪੁਲਿਸ ਨੇ 6 ਮੁਲਜ਼ਮਾਂ ਦੀ ਪਛਾਣ ਕੀਤੀ ਸੀ। ਮੁਲਜ਼ਮਾਂ ਦੀ ਪਛਾਣ ਪੰਜਾਬ ਪੁਲਿਸ ਇੰਟੈਲੀਜੈਂਸ ਅਤੇ ਦਿੱਲੀ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਨੇ ਕੀਤੀ ਹੈ।   ਮਿਲੀ ਜਾਣਕਾਰੀ ਮੁਤਾਬਿਕ ਹਮਲਾਵਰ 2 ਫਰੀਦਕੋਟ ਅਤੇ 4 ਹਰਿਆਣਾ ਨਾਲ ਸੰਬੰਧਿਤ ਹਨ। ਪੁਲਿਸ ਦਾ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰੇ ਲਾਰੈਂਸ ਗਰੁੱਪ ਨਾਲ ਸਬੰਧ ਰੱਖਦੇ ਹਨ।


ਕਾਬਿਲੇਗੌਰ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਜਿਸ 'ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ 'ਚ ਮੈਡੀਕਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਅੰਮ੍ਰਿਤਸਰ ਵਿਖੇ ਹਿੰਦੂ ਆਗੂ ਸੁਧੀਰ ਸੂਰੀ ਦੀ ਹੱਤਿਆ ਨਾਲ ਇਹ ਇਕ ਹਫ਼ਤੇ ਵਿਚ ਦੂਜੀ ਸਭ ਤੋਂ ਵੱਡੀ ਘਟਨਾ ਹੈ। ਪੰਜਾਬ 'ਚ ਗ਼ੈਰ ਸਮਾਜਿਕ ਅਨਸਰ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।
- PTC NEWS
latest-news punjab-news-punjabi-news police-succeed-in-dera-premi-murder-case
Advertisment

Stay updated with the latest news headlines.

Follow us:
Advertisment