Mon, Jul 6, 2026
Whatsapp

Moga ’ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਅੰਮ੍ਰਿਤਪਾਲ ਸਿੰਘ ਸਣੇ 30 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਇਸ ਮੌਕੇ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਹਰ ਵਰਕਰ ਅਤੇ ਨਵੇਂ ਸ਼ਾਮਲ ਹੋਣ ਵਾਲੇ ਸਾਥੀ ਨੂੰ ਬਣਦਾ ਮਾਣ-ਸਨਮਾਨ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰ ਵਿਅਕਤੀ ਨੂੰ ਪੂਰਾ ਸਤਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ।

Reported by:  PTC News Desk  Edited by:  Aarti -- July 06th 2026 12:43 PM
Moga ’ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਅੰਮ੍ਰਿਤਪਾਲ ਸਿੰਘ ਸਣੇ 30 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

Moga ’ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਅੰਮ੍ਰਿਤਪਾਲ ਸਿੰਘ ਸਣੇ 30 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

Moga News : ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਅੰਮ੍ਰਿਤਪਾਲ ਸਿੰਘਪੱਤੋਂ ਆਪਣੇ ਨਜ਼ਦੀਕੀ 30 ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਪਾਰਟੀ ਵੱਲੋਂ ਸਨਮਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਸਿਰੋਪਾਓ ਭੇਂਟ ਕਰਕੇ ਪਾਰਟੀ ਵਿੱਚ ਰਸਮੀ ਸ਼ਮੂਲੀਅਤ ਕਰਵਾਈ।

ਇਸ ਮੌਕੇ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਹਰ ਵਰਕਰ ਅਤੇ ਨਵੇਂ ਸ਼ਾਮਲ ਹੋਣ ਵਾਲੇ ਸਾਥੀ ਨੂੰ ਬਣਦਾ ਮਾਣ-ਸਨਮਾਨ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰ ਵਿਅਕਤੀ ਨੂੰ ਪੂਰਾ ਸਤਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ।

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਪੱਤੋਂ ਨੇ ਕਿਹਾ ਕਿ ਉਹ ਬੀਤੇ ਕੁਝ ਦਿਨਾਂ ਤੋਂ ਲੰਬੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੀੜਤ ਕਿਸਾਨਾਂ ਨੂੰ ਕਣਕ ਵੰਡ ਕੇ ਕੀਤੀ ਜਾ ਰਹੀ ਮਦਦ ਤੋਂ ਪ੍ਰਭਾਵਿਤ ਹੋਏ ਹਨ।

ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਅਜਿਹੇ ਆਗੂ ਨਾਲ ਖੜ੍ਹਨ ਦੀ ਹੈ ਜੋ ਲੋਕਾਂ ਦੇ ਔਖੇ ਸਮੇਂ ਵਿੱਚ ਮਸੀਹਾ ਬਣ ਕੇ ਉਨ੍ਹਾਂ ਦੀ ਸਹਾਇਤਾ ਕਰਦਾ ਹੋਵੇ। ਇਸੇ ਸੋਚ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ।

ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਇਲਾਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ।

ਇਹ ਵੀ ਪੜ੍ਹੋ  : Punjab Weather 7 July : ਪੰਜਾਬ ’ਚ 4 ਦਿਨਾਂ ਤੱਕ ਭਾਰੀ ਮੀਂਹ ਪੈਣ ਦਾ ਅਲਰਟ; 40 ਡਿਗਰੀ ਤੱਕ ਪਹੁੰਚੇ ਤਾਪਮਾਨ ’ਚ ਆਈ ਗਿਰਾਵਟ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK