Mon, Dec 8, 2025
Whatsapp

Moga News : ਮੋਗਾ 'ਚ ਕਾਂਗਰਸ ਨੂੰ ਝਟਕਾ, 30 ਤੋਂ ਵੱਧ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

Shiromani Akali Dal Moga News : ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ ਨੇ ਸਿਰੋਪਾਓ ਦੇ ਕੇ ਪਾਰਟੀ ਵਿੱਚ ਸਮੂਲੀਅਤ ਕਰਵਾਈ।

Reported by:  PTC News Desk  Edited by:  KRISHAN KUMAR SHARMA -- November 19th 2025 10:45 AM -- Updated: November 19th 2025 10:50 AM
Moga News : ਮੋਗਾ 'ਚ ਕਾਂਗਰਸ ਨੂੰ ਝਟਕਾ, 30 ਤੋਂ ਵੱਧ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

Moga News : ਮੋਗਾ 'ਚ ਕਾਂਗਰਸ ਨੂੰ ਝਟਕਾ, 30 ਤੋਂ ਵੱਧ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

Shiromani Akali Dal Moga News : ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਚਹੂੜਚੱਕ ਵਿੱਚ ਕਾਂਗਰਸ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਾ, ਜਦੋਂ ਤਿੰਨ ਦਰਜਨ ਤੋਂ ਉੱਪਰ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ ਨੇ ਸਿਰੋਪਾਓ  ਦੇ ਕੇ ਪਾਰਟੀ ਵਿੱਚ ਸਮੂਲੀਅਤ ਕਰਵਾਈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਭਾਰਤੀ ਨੇ ਕਿਹਾ ਕਿ ਪਿਛਲੇ 9 ਸਾਲਾਂ ਵਿੱਚ ਤੁਸੀਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਰਾਜ ਦੇਖ ਚੁੱਕੇ ਹੋ, ਜਿਨ੍ਹਾਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਨੂੰ ਵੀ ਬੰਦ ਕਰ ਰੱਖਿਆ। ਇਸ ਮੌਕੇ ਉਹਨਾਂ ਪਿੰਡ ਚੂਹੜਚੱਕ ਦੇ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਵਿੱਚ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਹ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਤਾਂ ਜੋ ਮੁੜ ਤੋਂ ਗਰੀਬ ਅਤੇ ਮੱਧ ਵਰਗੀ ਲੋਕਾਂ ਲਈ ਬੰਦ ਪਈਆਂ ਸਕੀਮਾਂ ਨੂੰ ਚਾਲੂ ਕਰਵਾਇਆ ਜਾ ਸਕੇ।


''ਅਸੀਂ ਪਛਤਾਅ ਰਹੇ ਹਾਂ...''

ਇਸ ਮੌਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੀਆਂ ਕਈ ਬਜ਼ੁਰਗ ਔਰਤਾਂ ਨੇ ਵੀ ਕਿਹਾ ਕਿ ਉਹ ਕਾਂਗਰਸ ਪਾਰਟੀ ਵਿੱਚ ਜਾ ਕੇ ਅੱਜ ਪਛਤਾਅ ਰਹੇ ਹਨ ਅਤੇ ਅੱਜ ਮੁੜ ਤੋਂ ਉਹਨਾਂ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਅਤੇ ਉਹ ਆਖਰੀ ਸਮੇਂ ਤੱਕ ਹੁਣ ਅਕਾਲੀ ਦਲ ਨਾਲ ਰਹਿਣਗੇ ਅਤੇ ਸਾਨੂੰ ਆਸ ਹੈ ਕਿ ਅਕਾਲੀ ਦਲ ਇੱਕੋ ਇੱਕ ਅਜਿਹੀ ਪਾਰਟੀ ਹੈ ਜੋ ਗਰੀਬ ਲੋਕਾਂ ਦੀ ਮਦਦਗਾਰ ਹੈ।

- PTC NEWS

Top News view more...

Latest News view more...

PTC NETWORK
PTC NETWORK