Moga : ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ, ਪਿੰਡ ਬੋਡੇ 'ਚ ਵੱਖ-ਵੱਖ ਪਾਰਟੀਆਂ ਛੱਡ ਕੇ 32 ਪਰਿਵਾਰ ਅਕਾਲੀ ਦਲ 'ਚ ਸ਼ਾਮਲ
Shiromani Akali Dal Moga News : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਮੋਗਾ 'ਚ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਹਲਕਾ ਨਿਹਾਲ ਸਿੰਘ ਵਾਲਾ 'ਚ ਵੱਖ-ਵੱਖ ਪਾਰਟੀਆਂ ਛੱਡ ਕੇ 32 ਪਰਿਵਾਰਾਂ ਨੇ ਅਕਾਲੀ ਦਲ ਦਾ ਪੱਲਾ ਫੜ ਲਿਆ।
ਪਿੰਡ ਬੋਡੇ ਤੋਂ ਸਰਦਾਰ ਸੁਖਮੰਦਰ ਸਿੰਘ 32 ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਇਸ ਮੌਕੇ ਸੁਖਮੰਦਰ ਸਿੰਘ ਗੱਲ ਕਰਦੇ ਆਂ ਦੱਸਿਆ ਕਿ ਅਸੀਂ ਅੱਜ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਿਲ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹੜਾਂ ਦੇ ਵਿੱਚ ਕੀਤੀ ਮਦਦ ਅਤੇ ਕਿਸਾਨਾਂ ਨੂੰ ਦਿੱਤੀਆਂ ਸਹੂਲਤਾਂ ਨੂੰ ਦੇਖਦੇ ਹੋਏ ਆਪਣੀ ਮਾਂ ਪਾਰਟੀ ਵਿੱਚ ਸ਼ਾਮਿਲ ਹੋਏ ਹਾਂ। ਇਸ ਮੌਕੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ, ਹਲਕਾ ਇੰਚਾਰਜ ਰਾਜਵਿੰਦਰ ਧਰਮਕੋਟ ਦਿਹਾਤੀ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭਗੇਰੀਆ ਨੇ ਸਿਰੋਪਾਓ ਦੇ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਵਾਈ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਪਾਰਟੀ ਵਿੱਚ ਬਣਨ ਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਸਰਕਲ ਪ੍ਰਧਾਨ ਬਸੰਤ ਸਿੰਘ ਦੌਧਰ, ਅਜੀਤਪਾਲ ਸਿੰਘ ਰਣੀਆ, ਵਿੱਕੀ ਧਾਲੀਵਾਲ ਵੀ ਹਾਜ਼ਰ ਰਹੇ। ਸ਼ਾਮਿਲ ਹੋਏ ਸਾਰੇ ਪਰਿਵਾਰਾਂ ਨੂੰ ਵਿਸ਼ਵਾਸ਼ ਦਵਾਇਆ ਕਿ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
- PTC NEWS