Mansa Youth Death Live Highlights : 'ਦਲਜੀਤ ਸਿੰਘ ਦਾ ਕਤਲ ਹੋਇਆ ਸੀ'; ਮਾਨਸਾ ਪੁਲਿਸ ਦਾ ਵੱਡਾ ਦਾਅਵਾ, ਕਿਹਾ - ਤਿੰਨ ਨੂੰ ਕੀਤਾ ਡਿਟੇਨ
Parvinder Singh Jhota Murder case : ਮਾਨਸਾ ਦੇ ਪਿੰਡ ਭੰਮੇ ਕਲਾਂ 'ਚ ਪ੍ਰਦਰਸ਼ਨਕਾਰੀਆਂ ਖਿਲਾਫ਼ ਪੰਜਾਬ ਪੁਲਿਸ ਦੀ ਧੱਕੇਸ਼ਾਹੀ ਦੀ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਜੰਮ ਕੇ ਨਿੰਦਾ ਕੀਤੀ ਹੈ। ਜਾਣਕਾਰੀ ਅਨੁਸਾਰ, ਉਹ ਵੀ ਦਲਜੀਤ ਸਿੰਘ ਦੀ ਧਰਨੇ 'ਚ ਪਹੁੰਚੇ ਸਨ। ਉਨ੍ਹਾਂ ਨੇ ਹੁਣ ਪੁਲਿਸ ਦੀ ਧੱਕੇਸ਼ਾਹੀ ਨੂੰ ਲੈ ਕੇ ਪੰਜਾਬੀ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮੋਰਚਾ ਬਹੁਤ ਸਹੀ ਚੱਲ ਰਿਹਾ ਹੈ, ਵੱਧ ਤੋਂ ਵੱਧ ਸੰਗਤਾਂ ਮੋਰਚੇ ਵਾਲੀ ਥਾਂ 'ਤੇ ਪਹੁੰਚਣ,
ਉਨ੍ਹਾਂ ਅੱਗੇ ਕਿਹਾ, ''ਕਿਉਂਕਿ ਪੰਜਾਬ ਸਰਕਾਰ ਬੁਖਲਾਹਟ 'ਚ ਆ ਗਈ ਹੈ। ਪੰਜਾਬ ਪੁਲਿਸ, ਜੋ ਹਿਟਲਰ ਦੇ ਰਾਜ 'ਚ ਹੋਇਆ ਸੀ, ਉਹ ਕੁੱਝ ਕਰ ਰਹੀ ਹੈ, ਵੱਧ ਤੋਂ ਵੱਧ ਸੰਗਤਾਂ ਪਹੁੰਚਣ।''
Mansa Youth Death Live Updates : ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮ ਖੁਰਦ ਵਿਖੇ 35 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਜਿੱਥੇ ਪਰਿਵਾਰ ਵੱਲੋਂ ਲਾਸ਼ ਨੂੰ ਸਰਸਾ ਮਾਨਸਾ ਰੋਡ ਦੇ ਉੱਪਰ ਰੱਖ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ...ਕਿਵੇਂ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜੀ ? ਪੜ੍ਹੋ 9 ਹਾਈ ਪ੍ਰੋਫਾਈਲ ਕਤਲਾਂ ਦੀਆਂ ਕਹਾਣੀਆਂ
ਪਰਿਵਾਰ ਨੇ ਲਾਸ਼ ਨੂੰ ਸੜਕ 'ਤੇ ਰੱਖ ਕੇ ਲਾਇਆ ਜਾਮ
ਰੋਸ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਪਿੰਡ ਵਾਸੀਆਂ ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਲਾਸ਼ ਨੂੰ ਮਾਨਸਾ-ਸਿਰਸਾ ਰੋਡ ਦੇ ਉੱਪਰ ਰੱਖ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਦੋ ਬੱਚਿਆਂ ਦਾ ਪਿਤਾ ਸੀ ਦਲਜੀਤ ਸਿੰਘ
ਪਰਿਵਾਰ ਦੀ ਮੰਗ ਹੈ ਕਿ ਜਦੋਂ ਤੱਕ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਨਹੀਂ ਹੋਵੇਗੀ, ਉਦੋਂ ਤੱਕ ਰੋਡ ਜਾਮ ਜਾਰੀ ਰਹੇਗਾ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦਲਜੀਤ ਸਿੰਘ ਸ਼ਾਦੀਸ਼ੁਦਾ ਸੀ। ਉਹ ਦੋ ਬੱਚਿਆਂ ਦਾ ਪਿਤਾ ਸੀ ਅਤੇ ਪਰਿਵਾਰ ਦੇ ਵਿੱਚ ਇਕੱਲਾ ਹੀ ਕਮਾਉਣ ਵਾਲਾ ਵਿਅਕਤੀ ਸੀ, ਜੋ ਕਿ ਪਿਛਲੇ ਸਮੇਂ ਤੋਂ ਨਸ਼ੇ ਦਾ ਆਦੀ ਹੋ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਦਲਜੀਤ ਅੱਜ ਸਵੇਰੇ ਹੀ ਮਾਨਸਾ ਵਿਖੇ ਗਿਆ, ਜਿੱਥੋਂ ਨਸ਼ਾ ਖਰੀਦ ਲਿਆ ਅਤੇ ਬਾਅਦ ਦੇ ਵਿੱਚ ਉਸਦੀ ਲਾਸ਼ ਰਾਮਾਨੰਦੀ ਨਜ਼ਦੀਕ ਖੇਤਾਂ ਦੇ ਵਿੱਚੋਂ ਮਿਲੀ ਹੈ।
ਪਰਿਵਾਰ ਨੇ ਦੋਸ਼ ਲਾਇਆ ਕਿ ਤੁਰੰਤ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਨਸ਼ੇ ਬੰਦ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਦੂਸਰੇ ਪਾਸੇ ਸ਼ਰੇਆਮ ਨਸ਼ੇ ਦੇ ਨਾਲ ਮੌਤਾਂ ਹੋ ਰਹੀਆਂ ਹਨ ਅਤੇ ਕਿਤੇ ਵੀ ਨਸ਼ੇ ਬੰਦ ਨਹੀਂ ਹੋ ਰਹੇ।
ਪਿੰਡ ਵਾਸੀਆਂ ਵੱਲੋਂ ਸੜਕ 'ਤੇ ਜਾਮ ਲਾਉਣ ਦੀ ਖ਼ਬਰ ਮਿਲਣ 'ਤੇ ਭਾਰੀ ਪੁਲਿਸ ਮੌਕੇ 'ਤੇ ਪਹੁੰਚੀ ਹੋਈ ਸੀ। ਪੁਲਿਸ ਅਧਿਕਾਰੀਆਂ ਵੱਲੋਂ ਪੀੜਤ ਪਰਿਵਾਰ ਅਤੇ ਲੋਕਾਂ ਨਾਲ ਮਾਮਲੇ ਨੂੰ ਹੱਲ ਕਰਨ ਲਈ ਲਗਾਤਾਰ ਰਾਬਤਾ ਕੀਤਾ ਜਾ ਰਿਹਾ ਹੈ।
ਮਾਹੌਲ ਤਣਾਪੂਰਨ, ਭਾਰੀ ਪੁਲਿਸ ਫੋਰਸ ਤੈਨਾਤ, ਪੁਲਿਸ ਨੇ ਟਰੱਕ ਖੜੇ ਕਰਕੇ ਲਾਇਆ ਜਾਮ
ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਵਿੱਚ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ਵੱਲੋਂ ਲਾਸ਼ ਨੂੰ ਮਾਨਸਾ ਦੇ ਵਿੱਚ ਪਰਵਿੰਦਰ ਸਿੰਘ ਝੋਟੇ ਦੇ ਇਨਸਾਫ ਲਈ ਚੱਲ ਰਹੇ ਮੋਰਚੇ ਦੇ ਵਿੱਚ ਲਿਆਂਦਾ ਜਾ ਰਿਹਾ ਸੀ, ਜਿਸ ਦੌਰਾਨ ਪੁਲਿਸ ਫੋਰਸ ਵੱਲੋਂ ਰਾਸਤੇ ਦੇ ਵਿੱਚ ਗੱਡੀਆਂ ਲਗਾ ਕੇ ਟਰੱਕ ਖੜੇ ਕਰਕੇ ਜਾਮ ਲਾ ਦਿੱਤਾ ਗਿਆ। ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਹੈ ਤਾਂ ਕਿ ਲਾਸ਼ ਨੂੰ ਮਾਨਸਾ ਧਰਨੇ ਦੇ ਵਿੱਚ ਨਾ ਲਿਆਂਦਾ ਜਾ ਸਕੇ।

ਹਾਲਾਂਕਿ ਮਾਨਸਾ ਐਸਐਸਪੀ ਵੈਭਵ ਚੌਧਰੀ ਨੇ ਸਪਸ਼ਟ ਕੀਤਾ ਕਿ ਨੌਜਵਾਨ ਦਾ ਕਤਲ ਹੋਇਆ ਹੈ, ਜਿਸ ਸਬੰਧੀ ਪੁਲਿਸ ਵੱਲੋਂ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇੱਕ ਵਿਅਕਤੀ ਨੂੰ ਰਾਊਂਡਅੱਪ ਵੀ ਕਰ ਲਿਆ ਗਿਆ ਹੈ। ਦੂਸਰਿਆਂ ਨੂੰ ਗ੍ਰਿਫਤਾਰ ਕਰਨ ਦੇ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਰਾਉਂਡਅੱਪ ਕੀਤੇ ਵਿਅਕਤੀ ਤੋਂ ਪੁੱਛਗਿਛ ਵੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦ ਹੀ ਇਸ ਮਸਲੇ ਨੂੰ ਹੱਲ ਕਰ ਲਿਆ ਜਾਵੇਗਾ।
ਖਬਰ ਅਪਡੇਟ ਜਾਰੀ...
ਇਹ ਵੀ ਪੜ੍ਹੋ..ਗੁਰਦੁਆਰਾ ਗੋਪਾਲਸਰ ਗਗੜਾ 'ਤੇ ਗੋਲੀਬਾਰੀ; ਚਿੱਠੀ 'ਚ ਕਈ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ
- PTC NEWS