Sun, Dec 7, 2025
Whatsapp

Sri Guru Tegh Bahadur Sahib : ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕਾਨ੍ਹਪੁਰ ਤੋਂ ਲਖਨਊ ਲਈ ਰਵਾਨਾ

350th Shatabadi Nagar Kirtan : ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਲਈ ਰਵਾਨਾ ਹੋਇਆ।

Reported by:  PTC News Desk  Edited by:  KRISHAN KUMAR SHARMA -- September 02nd 2025 04:47 PM -- Updated: September 02nd 2025 04:48 PM
Sri Guru Tegh Bahadur Sahib : ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕਾਨ੍ਹਪੁਰ ਤੋਂ ਲਖਨਊ ਲਈ ਰਵਾਨਾ

Sri Guru Tegh Bahadur Sahib : ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕਾਨ੍ਹਪੁਰ ਤੋਂ ਲਖਨਊ ਲਈ ਰਵਾਨਾ

350th Shatabadi Nagar Kirtan : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਗੁਰਮਤਿ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।


ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਪੁੱਜਾ। ਰਸਤੇ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ। ਸਥਾਨਕ ਸੰਗਤਾਂ ਵਿਚ ਨਗਰ ਕੀਰਤਨ ਪ੍ਰਤੀ ਵੱਡਾ ਉਤਸ਼ਾਹ ਸੀ ਅਤੇ ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਸੰਗਤਾਂ ਲਈ ਖਿੱਚ ਦਾ ਕੇਂਦਰ ਸਨ।

ਦੱਸਣਯੋਗ ਹੈ ਕਿ ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਵਿਖੇ ਰੁਕੇਗਾ, ਜਿਥੋਂ 2 ਸਤੰਬਰ ਨੂੰ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਲਮਬਾਗ ਲਖਨਊ ਲਈ ਰਵਾਨਾ ਹੋਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ, ਇੰਚਾਰਜ ਜਗਜੀਤ ਸਿੰਘ, ਸਿਮਰਨਜੀਤ ਸਿੰਘ ਕੰਗ, ਯੂਪੀ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਬ੍ਰਿਜਪਾਲ ਸਿੰਘ, ਮੀਤ ਮੈਨੇਜਰ ਰਵਿੰਦਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਦੇ ਪ੍ਰਧਾਨ ਹਰਵਿੰਦਰ ਸਿੰਘ ਲਾਰਡ, ਹਰਜਿੰਦਰ ਸਿੰਘ, ਗੁਰਜਿੰਦਰ ਸਿੰਘ, ਸਰਬਜੀਤ ਸਿੰਘ ਸਾਗਰੀ, ਐਡਵੋਕੇਟ ਰਵਿੰਦਰ ਸਿੰਘ, ਮਨਮੀਤ ਸਿੰਘ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਭੱਲਾ, ਗਗਨ ਸਿੰਘ ਢੀਂਗਰਾ ਸਮੇਤ ਸੰਗਤਾਂ ਹਾਜ਼ਰ ਸਨ।

- PTC NEWS

Top News view more...

Latest News view more...

PTC NETWORK
PTC NETWORK