Sun, Dec 14, 2025
Whatsapp

Sri Guru Tegh Bahadur Sahib Ji ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ; ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰਬਾਣੀ ਗੁਰ-ਇਤਿਹਾਸ ਬਾਰੇ ਵਿਚਾਰਾਂ ਦੀ ਸਾਂਝ ਪਾਈ।

Reported by:  PTC News Desk  Edited by:  Aarti -- September 07th 2025 04:38 PM
Sri Guru Tegh Bahadur Sahib Ji ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ; ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ

Sri Guru Tegh Bahadur Sahib Ji ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ; ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ

Sri Guru Tegh Bahadur Sahib Ji News : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਬਰੇਲੀ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰਬਾਣੀ ਗੁਰ-ਇਤਿਹਾਸ ਬਾਰੇ ਵਿਚਾਰਾਂ ਦੀ ਸਾਂਝ ਪਾਈ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਨਾਨਕਮਤਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।


ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਤੋਂ ਆਰੰਭ ਹੋ ਕੇ ਸਿਤਾਰਗੰਜ, ਬੜਾਪੁਰ, ਅਮਰੀਆ, ਨਵਾਬਗੰਜ, ਹਾਫਿਸਗੰਜ, ਬਰੇਲੀ ਕੈਂਪ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਬਰੇਲੀ ਵਿਖੇ ਪੁੱਜਾ।  ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਇਸ ਨਗਰ ਕੀਰਤਨ ਪ੍ਰਤੀ ਸਥਾਨਕ ਸੰਗਤਾਂ ਵਿਚ ਵੱਡਾ ਉਤਸ਼ਾਹ ਹੈ। ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। 

ਦੱਸਣਯੋਗ ਹੈ ਕਿ ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਬਰੇਲੀ ਵਿਖੇ ਰੁਕੇਗਾ, ਜਿਥੋਂ 8 ਸਤੰਬਰ ਨੂੰ ਅਗਲੇ ਪੜਾਅ ਕਾਸ਼ੀਪੁਰ ਉਤਰਾਖੰਡ ਲਈ ਰਵਾਨਾ ਹੋਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ, ਮੀਤ ਸਕੱਤਰ ਗੁਰਨਾਮ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਨਾਨਕਮਤਾ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ, ਅਮਰਜੀਤ ਸਿੰਘ, ਬਾਬਾ ਪਾਲ ਸਿੰਘ ਕਾਰ ਸੇਵਾ ਆਗਰਾ, ਜਥੇਦਾਰ ਬਾਬਾ ਕੁਲਦੀਪ ਸਿੰਘ, ਬਾਬਾ ਮੋਹਨ ਸਿੰਘ ਕਾਰ ਸੇਵਾ ਵਾਲੇ, ਇੰਚਾਰਜ  ਜਗਜੀਤ ਸਿੰਘ, ਸਿਮਰਨਜੀਤ ਸਿੰਘ ਕੰਗ, ਚੀਫ ਗੁਰਦੁਆਰਾ ਇੰਸਪੈਕਟਰ ਜਗਦੀਸ਼ ਸਿੰਘ ਬੁੱਟਰ, ਇੰਚਾਰਜ ਸਿੱਖ ਮਿਸ਼ਨ ਉੱਤਰਾਖੰਡ ਭਾਈ ਸੁਖਵਿੰਦਰ ਸਿੰਘ, ਮੀਤ ਮੈਨੇਜਰ ਰਵਿੰਦਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਸਮੇਤ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ’ਚ ਹੜ੍ਹਾਂ ਕਾਰਨ ਸਥਿਤੀ ਚਿੰਤਾਜਨਕ, ਪੀੜਤ ਲੋਕਾਂ ਲਈ ਨਿਰੰਤਰ ਜਾਰੀ ਹੈ ਸੇਵਾ- ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਵਾ

- PTC NEWS

Top News view more...

Latest News view more...

PTC NETWORK
PTC NETWORK