Tue, Sep 22, 2026
Whatsapp

35ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਸ਼ਾਨੋ-ਸ਼ੌਕਤ ਤੇ ਪੂਰੇ ਉਤਸ਼ਾਹ ਨਾਲ ਹੋਈਆਂ ਸਮਾਪਤ

35ਵੀਆਂ ਸਾਲਾਨਾ ਸਿੱਖ ਖੇਡਾਂ ਬ੍ਰਿਸਬੇਨ (ਗੋਲਡ ਕੋਸਟ) ਦੇ ਪ੍ਰਫਾਰਮੈਂਸ ਸੈਂਟਰ ਵਿਖੇ ਬਹੁਤ ਹੀ ਸ਼ਾਨੋ-ਸ਼ੌਕਤ ਤੇ ਪੂਰੇ ਉਤਸ਼ਾਹ ਨਾਲ ਸਮਾਪਤ ਹੋ ਗਈਆਂ ਹਨ

Reported by:  PTC News Desk  Edited by:  Amritpal Singh -- April 09th 2023 05:35 PM
35ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਸ਼ਾਨੋ-ਸ਼ੌਕਤ ਤੇ ਪੂਰੇ ਉਤਸ਼ਾਹ ਨਾਲ ਹੋਈਆਂ ਸਮਾਪਤ

35ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਸ਼ਾਨੋ-ਸ਼ੌਕਤ ਤੇ ਪੂਰੇ ਉਤਸ਼ਾਹ ਨਾਲ ਹੋਈਆਂ ਸਮਾਪਤ

ਮਨਿੰਦਰ ਮੋਂਗਾ/Australia: ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਵਲੋਂ ਕੌਮੀ ਪੱਧਰ 'ਤੇ ਆਯੋਜਿਤ ਕੀਤੀਆਂ ਗਈਆਂ 35ਵੀਆਂ ਸਾਲਾਨਾ ਸਿੱਖ ਖੇਡਾਂ ਬ੍ਰਿਸਬੇਨ (ਗੋਲਡ ਕੋਸਟ) ਦੇ ਪ੍ਰਫਾਰਮੈਂਸ ਸੈਂਟਰ ਵਿਖੇ ਬਹੁਤ ਹੀ ਸ਼ਾਨੋ-ਸ਼ੌਕਤ ਤੇ ਪੂਰੇ ਉਤਸ਼ਾਹ ਨਾਲ ਸਮਾਪਤ ਹੋ ਗਈਆਂ ਹਨ, ਖੇਡਾਂ ਦਾ ਉਦਘਾਟਨ ਗੋਲਡ ਕੋਸਟ ਦੇ ਪ੍ਰਫਾਰਮੈਂਸ ਸੈਂਟਰ ਦੇ ਖੇਡ ਮੈਦਾਨ ਵਿੱਚ 5 ਪਿਆਰਿਆਂ ਵੱਲੋਂ ਅਰਦਾਸ, ਬੱਚਿਆਂ ਵੱਲੋਂ ਸ਼ਬਦ ਗਾਇਨ ਅਤੇ ਰਵਾਇਤੀ ਐਬੋਰੀਜਿਨਲ ਡਾਂਸ ਨਾਲ ਕੀਤਾ ਗਿਆ। ਇਸ ਉਪਰੰਤ ਬੱਚਿਆਂ ਵੱਲੋਂ ਗਿੱਧਾ ਤੇ ਭੰਗੜਾ ਪਾਇਆ ਗਿਆ। 

ਇਸ ਮੌਕੇ ਕੌਮੀ ਖੇਡ ਪ੍ਰਬੰਧਕ ਕਮੇਟੀ ਤੇ ਸਥਾਨਕ ਖੇਡ ਕਮੇਟੀ, ਸੰਸਦ ਮੈਂਬਰਾਂ, ਆਸਟਰੇਲੀਆਈ ਸਰਕਾਰ ਦੇ ਨੁਮਾਇੰਦਿਆਂ ਨੇ ਵੀ ਦਰਸ਼ਕਾਂ ਨੂੰ ਸੰਬੋਧਨ ਕੀਤਾ ਅਤੇ ਪ੍ਰਬੰਧਕਾਂ ਨੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕੀਤੀਆਂ। ਇਨ੍ਹਾਂ ਖੇਡਾਂ ਵਿੱਚ ਆਸਟ੍ਰੇਲੀਆ, ਨਿਊਜ਼ੀਲੈਂਡ, ਸਿੰਗਾਪੁਰ, ਮਲੇਸ਼ੀਆ ਤੇ ਭਾਰਤ ਆਦਿ ਦੇਸ਼ਾਂ ਤੋਂ ਤਕਰੀਬਨ 5 ਹਜ਼ਾਰ ਦੇ ਕਰੀਬ ਖਿਡਾਰੀ ਕਬੱਡੀ, ਫੁੱਟਬਾਲ, ਵਾਲੀਬਾਲ, ਕ੍ਰਿਕਟ, ਗੋਲਫ, ਬੈਡਮਿੰਟਨ, ਰੱਸਾ-ਕੱਸੀ, ਨੈੱਟਬਾਲ, ਪਾਵਰਲਿਫਟਿੰਗ, ਟੱਚ ਫੁੱਟਬਾਲ, ਬਾਸਕਟਬਾਲ, ਦੌੜਾਂ ਤੇ ਹਾਕੀ ਆਦਿ ਖੇਡਾਂ 'ਚ ਭਾਗ ਲੈਂਦਿਆਂ ਆਪਣੀ ਖੇਡ ਨਾਲ 3 ਦਿਨ ਤਕਰੀਬਨ ਤੱਕ 1 ਲੱਖ ਦੇ ਕਰੀਬ ਦਰਸ਼ਕਾਂ ਨੇ ਹਿੱਸਾ ਲਿਆ।

ਸਿੰਘ ਸਭਾ ਸਪੋਰਟਸ ਕਲੱਬ ਨੇ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਨੂੰ ਅੱਧੇ ਨੰਬਰ ਤੇ ਹਰਾ ਕੇ ਕੱਬਡੀ ਦਾ ਫਾਈਨਲ ਮੈਚ ਜਿੱਤ ਲਿਆ। ਵੱਖ ਵੱਖ ਖੇਡਾਂ ਦੇ ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ ਗਈ 

ਖੁੱਲ੍ਹੇ ਆਖਾੜੇ ਵਿੱਚ ਪ੍ਰਸਿੱਧ ਗਾਇਕ ਹਰਫ ਚੀਮਾ ਨੇ ਆਪਣੀ ਗਾਇਕੀ ਨਾਲ ਠਾਠਾਂ ਮਾਰਦਾ ਇਕੱਠ ਅਸ਼-ਅਸ਼ ਕਰਨ ਲਾ ਦਿੱਤਾ। ਚੀਮਾ ਨੇ ਪੰਜਾਬ ਦੀਆਂ ਅਸਲ ਸੱਚਾਈਆਂ ਨੂੰ ਬਿਆਨ ਕਰਦਿਆਂ ਮਨੁੱਖੀ ਰਿਸ਼ਤਿਆਂ ਦੇ ਮਿੱਠੇ-ਪਿਆਰੇ ਨਿੱਘੇ ਅਹਿਸਾਸ ਵਾਲੇ ਗੀਤ ਗਾ ਕੇ ਲੋਕਾਂ ਦਾ ਖੂਬ ਮਨੋਰੰਜਨ ਕੀਤਾ

ਪੰਜਾਬ ਤੋਂ ਸੱਤ ਸਮੁੰਦਰ ਪਾਰ ਬੈਠੇ ਪੰਜਾਬੀਆਂ ਨੇ ਜੜਾਂ ਨਾਲ ਜੁੜੇ ਹੋਣ ਦਾ ਸਬੂਤ ਦਿੱਤਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK