Sun, Jun 28, 2026
Whatsapp

Kapurthala : ਪੰਜਾਬ 'ਚ ਚਿੱਟੇ ਦਿਨ ਵੱਢੀ ਵਾਰਦਾਤ, ਘਾਤ ਲਾ ਕੇ ਬੈਠੇ ਹਮਲਾਵਰਾਂ ਨੇ ਘਰੋਂ ਨਿਕਲਦਿਆਂ ਹੀ ਵੱਢਿਆ ਨੌਜਵਾਨ

Kapurthala : 38 ਸਾਲਾ ਜਤਿੰਦਰ ਸਹਿਗਲ (Jatinder Sehgal Murder) ਆਪਣੇ ਘਰੋਂ ਕਿਸੇ ਕੰਮ ਲਈ ਨਿਕਲਿਆ ਸੀ। ਇਸੇ ਦੌਰਾਨ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ 6 ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਲਗਾਤਾਰ ਹਮਲਾ ਕਰ ਦਿੱਤਾ।

Reported by:  PTC News Desk  Edited by:  KRISHAN KUMAR SHARMA -- June 28th 2026 08:43 PM -- Updated: June 28th 2026 08:44 PM
Kapurthala : ਪੰਜਾਬ 'ਚ ਚਿੱਟੇ ਦਿਨ ਵੱਢੀ ਵਾਰਦਾਤ, ਘਾਤ ਲਾ ਕੇ ਬੈਠੇ ਹਮਲਾਵਰਾਂ ਨੇ ਘਰੋਂ ਨਿਕਲਦਿਆਂ ਹੀ ਵੱਢਿਆ ਨੌਜਵਾਨ

Kapurthala : ਪੰਜਾਬ 'ਚ ਚਿੱਟੇ ਦਿਨ ਵੱਢੀ ਵਾਰਦਾਤ, ਘਾਤ ਲਾ ਕੇ ਬੈਠੇ ਹਮਲਾਵਰਾਂ ਨੇ ਘਰੋਂ ਨਿਕਲਦਿਆਂ ਹੀ ਵੱਢਿਆ ਨੌਜਵਾਨ

Kapurthala News : ਕਪੂਰਥਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦਿਨ-ਦਿਹਾੜੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ (Murder) ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਘਾਤ ਲਾ ਕੇ ਬੈਠੇ ਹਮਲਾਵਰਾਂ ਨੇ ਉਤਾਰਿਆ ਮੌਤ ਦੇ ਘਾਟ


ਜਾਣਕਾਰੀ ਅਨੁਸਾਰ, 38 ਸਾਲਾ ਜਤਿੰਦਰ ਸਹਿਗਲ (Jatinder Sehgal Murder) ਆਪਣੇ ਘਰੋਂ ਕਿਸੇ ਕੰਮ ਲਈ ਨਿਕਲਿਆ ਸੀ। ਇਸੇ ਦੌਰਾਨ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ 6 ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਲਗਾਤਾਰ ਹਮਲਾ ਕਰ ਦਿੱਤਾ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸ਼ੁਰੂਆਤੀ ਜਾਂਚ 'ਚ ਪੁਰਾਣੀ ਰੰਜਿਸ਼ ਤੇ ਗੈਂਗਵਾਰ ਦਾ ਮਾਮਲਾ

ਪੁਲਿਸ ਮੁਤਾਬਕ ਮ੍ਰਿਤਕ ਖ਼ਿਲਾਫ਼ ਪਹਿਲਾਂ ਵੀ ਕੁਝ ਅਪਰਾਧਿਕ ਮਾਮਲੇ ਦਰਜ ਸਨ। ਸ਼ੁਰੂਆਤੀ ਜਾਂਚ ਵਿੱਚ ਇਸ ਕਤਲ ਨੂੰ ਪੁਰਾਣੀ ਰੰਜਿਸ਼ ਅਤੇ ਗੈਂਗਵਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਅਜੇ ਕਿਸੇ ਇੱਕ ਕਾਰਨ 'ਤੇ ਨਹੀਂ ਪਹੁੰਚੀ।

ਸਾਰੇ 6 ਹਮਲਾਵਰਾਂ ਦੀ ਹੋਈ ਪਛਾਣ

ਪੁਲਿਸ ਦਾ ਦਾਅਵਾ ਹੈ ਕਿ ਹਮਲੇ ਵਿੱਚ ਸ਼ਾਮਲ ਸਾਰੇ 6 ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਵਾਰਦਾਤ ਤੋਂ ਬਾਅਦ ਪੁਲਿਸ ਨੇ ਇਲਾਕੇ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਹਮਲਾਵਰਾਂ ਦੀ ਹਰ ਗਤੀਵਿਧੀ ਅਤੇ ਉਨ੍ਹਾਂ ਦੇ ਫ਼ਰਾਰ ਹੋਣ ਦੇ ਰੂਟ ਦਾ ਪਤਾ ਲਗਾਇਆ ਜਾ ਸਕੇ। 

ਡੀਐਸਪੀ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਤਲ ਸਮੇਤ ਬਣਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦਿਨ-ਦਿਹਾੜੇ ਹੋਏ ਇਸ ਕਤਲ ਨੇ ਇੱਕ ਵਾਰ ਫਿਰ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ, ਜਦਕਿ ਪੁਲਿਸ ਦਾ ਕਹਿਣਾ ਹੈ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK