Tue, Dec 9, 2025
Whatsapp

Alabama ਵਿੱਚ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਬਾਰੀ, ਚਾਰ ਦੀ ਮੌਤ, ਕਈ ਜ਼ਖਮੀ

Birthday Party Shooting: ਅਮਰੀਕਾ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਜਨਮਦਿਨ ਪਾਰਟੀ ਦੌਰਾਨ ਅਚਾਨਕ ਫਾਇਰਿੰਗ ਸ਼ੁਰੂ ਹੋ ਗਈ।

Reported by:  PTC News Desk  Edited by:  Amritpal Singh -- April 17th 2023 06:44 PM
Alabama ਵਿੱਚ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਬਾਰੀ, ਚਾਰ ਦੀ ਮੌਤ, ਕਈ ਜ਼ਖਮੀ

Alabama ਵਿੱਚ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਬਾਰੀ, ਚਾਰ ਦੀ ਮੌਤ, ਕਈ ਜ਼ਖਮੀ

Birthday Party Shooting: ਅਮਰੀਕਾ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਜਨਮਦਿਨ ਪਾਰਟੀ ਦੌਰਾਨ ਅਚਾਨਕ ਫਾਇਰਿੰਗ ਸ਼ੁਰੂ ਹੋ ਗਈ। ਪਾਰਟੀ ਵਿੱਚ ਸਕੂਲੀ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ। ਹਰ ਕੋਈ ਆਪਣੇ ਦੋਸਤਾਂ ਨਾਲ ਜਨਮ ਦਿਨ ਦੀ ਪਾਰਟੀ ਦਾ ਆਨੰਦ ਮਾਣ ਰਿਹਾ ਸੀ ਕਿ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ। ਇਸ ਹਾਦਸੇ 'ਚ ਹੁਣ ਤੱਕ 4 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ 15 ਦੇ ਕਰੀਬ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

ਡੈਡਵਿਲੇ ਸ਼ਹਿਰ ਦੇ ਇੱਕ ਡਾਂਸ ਸਟੂਡੀਓ ਵਿੱਚ ਜਨਮਦਿਨ ਦੀ ਪਾਰਟੀ ਦਾ ਆਯੋਜਨ ਕੀਤਾ ਗਿਆ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਟੂਡੀਓ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਮਾਮਲੇ 'ਚ ਕਿਸੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਾਂ ਨਹੀਂ। ਦਰਅਸਲ, ਡੈਡਵਿਲੇ ਦੀ ਜੈਕਸਨਵਿਲੇ ਸਟੇਟ ਯੂਨੀਵਰਸਿਟੀ ਵਿਚ ਪੜ੍ਹ ਰਹੇ ਇਕ ਸੀਨੀਅਰ ਨੇ ਆਪਣੀ ਭੈਣ ਦੇ ਜਨਮਦਿਨ ਦੇ ਮੌਕੇ 'ਤੇ ਇਕ ਪਾਰਟੀ ਦਾ ਆਯੋਜਨ ਕੀਤਾ ਸੀ। ਇਸ ਘਟਨਾ ਵਿਚ ਉਸ ਦੀ ਵੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਉਸ ਦੀ ਦਾਦੀ ਨੇ ਦਿੱਤੀ।


ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੁਖਦਾਈ ਤੌਰ 'ਤੇ ਇਸ ਘਟਨਾ ਵਿੱਚ ਚਾਰ ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਘਟਨਾ ਦੌਰਾਨ ਮਚੀ ਭਗਦੜ ਵਿੱਚ ਬੱਚਿਆਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

- PTC NEWS

Top News view more...

Latest News view more...

PTC NETWORK
PTC NETWORK