Barnala Horrible Accident: ਬਰਨਾਲਾ ਦੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਤਪਾ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਦੋ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਦੋਵਾਂ ਬਾਈਕ 'ਤੇ ਸਵਾਰ 5 ਸਾਲਾਂ ਬੱਚੀ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ। ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।<iframe src=https://www.facebook.com/plugins/video.php?height=314&href=https://www.facebook.com/ptcnewsonline/videos/1600318330472031/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਕਾਰ ਚਾਲਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਘਟਨਾ ਦੇ ਬਾਅਦ ਤੋਂ ਉਹ ਫਰਾਰ ਹੈ। ਬਾਈਕ 'ਤੇ ਇਕ ਹੀ ਵਿਅਕਤੀ ਸਵਾਰ ਸੀ। ਜਿਸ ਦੀ ਪਛਾਣ ਬੇਅੰਤ ਸਿੰਘ ਵਾਸੀ ਪਿੰਡ ਕੱਟੂ ਵਜੋਂ ਹੋਈ ਹੈ।ਬੱਚੇ ਅਤੇ ਉਸਦੇ ਮਾਤਾ-ਪਿਤਾ ਦੂਜੇ ਪਾਸੇ ਸੀ। ਔਰਤ ਅਤੇ ਇੱਕ ਵਿਅਕਤੀ ਦੇ ਸਾਹ ਚੱਲ ਰਹੇ ਸੀ ਜਿਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਫਿਲਹਾਲ ਤਿੰਨਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ।ਇਹ ਵੀ ਪੜ੍ਹੋ: Bus Accident In Jagraon: ਲੁਧਿਆਣਾ 'ਚ ਸਰਕਾਰੀ ਬੱਸ ਤੇ ਸਕੂਲ ਵੈਨ ਦੀ ਟੱਕਰ, ਕਈ ਬੱਚੇ ਜ਼ਖਮੀ