Sun, Nov 9, 2025
Whatsapp

Bathinda News : ਬਠਿੰਡਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਬਲ, 3 ਸਮਾਜ ਸੇਵੀ ਪਰਿਵਾਰ ਪਾਰਟੀ 'ਚ ਹੋਏ ਸ਼ਾਮਿਲ

Bathinda News : ਵਾਰੜ ਨੰਬਰ 27 ਦੇ ਸਮਾਜ ਸੇਵੀ ਪਰਿਵਾਰ ਪ੍ਰਦੀਪ ਚੋਪੜਾ, ਵਿਜੇ ਚੋਪੜਾ ਅਤੇ ਅਸਵਨੀ ਘਈ ਸਮੁੱਚੇ ਪਰਿਵਾਰ ਅਤੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ, ਜਿਨਾਂ ਨੂੰ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਵੱਲੋਂ ਪਾਰਟੀ ਦਾ ਝੰਡਾ ਗਲ ਵਿੱਚ ਪਾ ਕੇ ਜੀ ਆਇਆਂ ਕਿਹਾ।

Reported by:  PTC News Desk  Edited by:  KRISHAN KUMAR SHARMA -- October 28th 2025 03:01 PM -- Updated: October 28th 2025 03:02 PM
Bathinda News : ਬਠਿੰਡਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਬਲ, 3 ਸਮਾਜ ਸੇਵੀ ਪਰਿਵਾਰ ਪਾਰਟੀ 'ਚ ਹੋਏ ਸ਼ਾਮਿਲ

Bathinda News : ਬਠਿੰਡਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਬਲ, 3 ਸਮਾਜ ਸੇਵੀ ਪਰਿਵਾਰ ਪਾਰਟੀ 'ਚ ਹੋਏ ਸ਼ਾਮਿਲ

Bathinda News : ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਅੱਜ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਖੇਤਰ ਵਿੱਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਹਰਤਾਰ ਸਿੰਘ ਅਤੇ ਪਰਮਪਾਲ ਸਿੰਘ ਦੇ ਉਦਮ ਸਦਕਾ ਮਹਿਣਾ ਮੁਹੱਲਾ ਵਾਰੜ ਨੰਬਰ 27 ਦੇ ਸਮਾਜ ਸੇਵੀ ਪਰਿਵਾਰ ਪ੍ਰਦੀਪ ਚੋਪੜਾ, ਵਿਜੇ ਚੋਪੜਾ ਅਤੇ ਅਸਵਨੀ ਘਈ ਸਮੁੱਚੇ ਪਰਿਵਾਰ ਅਤੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ, ਜਿਨਾਂ ਨੂੰ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਵੱਲੋਂ ਪਾਰਟੀ ਦਾ ਝੰਡਾ ਗਲ ਵਿੱਚ ਪਾ ਕੇ ਜੀ ਆਇਆਂ ਕਿਹਾ ਤੇ ਪਾਰਟੀ ਵਿੱਚ ਪੂਰਾ ਮਾਨ ਸਨਮਾਨ ਦੇਣ ਦਾ ਵਿਸ਼ਵਾਸ ਦਵਾਇਆ।

ਇਸ ਮੌਕੇ ਹਰਤਾਰ ਸਿੰਘ ਸਰਕਲ ਪ੍ਰਧਾਨ ਪਰਮਪਾਲ ਸਿੰਘ ਸਿੱਧੂ ਸਰਕਲ ਪ੍ਰਧਾਨ ਯਾਦਵਿੰਦਰ ਸਿੰਘ ਯਾਦੀ ਡਾਇਮੰਡ ਖੰਨਾ ਯੂਥ ਆਗੂ ਰਣਜੀਤ ਸਿੰਘ ਬਿੱਟੂ ਪਾਰਸ ਨਨਚਹਿਲ ਅਤੇ ਗੁਰਪ੍ਰੀਤ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਮੌਜੂਦ ਰਹੇ । ਇਸ ਮੌਕੇ ਪ੍ਰਦੀਪ ਚੋਪੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਹਿੱਤ ਨੀਤੀਆਂ ਨੂੰ ਮੁੱਖ ਰੱਖ ਕੇ ਉਹ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਕਿਉਂਕਿ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਹਰ ਵਰਗ ਨੂੰ ਅੱਗੇ ਵਧਾਉਣ ਲਈ ਸਹਿਯੋਗ ਮਿਲਦਾ ਰਿਹਾ ਹੈ।


ਇਸ ਮੌਕੇ ਇਕਬਾਲ ਸਿੰਘ ਬਬਲੀ ਢਿੱਲੋ ਨੇ ਸਮੂਹ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਏਜੰਡਾ ਹਰ ਵਰਗ ਦੀ ਖੁਸ਼ਹਾਲੀ ਅਤੇ ਸੂਬੇ ਦੀ ਤਰੱਕੀ ਹੈ ਜਿਸ ਲਈ ਉਹ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਕੰਮ ਕਰ ਲਈ ਯਤਨਸ਼ੀਲ ਉਹਨਾਂ ਕਿਹਾ ਕਿ ਸਮਾਜ ਸੇਵੀ ਪਰਿਵਾਰਾਂ ਦਾ ਪਾਰਟੀ ਨਾਲ ਜੁੜਨਾ ਆਉਣ ਵਾਲੀਆਂ ਵਿਧਾਨ ਸਭਾ ਤੇ ਨਗਰ ਨਿਗਮ ਚੋਣਾਂ ਲਈ ਪਾਰਟੀ ਦੀ ਚੜ੍ਹਦੀ ਕਲਾ ਦਾ ਸ਼ੁਭ ਸੰਕੇਤ ਹੈ।

- PTC NEWS

Top News view more...

Latest News view more...

PTC NETWORK
PTC NETWORK