Mon, Feb 6, 2023
Whatsapp

ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਗੁਰਗੇ ਗ੍ਰਿਫ਼ਤਾਰ

Written by  Pardeep Singh -- November 28th 2022 04:04 PM
ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਗੁਰਗੇ  ਗ੍ਰਿਫ਼ਤਾਰ

ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਗੁਰਗੇ ਗ੍ਰਿਫ਼ਤਾਰ

ਰੂਪਨਗਰ: ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਗੁਰਗਿਆ ਨੂੰ 3 ਪਿਸਟਲ, 1 ਮੈਗਜ਼ੀਨ ਤੇ 22 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ ਜਦਕਿ 1 ਮੁਲਜ਼ਮ ਮੌਕੇ ਉਤੇ ਭੱਜਣ ਵਿੱਚ ਕਾਮਯਾਬ ਰਿਹਾ।
ਐਸ.ਐਸ.ਪੀ ਰੂਪਨਗਰ ਵਿਵੇਕ ਐਸ. ਸੋਨੀ, ਆਈ.ਪੀ.ਐਸ ਵਲੋਂ ਪ੍ਰੈੱਸ ਕਾਨਫਰੈਂਸ ਦੋਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੁਲਿਸ ਟੀਮਾਂ ਵਲੋਂ ਗੈਂਗਸਟਰਾਂ ਅਤੇ ਨਸ਼ਾ ਤਸ਼ਕਰਾਂ ਖਿਲਾਫ ਵਿਸ਼ੇਸ਼ ਟੀਮਾਂ ਬਣਾ ਕੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ।
ਐਸ.ਐਸ.ਪੀ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਕਪਤਾਨ (ਡਿਟੈਕਟਿਵ)  ਮਨਵਿੰਦਰਵੀਰ ਸਿੰਘ ਅਤੇ ਉਪ ਪੁਲਿਸ ਕਪਤਾਨ ਪੁਲਿਸ (ਡਿਟੈਕਟਿਵ) ਰੂਪਨਗਰ  ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ 26 ਨਵੰਬਰ ਨੂੰ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ.ਆਈ.ਏ. ਰੂਪਨਗਰ ਦੀ ਟੀਮ ਨੇ ਮੁਲਜ਼ਮ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ ਟਿੰਕਾ, ਸਤਵੀਰ ਸਿੰਘ  ਸ਼ੰਮੀ ਅਤੇ ਬੇਅੰਤ ਸਿੰਘ ਨੂੰ 03 ਪਿਸਤੌਲਾਂ ਸਮੇਤ 22 ਕਾਰਤੂਸ, ਇੱਕ ਕ੍ਰਿਪਾਨ ਅਤੇ 12 ਲੋਹੇ ਦੀਆਂ ਰਾਡਾਂ ਸਮੇਤ ਕਾਬੂ ਕੀਤਾ ਗਿਆ।  ਵਿਵੇਕ ਐਸ ਸੋਨੀ ਨੇ ਅੱਗੇ ਦੱਸਿਆ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਗੈਂਗ ਕਿਸੇ ਵੱਡੀ ਵਾਰਦਾਤ ਦੀ ਤਿਆਰੀ ਕਰ ਰਹੇ ਸੀ ਜਿਸ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਟੀਮਾਂ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਐਸ.ਐਸ.ਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ  ਟਿੰਕਾ ਅਤੇ ਸਤਵੀਰ ਸਿੰਘ ਸ਼ੰਮੀ ਦੇ ਖਿਲਾਫ ਪਹਿਲਾਂ ਵੀ ਮੁਕੱਦਮਾ ਨੰਬਰ 128 ਮਿਤੀ 06.10.2022 ਅ/ਧ 307, 148, 149 ਆਈ.ਪੀ.ਸੀ, 25/54/59 ਆਰਮਜ਼ ਐਕਟ ਥਾਣਾ ਕੂੰਮ-ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਦਰਜ ਹੈ, ਜਿਸ ਵਿੱਚ ਇਹ ਦੋਸ਼ੀ ਇੱਕ ਵਿਅਕਤੀ ਦੇ ਪੱਟ ਵਿੱਚ ਗੋਲੀ ਮਾਰ ਕੇ ਫਰਾਰ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। 


- PTC NEWS

adv-img

Top News view more...

Latest News view more...