Moga : ਮੋਗਾ 'ਚ ਸ਼੍ਰੋਮਣੀ ਅਕਾਲੀ ਦਲ 'ਚ ਵੱਡਾ ਹੁੰਗਾਰਾ, 4 ਬਲਾਕ ਸੰਮਤੀ ਮੈਂਬਰ ਪਾਰਟੀ 'ਚ ਹੋਏ ਸ਼ਾਮਲ
Moga : ਸ਼੍ਰੋਮਣੀ ਅਕਾਲੀ ਦਲ (SAD) ਨੂੰ ਅੱਜ ਨਿਹਾਲ ਸਿੰਘ ਵਾਲਾ ਹਲਕੇ ਵਿਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਚਾਰ ਮੌਜੂਦਾ ਆਜ਼ਾਦ ਬਲਾਕ ਸੰਮਤੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਦੀ ਅਗਵਾਈ ਹੇਠ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਅਤੇ ਸੀਨੀਅਰ ਅਕਾਲੀ ਆਗੂਆਂ ਦੀ ਮੌਜੂਦਗੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਮੈਂਬਰਾਂ ਵਿਚ ਜ਼ੋਨ ਬੁੱਟਰ ਤੋਂ ਬੀਬੀ ਪਲਵਿੰਦਰ ਕੌਰ, ਜ਼ੋਨ ਲੋਪੋਂ ਤੋਂ ਪ੍ਰਤਾਪ ਸਿੰਘ, ਜ਼ੋਨ ਮਾਣੂੰਕੇ ਤੋਂ ਜੱਸਕਰਨ ਸਿੰਘ ਜੱਸੀ, ਜ਼ੋਨ ਤਖਤੂਪੁਰਾ ਤੋਂ ਤ੍ਰਿਸ਼ਨ ਸਿੰਘ ਆਦਿ ਮੁੱਖ ਹਨ।
ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਦੇ ਕੇ ਕੀਤਾ ਸਨਮਾਨਤ
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹਨਾਂ ਨਵੇਂ ਮੈਂਬਰਾਂ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਪਾਰਟੀ ਵਿਚ ਇਹਨਾਂ ਦਾ ਪੂਰਾ ਸਤਿਕਾਰ ਹੋਵੇਗਾ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕੇ ਦੇ ਨਵ-ਨਿਯੁਕਤ ਐਸ.ਸੀ. ਪ੍ਰਧਾਨ ਜਸਵਿੰਦਰ ਸਿੰਘ ਖੋਟੇ ਅਤੇ ਯੂਥ ਹਲਕਾ ਪ੍ਰਧਾਨ ਜੱਸਦੀਪ ਸਿੰਘ ਡਾਲਾ ਨੂੰ ਵੀ ਸਿਰੋਪਾ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਹਰਭੁਪਿੰਦਰ ਸਿੰਘ ਲਾਡੀ, ਜਥੇਦਾਰ ਗੁਰਮੇਲ ਸਿੰਘ ਤਖਤੂਪੁਰਾ, ਸੁਰਜੀਤ ਸਿੰਘ ਰਣਸੀਂਹ, ਤਾਰਾ ਸਿੰਘ ਸਾਬਕਾ ਸਰਪੰਚ ਮਾਣੂੰਕੇ, ਹਰਪ੍ਰੀਤ ਸਿੰਘ ਲਵਲੀ ਘੋਲੀਆ ਸਰਕਲ ਪ੍ਰਧਾਨ, ਗੁਰਚਰਨ ਸਿੰਘ ਨੰਗਲ ਸਰਕਲ ਪ੍ਰਧਾਨ ਕਾਕਾ ਬਰਾੜ੍ਹ,ਧਰਮਿੰਦਰ ਸਿੰਘ ਸੋਨੀ ਲੋਪੋਂ, ਜਰਨੈਲ ਸਿੰਘ, ਹਰਮਨ ਦੀਪ ਦੀਦਾਰੇਵਾਲਾ, ਮਾਸਟਰ ਚਰਨਜੀਤ ਸਿੰਘ ਡਾਲਾ, ਐਡਵੋਕੇਟ ਅਮਨਦੀਪ ਸਿੰਘ ਸੋਢੀ, ਪਰਮਜੀਤ ਸਿੰਘ ਗਿੱਲ, ਆਦਿ ਹਾਜ਼ਰ ਸਨ।
- PTC NEWS