Thu, Jul 9, 2026
Whatsapp

Patiala ’ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ; ਇੱਕੋਂ ਪਰਿਵਾਰ ਦੇ 4 ਮੈਂਬਰਾਂ ਨੇ ਨਿਗਲੀ ਜ਼ਹਿਰੀਲੀ ਚੀਜ਼

ਇਲਾਜ ਦੌਰਾਨ ਪਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਕਾਸ ਵਜੋਂ ਹੋਈ ਹੈ ਜਿਸਦੀ ਧੀ ਦੀ ਵੀ ਮੌਤ ਹੋ ਚੁੱਕੀ ਹੈ। ਜਦਕਿ ਉਸਦੀ ਪਤਨੀ ਅਤੇ ਪੁੱਤਰ ਦੀ ਹਾਲਤ ਗੰਭੀਰ ਹੈ।

Reported by:  PTC News Desk  Edited by:  Aarti -- July 09th 2026 01:58 PM
Patiala ’ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ; ਇੱਕੋਂ ਪਰਿਵਾਰ ਦੇ 4 ਮੈਂਬਰਾਂ ਨੇ ਨਿਗਲੀ ਜ਼ਹਿਰੀਲੀ ਚੀਜ਼

Patiala ’ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ; ਇੱਕੋਂ ਪਰਿਵਾਰ ਦੇ 4 ਮੈਂਬਰਾਂ ਨੇ ਨਿਗਲੀ ਜ਼ਹਿਰੀਲੀ ਚੀਜ਼

Patiala News : ਪਟਿਆਲਾ ਦੀ ਆਫ਼ਿਸਰ ਕਾਲੋਨੀ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਕਥਿਤ ਤੌਰ 'ਤੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਿਕ ਵਿਕਾਸ ਅਤੇ ਪਤਨੀ ਤਮੰਨਾ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਲ ਸਨ। ਇੱਕ ਪੁੱਤਰ ਕਨਵ ਦੀ ਉਮਰ ਕਰੀਬ 13 ਸਾਲ ਅਤੇ ਧੀ ਖੁਆਹਇਸ਼ ਦੀ ਉਮਰ ਕਰੀਬ 11 ਸਾਲ ਦੱਸੀ ਜਾ ਰਹੀ ਹੈ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਘਰੇਲੂ ਕਲੇਸ਼ ਤੇ ਪੈਸਿਆਂ ਦੇ ਲੈਣ ਦੇਣ ਨੂੰ ਚੱਲਦੇ ਪਰਿਵਾਰ ਨੇ ਇਹ ਕਦਮ ਚੁੱਕਿਆ। ਇਸ ਘਟਨਾ ਵਿੱਚ ਬੈਂਕ ਵਿੱਚ ਮੈਨੇਜਰ ਵਜੋਂ ਕੰਮ ਕਰ ਰਹੇ ਵਿਅਕਤੀ ਤੇ ਉਸਦੀ ਧੀ ਦੀ ਮੌਤ ਹੋ ਗਈ ਹੈ।


ਬਾਕੀ ਦੋ ਪਰਿਵਾਰਿਕ ਮੈਂਬਰਾਂ ਨੂੰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

(ਖੁਦਕੁਸ਼ੀ ਇੱਕ ਗੰਭੀਰ ਮਾਨਸਿਕ ਸਿਹਤ ਸਮੱਸਿਆ ਹੈ। ਜੇਕਰ ਤੁਸੀਂ ਜਾਂ ਤੁਹਾਡਾ ਕੋਈ ਜਾਣਕਾਰ ਮਾਨਸਿਕ ਪ੍ਰੇਸ਼ਾਨੀ ਜਾਂ ਖੁਦਕੁਸ਼ੀ ਦੇ ਵਿਚਾਰਾਂ ਦਾ ਸਾਹਮਣਾ ਕਰ ਰਿਹਾ ਹੈ, ਤਾਂ ਤੁਰੰਤ ਮਦਦ ਲਓ ਅਤੇ ਕਰੋ। ਭਰੋਸੇਮੰਦ ਪਰਿਵਾਰ ਜਾਂ ਦੋਸਤਾਂ ਨਾਲ ਸੰਪਰਕ ਕਰੋ, ਜਾਂ ਸਹਾਇਤਾ ਲਈ ਭਾਰਤ ਸਰਕਾਰ ਦੀ ਜੀਵਨ ਆਸਥਾ ਹੈਲਪਲਾਈਨ 1800 233 3330 'ਤੇ ਸੰਪਰਕ ਕਰੋ। ਤੁਸੀਂ ਇਕੱਲੇ ਨਹੀਂ ਹੋ, ਅਤੇ ਮਦਦ ਉਪਲਬਧ ਹੈ।)

ਇਹ ਵੀ ਪੜ੍ਹੋ : Jaswant Singh Khalra ਦੇ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ ; ਮਾਮਲੇ ’ਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਗਾਇਬ !

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK