Horrible Accident in Ferozepur: ਡਿਊਟੀ ’ਤੇ ਜਾ ਰਹੇ 4 ਅਧਿਆਪਕਾਂ ਦੀ ਸੜਕ ਹਾਦਸੇ ’ਚ ਮੌਤ, ਸਿੱਖਿਆ ਮੰਤਰੀ ਨੇ ਪ੍ਰਗਟਾਇਆ ਦੁੱਖ
Horrible Accident in Ferozepur: ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ ਜਿਸ ’ਚ 4 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਦੇ ਨੇੜੇ ਟੈਂਪੂ ਟਰੈਵਲ ਦੀ ਬੱਸ ਨਾਲ ਭਿਆਨਕ ਟੱਕਰ ਹੋ ਗਈ ਸੀ ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਦੀ ਸੜਕ ਹਾਦਸੇ ’ਚ ਮੌਤ ਹੋਈ ਹੈ ਉਹ ਜਲਾਲਾਬਾਦ ਤੋਂ ਤਰਨਤਾਰਨ ਜਾ ਰਹੇ ਸੀ। ਫਿਲਹਾਲ ਹਾਦਸੇ ’ਚ ਜ਼ਖਮੀ ਲੋਕਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਹਾਦਸੇ ’ਚ ਮਰਨ ਵਾਲੇ ਲੋਕ ਅਧਿਆਪਕ ਦੱਸੇ ਜਾ ਰਹੇ ਹਨ ਜੋ ਕਿ ਸਕੂਲ ਡਿਊਟੀ ’ਤੇ ਜਾ ਰਹੇ ਸੀ।
ਫਾਜਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ਜਾ ਰਹੇ ਅਧਿਆਪਕਾਂ ਦੇ ਸੜਕ ਹਾਦਸੇ ਦੀ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ...
ਮੈਂ ਅਧਿਆਪਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ। — Harjot Singh Bains (@harjotbains) March 24, 2023
ਉੱਥੇ ਹੀ ਦੂਜੇ ਪਾਸੇ ਇਸ ਹਾਦਸੇ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਾਜਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ਜਾ ਰਹੇ ਅਧਿਆਪਕਾਂ ਦੇ ਸੜਕ ਹਾਦਸੇ ਦੀ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ। ਮੈਂ ਅਧਿਆਪਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ।
ਇਨ੍ਹਾਂ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਕਿਹਾ ਕਿ ਫਿਰੋਜ਼ਪੁਰ ਚ ਇੱਕ ਭਿਆਨਕ ਹਾਦਸਾ ਵਾਪਰਿਆ ਜਿਸ ਬਾਰੇ ਜਾਣ ਕੇ ਬਹੁਤ ਹੀ ਦੁੱਖ ਹੋਇਆ ਜੋ 4 ਅਧਿਆਪਕਾਂ ਦੇ ਲਈ ਘਾਤਕ ਸਾਬਿਤ ਹੋਇਆ। ਜੋ ਆਪਣੇ ਸਕੂਲ ਜਾ ਰਹੇ ਸੀ। ਦੁਖੀ ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ। ਨਾਲ ਹੀ ਉਨ੍ਹਾਂ ਨੇ ਸੀਐੱਮ ਪੰਜਾਬ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਮੁਆਵਜ਼ਾ ਦੇਣ।
ਇਹ ਵੀ ਪੜ੍ਹੋ: Operation Amritpal: ਅੰਮ੍ਰਿਤਪਾਲ ਨੂੰ ਜੁਗਾੜੂ ਰੇਹੜੀ ’ਤੇ ਛੱਡਣ ਵਾਲਾ ਸ਼ਖਸ ਆਇਆ ਸਾਹਮਣੇ, ਕਿਹਾ- 'ਨਹੀਂ ਪਤਾ ਸੀ ਉਹ ਅੰਮ੍ਰਿਤਪਾਲ ਹੈ'
- PTC NEWS