Fri, Apr 19, 2024
Whatsapp

ਘਰ ਦੇ ਬਾਹਰ ਖੇਡ ਰਹੇ 4 ਸਾਲ ਦੇ ਬੱਚੇ ਨੂੰ ਪਿਟਬੁੱਲ ਨੇ ਕੱਟਿਆ, ਮਾਂ-ਪੁੱਤ ਖਿਲਾਫ ਮਾਮਲਾ ਦਰਜ

Written by  Jasmeet Singh -- April 02nd 2024 12:34 PM
ਘਰ ਦੇ ਬਾਹਰ ਖੇਡ ਰਹੇ 4 ਸਾਲ ਦੇ ਬੱਚੇ ਨੂੰ ਪਿਟਬੁੱਲ ਨੇ ਕੱਟਿਆ, ਮਾਂ-ਪੁੱਤ ਖਿਲਾਫ ਮਾਮਲਾ ਦਰਜ

ਘਰ ਦੇ ਬਾਹਰ ਖੇਡ ਰਹੇ 4 ਸਾਲ ਦੇ ਬੱਚੇ ਨੂੰ ਪਿਟਬੁੱਲ ਨੇ ਕੱਟਿਆ, ਮਾਂ-ਪੁੱਤ ਖਿਲਾਫ ਮਾਮਲਾ ਦਰਜ

Tarn Taran News: ਤਰਨ ਤਾਰਨ ਜ਼ਿਲੇ ਦੇ ਪਿੰਡ ਤੁਰ 'ਚ ਗੁਆਂਢ 'ਚ ਰਹਿਣ ਵਾਲੇ ਪਾਲਤੂ ਪਿਟਬੁਲ ਕੁੱਤੇ ਵੱਲੋਂ 4 ਸਾਲ ਦੇ ਬੱਚੇ ਨੂੰ ਨੋਚ-ਨੋਚ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਨੇ ਮਾਂ-ਪੁੱਤ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ 15 ਦਿਨ ਪਹਿਲਾਂ ਵੀ ਇਕ ਛੋਟੀ ਬੱਚੀ ਨੂੰ ਵੀ ਇਸੇ ਖਤਰਨਾਕ ਕੁੱਤੇ ਨੇ ਜ਼ਖਮੀ ਕਰ ਦਿੱਤਾ ਸੀ। 

ਬਜ਼ੁਰਗ ਸੁਵਿੰਦਰ ਸਿੰਘ ਵਾਸੀ ਤੁਰ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਹੀ ਰਹਿਣ ਵਾਲੇ ਲਖਵਿੰਦਰ ਸਿੰਘ ਪੁੱਤਰ ਚੰਦ ਸਿੰਘ ਦੇ ਘਰ ਇੱਕ ਪਾਲਤੂ ਪਿਟਬੁਲ ਕੁੱਤਾ ਰੱਖਿਆ ਹੋਇਆ ਹੈ। ਉਸ ਨੇ ਕਰੀਬ 15 ਦਿਨ ਪਹਿਲਾਂ ਉਨ੍ਹਾਂ ਦੀ ਪੋਤੀ ਨੂੰ ਜ਼ਖਮੀ ਕਰ ਦਿੱਤਾ ਸੀ। 


ਸੁਵਿੰਦਰ ਸਿੰਘ ਨੇ ਦੱਸਿਆ ਕਿ 27 ਮਾਰਚ ਨੂੰ ਉਸ ਦਾ ਪੋਤਰਾ ਅਸੀਸਦੀਪ ਸਿੰਘ ਉਮਰ 4 ਸਾਲ ਘਰ ਦੇ ਦਰਵਾਜ਼ੇ ਅੱਗੇ ਖੇਡ ਰਿਹਾ ਸੀ। ਇਸ ਦੌਰਾਨ ਲਖਵਿੰਦਰ ਸਿੰਘ ਦੇ ਪਿਟਬੁੱਲ ਕੁੱਤੇ ਨੇ ਉਸ 'ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਸ ਦੌਰਾਨ ਉਸ ਦੇ ਪੋਤੇ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਦਾਖਲ ਕਰਵਾਇਆ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਲਖਵਿੰਦਰ ਸਿੰਘ ਪੁੱਤਰ ਚੰਦ ਸਿੰਘ ਅਤੇ ਉਸ ਦੀ ਮਾਤਾ ਬਲਵਿੰਦਰ ਕੌਰ ਪਤਨੀ ਚੰਦ ਸਿੰਘ ਵਾਸੀ ਤੁਰ ਦੇ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਖਬਰਾਂ ਵੀ ਪੜ੍ਹੋ: 

-

adv-img

Top News view more...

Latest News view more...