Amritsar News : ਘਰੇਲੂ ਝਗੜੇ ਦੇ ਚਲਦਿਆਂ ਨੌਜਵਾਨ ਨੇ ਫਾਹਾ ਲੈ ਕੇ ਜੀਵਨਲੀਲਾ ਕੀਤੀ ਸਮਾਪਤ
Amritsar News : ਅੰਮ੍ਰਿਤਸਰ ਦੇ ਲੁਹਾਰ ਕਾ ਰੋਡ 'ਤੇ ਇੱਕ 40 ਸਾਲਾਂ ਨੌਜਵਾਨ ਵਲੋਂ ਜੀਵਨਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਝਗੜੇ ਦੇ ਚਲਦੇ ਨੌਜਵਾਨ ਵਲੋਂ ਖੁਦਕੁਸ਼ੀ ਕਰ ਲਈ ਗਈ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਹੋਏ ਸਨ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾ ਦੇ ਬੇਟੇ ਦਾ ਆਪਣੀ ਘਰਵਾਲੀ ਦੇ ਨਾਲ ਝਗੜਾ ਚੱਲ ਰਿਹਾ ਸੀ। ਉਸ ਦੀ ਘਰਵਾਲੀ ਉਸ ਨਾਲ ਲੜਾਈ ਝਗੜਾ ਕਰਦੀ ਸੀ ਤੇ ਆਪਣੇ ਭਰਾਵਾਂ ਨੂੰ ਬੁਲਾ ਕੇ ਮੰਦਾ ਬੋਲਦੀ ਸੀ, ਜਿਸ ਦੇ ਚਲਦੇ ਉਹ ਦੋ ਦਿਨ ਪਹਿਲਾਂ ਲੜਾਈ ਝਗੜਾ ਕਰਕੇ ਆਪਣੇ ਪੇਕੇ ਗਈ ਤੇ ਬੱਚੇ ਵੀ ਨਾਲ ਲੈ ਗਈ। ਇਸੇ ਕਾਰਨ ਨੌਜਵਾਨ ਨੇ ਦੁਖੀ ਹੋ ਕੇ ਆਪਣੇ ਘਰ ਵਿੱਚ ਫਾਹਾ ਲੈ ਲਿਆ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਉਸਦੀ ਪਤਨੀ ਦੇ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਜਿਸਦੀ ਉਮਰ 40 ਸਾਲ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਨਾਮ ਰਾਜਨ ਹੈ ਤੇ ਉਸਦੀ ਘਰਵਾਲੀ ਨਾਲ ਉਸਦਾ ਝਗੜਾ ਚੱਲ ਰਿਹਾ ਸੀ, ਜਿਸਦੇ ਚਲਦੇ ਉਸ ਨੇ ਘਰੇਲੂ ਕਲੇਸ਼ ਨੂੰ ਲੈ ਕੇ ਆਪਣੇ ਆਪ ਦੀ ਜੀਵਨ ਲੀਲਾ ਸਮਾਪਤ ਕਰ ਲਈ। ਅਸੀਂ ਮੌਕੇ 'ਤੇ ਪੁੱਜੇ ਹਾਂ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜਿਆ ਜਾ ਰਿਹਾ ਹੈ, ਜੋ ਵੀ ਬਣਦੀ ਕਾਰਵਾਈ ਹੋਵੇਗੀ ਕੀਤੀ ਜਾਵੇਗੀ।
- PTC NEWS