Advertisment

breach in the canal : ਰਜਵਾਹੇ 'ਚ ਪਾੜ ਪੈਣ ਨਾਲ 400 ਏਕੜ ਕਣਕ ਡੁੱਬੀ

author-image
Ravinder Singh
Updated On
New Update
breach in the canal : ਰਜਵਾਹੇ 'ਚ ਪਾੜ ਪੈਣ ਨਾਲ 400 ਏਕੜ ਕਣਕ ਡੁੱਬੀ
Advertisment

ਬਠਿੰਡਾ : ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਗੁਰੂਸਰ ਜਗ੍ਹਾ ਵਿਖੇ ਰਜਵਾਹੇ ਵਿਚ ਪਾੜ ਪੈਣ ਨਾਲ ਕਿਸਾਨਾਂ ਦੀ 400 ਏਕੜ ਤੋਂ ਵੱਧ ਪੱਕੀ ਕਣਕ ਦੀ ਫ਼ਸਲ 'ਚ ਪਾਣੀ ਭਰ ਗਿਆ, ਜਿਸ ਨਾਲ ਜਿੱਥੇ ਕਿਸਾਨਾਂ ਦੀ ਫਸਲ ਖ਼ਰਾਬ ਹੋਣ ਦਾ ਖ਼ਤਰਾ ਮੰਡਰਾ ਰਿਹਾ ਹੈ ਉੱਥੇ ਹੀ ਪਿੰਡ ਵਾਸੀਆਂ ਵੱਲੋਂ ਖੁਦ ਰਜਵਾਹੇ ਨੂੰ ਬੰਦ ਕੀਤਾ ਜਾ ਰਿਹਾ ਹੈ। ਭਾਵੇਂ ਕਿ ਨਹਿਰੀ ਵਿਭਾਗ ਦੇ ਅਧਿਕਾਰੀ ਮੌਕੇ ਤੇ ਤਾਂ ਪੁੱਜੇ ਪਰ ਉਨ੍ਹਾਂ ਵੱਲੋਂ ਰਜਵਾਹੇ ਨੂੰ ਬੰਦ ਕਰਨ ਲਈ ਕੋਈ ਉਪਰਾਲੇ ਨਹੀਂ ਕੀਤੇ ਗਏ।

Advertisment





ਬੀਤੇ ਦਿਨ ਹੋਈ ਬਾਰਿਸ਼ ਨੇ ਭਾਵੇਂ ਕੇ ਕਿਸਾਨਾਂ ਦੀ ਫ਼ਸਲ ਨੂੰ ਪੈ ਰਹੀ ਗਰਮੀ ਤੋਂ ਰਾਹਤ ਦਿੱਤੀ ਸੀ ਤੇ ਕਿਸਾਨਾਂ ਨੂੰ ਚੰਗਾ ਝਾੜ ਮਿਲਣ ਦੀ ਉਮੀਦ ਸੀ ਪਰ ਸਬ ਡਵੀਜ਼ਨ ਤਲਵੰਡੀ ਸਾਬੋ ਵਿਖੇ ਬਾਰਿਸ਼ ਕਾਰਨ ਰਜਵਾਹਿਆਂ ਵਿਚ ਲਗਾਤਾਰ ਪੈ ਰਹੇ ਹਨ। ਬੀਤੇ ਦਿਨ ਪਿੰਡ ਤਿਉਣਾ ਪੁਜਾਰੀਆ ਵਿਖੇ ਰਜਵਾਹੇ ਵਿਚ ਪਾੜ ਨਾਲ ਜਵਾਹਰ ਨਵੋਦਿਆ ਵਿਦਿਆਲਿਆ ਤੇ ਕਿਸਾਨਾਂ ਦੀ ਫ਼ਸਲ 'ਚ ਪਾਣੀ ਭਰਿਆ ਸੀ। ਅੱਜ ਪਿੰਡ ਗੁਰੂਸਰ ਜਗ੍ਹਾ ਵਿਖੇ ਰਜਵਾਹੇ ਵਿਚ ਸਵੇਰ ਸਮੇਂ ਵੱਡਾ ਭਾਰ ਪੈ ਗਿਆ।

ਪਾੜ ਦਾ ਪਤਾ ਲੱਗਦਿਆਂ ਪਿੰਡ ਵਾਸੀ ਇਕੱਠੇ ਹੋ ਗਏ ਤੇ ਰਜਵਾਹੇ ਨੂੰ ਭਰਨ ਵਿਚ ਲੱਗੇ ਪਰ ਪਾਣੀ ਦਾ ਬਹੁਤ ਤੇਜ਼ ਹੋਣ ਕਾਰਨ ਲਗਾਤਾਰ ਪਾੜ ਵਧ  ਰਿਹਾ ਹੈ, ਜਿਸ ਨਾਲ ਪਾਣੀ ਵੀ 400 ਏਕੜ ਤੋਂ ਵੱਧ ਕਿਸਾਨਾਂ ਦੀ ਪੱਕੀ ਕਣਕ 'ਚ ਚਲਾ ਗਿਆ ਜਿਸ ਨਾਲ ਕਿਸਾਨਾਂ ਦੀ ਪੱਕੀ ਕਣਕ ਖਰਾਬ ਹੋਣ ਦਾ ਖਤਰਾ ਮੰਡਰਾ ਰਿਹਾ ਹੈ। ਕਿਸਾਨਾਂ ਨੇ ਦੱਸਿਆ ਕਿ ਇਕ ਪਾਸੇ ਤਾਂ ਬਾਰਿਸ਼ ਤੋਂ ਉਨ੍ਹਾਂ ਨੂੰ ਫਾਇਦਾ ਹੋਣ ਦੀ ਉਮੀਦ ਸੀ ਪਰ ਰਜਵਾਹਾ ਟੁੱਟਣ ਕਾਰਨ ਉਨ੍ਹਾਂ ਦੀਆਂ ਫ਼ਸਲਾਂ 'ਚ ਜਮ੍ਹਾਂ ਹੋਇਆ ਪਾਣੀ ਉਨ੍ਹਾਂ ਦੀਆਂ ਪੱਕੀਆਂ ਫ਼ਸਲਾਂ ਖ਼ਰਾਬ ਕਰ ਰਿਹਾ ਹੈ।

Advertisment

ਇਹ ਵੀ ਪੜ੍ਹੋ : Assembly Election Results : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਤ੍ਰਿਪੁਰਾ, ਮੇਘਾਲਿਆ ਤੇ ਨਾਗਾਲੈਂਡ 'ਚ ਵੋਟਾਂ ਦੀ ਗਿਣਤੀ ਸ਼ੁਰੂ

ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਹੁਣ ਉਮੀਦ ਸੀ ਕਿ ਫ਼ਸਲ ਛੇ ਮਹੀਨੇ ਦੀ ਮਿਹਨਤ ਤੋਂ ਬਾਅਦ ਘਰ ਆਵੇਗੀ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ 50 ਤੋਂ 65 ਹਜ਼ਾਰ ਰੁਪਏ ਪ੍ਰਤੀ ਏਕੜ ਜ਼ਮੀਨ ਠੇਕੇ ਉਤੇ ਲੈ ਕੇ ਕਣਕ ਦੀ ਬਿਜਾਈ ਕੀਤੀ ਸੀ। ਹੁਣ ਕਿਸਾਨਾਂ ਨੇ ਪਾੜ ਪੈਣ ਕਾਰਨ ਖ਼ਰਾਬ ਹੋਈ ਕਣਕ ਲਈ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਦੂਜੇ ਪਾਸੇ ਖਾਲੀ ਹੱਥ ਪੁੱਜੇ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਬਾਰਿਸ਼ ਕਾਰਨ ਨਹਿਰਾਂ ਵਿਚ ਪਾਣੀ ਦਾ ਵਹਾਅ ਤੇਜ਼ ਹੋ ਗਿਆ ਜਿਸ ਕਰਕੇ ਪਾੜ ਪੈ ਰਹੇ ਹਨ।



- PTC NEWS
bathinda-news breach-in-the-canal crop-drowned
Advertisment

Stay updated with the latest news headlines.

Follow us:
Advertisment