Thu, Jun 19, 2025
Whatsapp

ਜੰਮੂ-ਕਸ਼ਮੀਰ ਦੇ ਕੁਪਵਾੜਾ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ 5 ਦਹਿਸ਼ਤਗਰਦ ਢੇਰ

Reported by:  PTC News Desk  Edited by:  Jasmeet Singh -- October 26th 2023 07:03 PM
ਜੰਮੂ-ਕਸ਼ਮੀਰ ਦੇ ਕੁਪਵਾੜਾ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ 5 ਦਹਿਸ਼ਤਗਰਦ ਢੇਰ

ਜੰਮੂ-ਕਸ਼ਮੀਰ ਦੇ ਕੁਪਵਾੜਾ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ 5 ਦਹਿਸ਼ਤਗਰਦ ਢੇਰ

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਫੌਜ ਦੇ ਜਵਾਨਾਂ ਨੇ ਵੀਰਵਾਰ ਨੂੰ ਮਾਛਿਲ ਸੈਕਟਰ ਵਿੱਚ ਕੰਟਰੋਲ ਰੇਖਾ (LOC) ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। 

ਇਸ ਦੌਰਾਨ ਫੌਜ ਨੇ ਕੁੱਲ ਪੰਜ ਅੱਤਵਾਦੀਆਂ ਨੂੰ ਮਾਰ ਮੁਕਾਇਆ। ਏ.ਡੀ.ਜੀ.ਪੀ. ਕਸ਼ਮੀਰ ਨੇ ਦੱਸਿਆ ਕਿ ਲਸ਼ਕਰ ਦੇ ਤਿੰਨ ਹੋਰ ਦਹਿਸ਼ਤਗਰਦ ਮਾਰੇ ਗਏ ਹਨ। ਇਸ ਤੋਂ ਪਹਿਲਾਂ ਦੋ ਦਹਿਸ਼ਤਗਰਦ ਮਾਰੇ ਗਏ ਸਨ। ਇਸ ਤਰ੍ਹਾਂ ਕੁੱਲ 5 ਦਹਿਸ਼ਤਗਰਦ ਮਾਰੇ ਗਏ। ਉਨ੍ਹਾਂ ਦੀ ਪਛਾਣ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਨਾਲ ਹੀ ਮੌਕੇ 'ਤੇ ਤਲਾਸ਼ੀ ਮੁਹਿੰਮ ਜਾਰੀ ਹੈ।


ਸ਼੍ਰੀਨਗਰ ਸਥਿਤ ਫੌਜ ਦੀ ਚਿਨਾਰ ਕੋਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਪੋਸਟ 'ਚ ਕਿਹਾ ਕਿ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਕਾਰਵਾਈ 'ਚ ਦੋ ਦਹਿਸ਼ਤਗਰਦ ਮਾਰੇ ਗਏ ਹਨ।

ਏ.ਡੀ.ਜੀ.ਪੀ. ਕਸ਼ਮੀਰ ਨੇ ਦਿੱਤੀ ਜਾਣਕਾਰੀ 
ਪੁਲਿਸ ਬੁਲਾਰੇ ਨੇ ਟਵਿੱਟਰ 'ਤੇ ਪੋਸਟ ਕੀਤਾ ਕਿ ਕੁਪਵਾੜਾ ਪੁਲਿਸ ਦੁਆਰਾ ਦਿੱਤੀ ਗਈ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਮਾਛਿਲ ਸੈਕਟਰ 'ਚ ਸ਼ੁਰੂ ਹੋਏ ਮੁਕਾਬਲੇ 'ਚ ਹੁਣ ਤੱਕ ਕੁੱਲ ਪੰਜ ਦਹਿਸ਼ਤਗਰਦ ਮਾਰੇ ਗਏ ਹਨ। ਇਸ ਤੋਂ ਪਹਿਲਾਂ ਦੋ ਅੱਤਵਾਦੀ ਮਾਰੇ ਗਏ ਸਨ, ਜਦਕਿ ਏ.ਡੀ.ਜੀ.ਪੀ. ਕਸ਼ਮੀਰ ਨੇ ਕੁਝ ਸਮਾਂ ਪਹਿਲਾਂ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਸੀ।

- PTC NEWS

Top News view more...

Latest News view more...

PTC NETWORK