Crime against Children : ਦਸੂਹਾ 'ਚ 5 ਸਾਲਾ ਬੱਚੇ ਨਾਲ ਕੁਕਰਮ, ਪੁਲਿਸ ਨੇ ਮਾਮਲਾ ਦਰਜ ਕਰਕੇ ਆਰੋਪੀ ਨੂੰ ਕੀਤਾ ਗ੍ਰਿਫ਼ਤਾਰ
Crime against Children : ਦਸੂਹਾ ਵਿੱਚ ਇੱਕ 5 ਸਾਲਾ ਪ੍ਰਵਾਸੀ ਬੱਚੇ ਨਾਲ ਕੁਕਰਮ (sexually abused) ਦਾ ਮਾਮਲਾ ਸਾਹਮਣੇ ਆਇਆ ਹੈ। ਦਸੂਹਾ ਦੇ ਸਿਵਲ ਹਸਪਤਾਲ ਵਿੱਚ ਬੱਚੇ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਬੱਚੇ ਨੂੰ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਦੌਰਾਨ ਦਸੂਹਾ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੀੜਤਾ ਦੀ ਮਾਂ ਬਿਮਲਾ ਦੇਵੀ, ਜੋ ਕਿ ਇਸ ਸਮੇਂ ਦਸੂਹਾ ਦੀ ਰਹਿਣ ਵਾਲੀ ਹੈ, ਨੇ ਦੱਸਿਆ ਕਿ ਉਸਦਾ ਪੰਜ ਸਾਲਾ ਪੁੱਤਰ ਦੇਰ ਸ਼ਾਮ ਲਗਭਗ ਇੱਕ ਘੰਟੇ ਲਈ ਘਰੋਂ ਬਾਹਰ ਸੀ। ਜਦੋਂ ਉਹ ਰੋਂਦਾ ਹੋਇਆ ਘਰ ਪਰਤਿਆ ਤਾਂ ਉਸਨੇ ਉਨ੍ਹਾਂ ਨੂੰ ਆਪਣੇ ਕੀਤੇ ਬਾਰੇ ਦੱਸਿਆ। ਜਦੋਂ ਉਸਨੇ ਨੇ ਘਟਨਾ ਬਾਰੇ ਮੁਲਜ਼ਮ ਨੂੰ ਪੁੱਛਿਆ ਤਾਂ ਉਸਨੇ ਮੁਆਫੀ ਮੰਗੀ ਅਤੇ ਗਲਤੀ ਮੰਨ ਲਈ। ਪਰ ਜਦੋਂ ਮੇਰੇ ਭਰਾ, ਮੇਰੇ ਪਤੀ ਅਤੇ ਹੋਰ ਰਿਸ਼ਤੇਦਾਰਾਂ ਨੂੰ ਇਕੱਠੇ ਹੁੰਦੇ ਦੇਖ ਕੇ ਉਹ ਭੱਜ ਗਿਆ।
ਇਸ ਤੋਂ ਬਾਅਦ ਬੱਚੀ ਨੂੰ ਜ਼ਖਮੀ ਹਾਲਤ ਵਿੱਚ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਬਿਮਲਾ ਨੇ ਕਿਹਾ ਕਿ ਮੁਲਜ਼ਮ ਨੌਜਵਾਨ ਉਸਦੇ ਨਾਲ ਦੋ ਹੋਰ ਦੋਸਤਾਂ ਨਾਲ ਕਿਰਾਏ ਦੇ ਕਮਰੇ ਵਿੱਚ ਰਹਿ ਰਿਹਾ ਸੀ ਅਤੇ ਹੁਸ਼ਿਆਰਪੁਰ ਰੋਡ 'ਤੇ ਜੂਸ ਵੇਚਣ ਦਾ ਕੰਮ ਕਰਦਾ ਸੀ।
ਜਾਂਚ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਕਿ ਬੱਚੇ ਦੇ ਪਰਿਵਾਰ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਵੀ ਨਾਬਾਲਗ ਹੈ।
- PTC NEWS