Wed, Mar 4, 2026
Whatsapp

Punjabi Singer Murder Case: ਗਾਇਕ ਨਵਜੋਤ ਸਿੰਘ ਉਰਫ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ

5 ਸਾਲ ਪਹਿਲਾਂ ਉਸ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਉਸ ਸਮੇਂ ਉਸ ਦਾ ਕਤਲ ਲਵ ਐਂਗਲ ਅਤੇ ਜਾਇਦਾਦ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ।

Reported by:  PTC News Desk  Edited by:  Aarti -- December 15th 2023 01:56 PM -- Updated: December 15th 2023 03:28 PM
Punjabi Singer Murder Case: ਗਾਇਕ ਨਵਜੋਤ ਸਿੰਘ ਉਰਫ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ

Punjabi Singer Murder Case: ਗਾਇਕ ਨਵਜੋਤ ਸਿੰਘ ਉਰਫ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ

Punjabi Singer Murder Case: ਮੁਹਾਲੀ ਦੇ ਡੇਰਾਬਸੀ 'ਚ ਗਾਇਕ ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੱਸ ਦਈਏ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਜੀਪੀ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ ਹੈ। 5 ਸਾਲ ਪਹਿਲਾਂ ਉਸ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਉਸ ਸਮੇਂ ਉਸ ਦਾ ਕਤਲ ਲਵ ਐਂਗਲ ਅਤੇ ਜਾਇਦਾਦ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ।

ਗ੍ਰਿਫਤਾਰੀ ਤੋਂ ਬਾਅਦ ਖੁਲਾਸਾ ਹੋਇਆ ਕਿ ਗਾਇਕ ਦੀ ਕਾਰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੇ ਕਤਲ ਵਿੱਚ ਅਭਿਸ਼ੇਕ ਉਰਫ਼ ਰਜਤ ਅਤੇ ਸੌਰਭ ਨਾਮ ਦੇ ਦੋ ਨੌਜਵਾਨ ਸ਼ਾਮਲ ਸਨ। ਜਿਸ 'ਚੋਂ ਸੌਰਵ ਦੀ ਮੌਤ ਹੋ ਗਈ ਹੈ ਅਤੇ ਰਜਤ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।


ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ ਹੈ ਕਿ ਅੱਜ ਛੇ ਸਾਲਾਂ ਬਾਅਦ, ਗਾਇਕ ਨਵਜੋਤ ਸਿੰਘ ਉਰਫ ਈਸਾਪੁਰੀਆ ਵਿਰਕ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।  ਉਨ੍ਹਾਂ ਨੇ ਇਸ ਸਨਸਨੀਖੇਜ਼ ਅਤੇ ਪਹਿਲਾਂ ਅਣਸੁਲਝੇ ਕਤਲ ਕੇਸ ਨੂੰ ਸੁਲਝਾਉਣ ਲਈ ਮੁਹਾਲੀ ਪੁਲਿਸ ਦੀ ਅਪਰਾਧ ਜਾਂਚ ਏਜੰਸੀ (ਸੀਆਈਏ) ਦੀ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ: Bathinda School Close: ਬਠਿੰਡਾ ’ਚ ਸੀਐੱਮ ਮਾਨ ਦੀ ਰੈਲੀ ਕਾਰਨ 6 ਸਕੂਲ ਬੰਦ, ਸਕੂਲਾਂ ’ਚ ਠਹਿਰਾਈ ਜਾਵੇਗੀ ਸਕਿਓਰਿਟੀ

- PTC NEWS

Top News view more...

Latest News view more...

PTC NETWORK
PTC NETWORK