Thu, Jan 22, 2026
Whatsapp

Bathinda News : 50 ਕੱਟੜ ਕਾਂਗਰਸੀ ਪਰਿਵਾਰਾਂ ਨੇ ਬਬਲੀ ਢਿੱਲੋਂ ਦੀ ਅਗਵਾਈ ਹੇਠ ਫੜਿਆ ਅਕਾਲੀ ਦਲ ਦਾ ਪੱਲਾ

Bathinda News : ਬਠਿੰਡਾ ਦੀ ਚੰਦਸਰ ਬਸਤੀ ਵਿੱਚੋਂ ਕਰੀਬ 50 ਕਾਂਗਰਸੀ ਪਰਿਵਾਰਾਂ ਨੇ ਵੀਰਵਾਰ ਨੂੰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਹ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਐਮਸੀ ਰਾਜੂ ਮਾਨ ਦੀਆਂ ਕੋਸ਼ਿਸ਼ਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਿਰਾਹਿਆ ਗਿਆ, ਜਿਨ੍ਹਾਂ ਦੇ ਯਤਨਾਂ ਸਦਕਾ ਇਹ ਪਰਿਵਾਰ ਪਾਰਟੀ ਨਾਲ ਜੁੜੇ

Reported by:  PTC News Desk  Edited by:  Shanker Badra -- January 22nd 2026 03:37 PM
Bathinda News : 50 ਕੱਟੜ ਕਾਂਗਰਸੀ ਪਰਿਵਾਰਾਂ ਨੇ ਬਬਲੀ ਢਿੱਲੋਂ ਦੀ ਅਗਵਾਈ ਹੇਠ ਫੜਿਆ ਅਕਾਲੀ ਦਲ ਦਾ ਪੱਲਾ

Bathinda News : 50 ਕੱਟੜ ਕਾਂਗਰਸੀ ਪਰਿਵਾਰਾਂ ਨੇ ਬਬਲੀ ਢਿੱਲੋਂ ਦੀ ਅਗਵਾਈ ਹੇਠ ਫੜਿਆ ਅਕਾਲੀ ਦਲ ਦਾ ਪੱਲਾ

Bathinda News : ਬਠਿੰਡਾ ਦੀ ਚੰਦਸਰ ਬਸਤੀ ਵਿੱਚੋਂ ਕਰੀਬ 50 ਕਾਂਗਰਸੀ ਪਰਿਵਾਰਾਂ ਨੇ ਵੀਰਵਾਰ ਨੂੰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਹ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਐਮਸੀ ਰਾਜੂ ਮਾਨ ਦੀਆਂ ਕੋਸ਼ਿਸ਼ਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਿਰਾਹਿਆ ਗਿਆ, ਜਿਨ੍ਹਾਂ ਦੇ ਯਤਨਾਂ ਸਦਕਾ ਇਹ ਪਰਿਵਾਰ ਪਾਰਟੀ ਨਾਲ ਜੁੜੇ।

ਅਕਾਲੀ ਦਲ ਦੇ ਦਫ਼ਤਰ ਵਿੱਚ ਆਯੋਜਿਤ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਨੌਜਵਾਨਾਂ ਅਤੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ 10 ਸਾਲ ਦੀ ਕਾਰਗੁਜ਼ਾਰੀ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਬਠਿੰਡਾ ਸਮੇਤ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਕਰਵਾਏ ਗਏ ਵਿਕਾਸ ਕਾਰਜ ਬੇਮਿਸਾਲ ਹਨ, ਜੋ ਹੋਰ ਕੋਈ ਪਾਰਟੀ ਨਹੀਂ ਕਰਵਾ ਸਕੀ।


ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ , ਹਰਸਿਮਰਤ ਕੌਰ ਬਾਦਲ ਦੀ ਕਾਰਗੁਜ਼ਾਰੀ ਅਤੇ ਅਕਾਲੀ ਦਲ ਸਰਕਾਰ ਦੇ 10 ਸਾਲ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਹ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ ਹੋਏਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਅਮਨ ਕੁਮਾਰ, ਆਸ਼ੀਸ਼, ਸਟੀਫਨ, ਕੁਲਦੀਪ ਸਿੰਘ, ਬਲਕਰਨ ਸਿੰਘ, ਬਲਵਿੰਦਰ ਸਿੰਘ, ਮੋਹਨ ਸਿੰਘ, ਕਾਕਾ ਸਿੰਘ, ਅਨਮੋਲ ਸਿੰਘ, ਸਾਹਿਲ ਸਿੰਘ, ਵਿੱਕੀ ਸਹੋਤਾ, ਬਿੱਟੂ ਸਿੰਘ, ਸੋਮਾ ਸਿੰਘ, ਸੁਖਪ੍ਰੀਤ ਸਿੰਘ, ਸੰਜੂ ਸਿੰਘ, ਸੈਮੀ ਸਿੰਘ ਆਦਿ ਸ਼ਾਮਲ ਹਨ।

ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਲੋਕ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਕੁਲਦੀਪ ਸਿੰਘ ਨੰਬਰਦਾਰ, ਮੋਹਨਜੀਤ ਸਿੰਘ ਪੁਰੀ, ਰਾਜੂ ਮਾਨ, ਗੁਰਪ੍ਰੀਤ ਸੰਧੂ, ਰਵਿੰਦਰ ਸਿੰਘ ਚੀਮਾ, ਹਰਤਾਰ ਸਿੰਘ, ਕਰਮਜੋਗ ਸਿੰਘ ਮਾਨ, ਬਲਵਿੰਦਰ ਸਿੰਘ ਬੱਲੀ, ਜਗਜੀਤ ਸਿੰਘ ਭੁੱਲਰ, ਮਨਿੰਦਰ ਸਿੰਘ ਸੋਢੀ ਅਤੇ ਪ੍ਰਿੰਸੀਪਲ ਜਸਵਿੰਦਰ ਸਿੰਘ ਵੀ ਮੌਜੂਦ ਸਨ।

- PTC NEWS

Top News view more...

Latest News view more...

PTC NETWORK
PTC NETWORK