Wed, Jun 10, 2026
Whatsapp

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ; ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ 541 ਸਿੱਖ ਜਥਾ ਪਾਕਿਸਤਾਨ ਲਈ ਰਵਾਨਾ

ਸ਼੍ਰੋਮਣੀ ਕਮੇਟੀ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਜੱਥਾ ਲੀਡਰ ਭੁਪਿੰਦਰ ਸਿੰਘ ਭਲਵਾਨ ਦੀ ਅਗਵਾਈ ਹੇਠ ਜਾ ਰਹੇ ਜੱਥੇ ਦੇ ਮੈਂਬਰਾਂ ਨੂੰ ਫੁੱਲਾਂ ਦੇ ਸਿਹਰੇ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

Reported by:  PTC News Desk  Edited by:  Aarti -- June 10th 2026 10:54 AM
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ; ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ 541 ਸਿੱਖ ਜਥਾ ਪਾਕਿਸਤਾਨ ਲਈ ਰਵਾਨਾ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ; ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ 541 ਸਿੱਖ ਜਥਾ ਪਾਕਿਸਤਾਨ ਲਈ ਰਵਾਨਾ

ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ 541 ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਦਫਤਰ ਤੋਂ ਖਾਲਸਾਈ ਜਾਹੋ ਜਲਾਲ ਨਾਲ ਰਵਾਨਾ ਕੀਤਾ ਗਿਆ। 

ਸ਼੍ਰੋਮਣੀ ਕਮੇਟੀ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਜੱਥਾ ਲੀਡਰ ਭੁਪਿੰਦਰ ਸਿੰਘ ਭਲਵਾਨ ਦੀ ਅਗਵਾਈ ਹੇਠ ਜਾ ਰਹੇ ਜੱਥੇ ਦੇ ਮੈਂਬਰਾਂ ਨੂੰ ਫੁੱਲਾਂ ਦੇ ਸਿਹਰੇ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। 

ਪੰਚਮ ਪਾਤਸ਼ਾਹ ਦੇ ਸ਼ਹੀਦੀ ਗੁਰਪੁਰਬ ਮੌਕੇ 14 ਸਾਲ ਬਾਅਦ ਪਾਕਿਸਤਾਨ ਜਾ ਰਹੇ ਜੱਥੇ ਦੇ ਮੈਂਬਰਾਂ ਨੇ ਪਾਕਿਸਤਾਨ ਸਥਿਤ ਸਿੱਖ ਕੌਮ ਤੋਂ ਵਿਛੜੇ ਪਾਵਨ ਪਵਿਤਰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਣ ਤੇ ਅਤਿਅੰਤ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। 

ਸ਼੍ਰੋਮਣੀ ਕਮੇਟੀ ਵਲੋਂ ਜੱਥੇ ਨੂੰ ਅਟਾਰੀ ਸਰਹੱਦ ਤੇ ਲਿਜਾਉਣ ਲਈ ਵਿਸ਼ੇਸ਼ ਬੱਸਾਂ ਦਾ ਅਤੇ ਲੰਗਰ ਪਾਣੀ ਦਾ ਪ੍ਰਬੰਧ ਕੀਤਾ ਗਿਆ, ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇੱਕ ਟੀਮ ਵੀ ਜੱਥੇ ਨਾਲ ਰਵਾਨਾ ਕੀਤੀ ਗਈ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਵੇ। 

ਇਹ ਜੱਥਾ ਨਨਕਾਣਾ ਸਾਹਿਬ, ਪੰਜਾ ਸਾਹਿਬ, ਰੋੜੀ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਉਪਰੰਤ 18 ਜੂਨ ਨੂੰ ਲਾਹੌਰ ਵਿਖੇ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਉਪਰੰਤ 19 ਜੂਨ ਨੂੰ ਵਤਨ ਪਰਤੇਗਾ। 

ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ 561 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ ਜਿਨ੍ਹਾਂ ਚੋ 20 ਵੀਜੇ ਕੱਟੇ ਗਏ ਤੇ 541 ਸ਼ਰਧਾਲੂਆਂ ਨੂੰ ਵੀਜੇ ਜਾਰੀ ਕੀਤੇ ਗਏ ਸਨ।

ਇਹ ਵੀ ਪੜ੍ਹੋ  : Chandigarh News : ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ ਬਣਾਈ ਗਈ “ਵਾਲ ਆਫ ਫੇਮ”

- PTC NEWS

Electrical Saftey authority

Top News view more...

Latest News view more...

PTC NETWORK
PTC NETWORK