Tue, May 26, 2026
Whatsapp

ਨਗਰ ਕੌਂਸਲ ਪੱਟੀ ਲਈ 59.96 ਫੀਸਦੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਲਈ 64.56 ਫੀਸਦੀ ਪੋਲਿੰਗ ਹੋਈ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਨੇ ਪੋਲਿੰਗ ਪ੍ਰਕਿਰਿਆ ਸ਼ਾਂਤੀਪੂਰਵਕ ਮੁਕੰਮਲ ਹੋਣ ’ਤੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਇਸ ਮਹੱਤਵਪੂਰਨ ਕਾਰਜ ਨੂੰ ਸੁਚੱਜੇ ਢੰਗ ਨਾਲ ਸਿਰੇ ਚਾੜ੍ਹਨ ਲਈ ਸਮੁੱਚੇ ਚੋਣ ਅਮਲੇ, ਪੁਲਿਸ ਪ੍ਰਸ਼ਾਸਨ ਅਤੇ ਸਿਵਲ ਸਟਾਫ਼ ਦੀ ਵੀ ਭਰਪੂਰ ਸ਼ਲਾਘਾ ਕੀਤੀ।

Reported by:  PTC News Desk  Edited by:  Aarti -- May 26th 2026 09:12 PM
ਨਗਰ ਕੌਂਸਲ ਪੱਟੀ ਲਈ 59.96 ਫੀਸਦੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਲਈ 64.56 ਫੀਸਦੀ ਪੋਲਿੰਗ ਹੋਈ

ਨਗਰ ਕੌਂਸਲ ਪੱਟੀ ਲਈ 59.96 ਫੀਸਦੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਲਈ 64.56 ਫੀਸਦੀ ਪੋਲਿੰਗ ਹੋਈ

ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ ਲਈ ਅੱਜ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ  ਰਾਹੁਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਪੱਟੀ ਲਈ 59.96 ਫੀਸਦੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਲਈ 64.56 ਫ਼ੀਸਦੀ ਪੋਲਿੰਗ ਹੋਈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ  ਰਾਹੁਲ ਨੇ ਪੋਲਿੰਗ ਪ੍ਰਕਿਰਿਆ ਸ਼ਾਂਤੀਪੂਰਵਕ ਮੁਕੰਮਲ ਹੋਣ ’ਤੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਇਸ ਮਹੱਤਵਪੂਰਨ ਕਾਰਜ ਨੂੰ ਸੁਚੱਜੇ ਢੰਗ ਨਾਲ ਸਿਰੇ ਚਾੜ੍ਹਨ ਲਈ ਸਮੁੱਚੇ ਚੋਣ ਅਮਲੇ, ਪੁਲਿਸ ਪ੍ਰਸ਼ਾਸਨ ਅਤੇ ਸਿਵਲ ਸਟਾਫ਼ ਦੀ ਵੀ ਭਰਪੂਰ ਸ਼ਲਾਘਾ ਕੀਤੀ। 

ਉਨ੍ਹਾਂ ਦੱਸਿਆ ਕਿ ਪੋਲਿੰਗ ਦਾ ਕੰਮ ਸਵੇਰੇ 8 ਵਜੇ ਸ਼ੁਰੂ  ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਪੱਟੀ ਲਈ ਸਵੇਰੇ 10 ਵਜੇ ਤੱਕ 16.4 ਫੀਸਦੀ, ਦੁਪਹਿਰ 12 ਵਜੇ ਤੱਕ 31.54 ਫੀਸਦੀ ਅਤੇ ਬਾਅਦ ਦੁਪਹਿਰ 2 ਵਜੇ ਤੱਕ 42.66 ਫੀਸਦੀ ਪੋਲਿੰਗ ਹੋਈ। ਇਸੇ ਤਰ੍ਹਾਂ ਨਗਰ ਪੰਚਾਇਤ ਭਿੱਖੀ ਵਿੰਡ ਲਈ ਸਵੇਰੇ 10 ਵਜੇ ਤੱਕ 16.48 ਫੀਸਦੀ, ਦੁਪਹਿਰ 12 ਵਜੇ ਤੱਕ 33.98 ਫੀਸਦੀ ਅਤੇ ਬਾਅਦ ਦੁਪਹਿਰ 2 ਵਜੇ ਤੱਕ 45.93 ਫੀਸਦੀ ਪੋਲਿੰਗ ਹੋਈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 127 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਣਾ ਹੈ, ਜਿਨ੍ਹਾਂ ਵਿੱਚ ਨਗਰ ਕੌਂਸਲ ਪੱਟੀ ਦੇ 19 ਵਾਰਡਾਂ ਲਈ 74 ਉਮੀਦਵਾਰ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ 13 ਵਾਰਡਾਂ ਲਈ 53 ਉਮੀਦਵਾਰ ਸ਼ਾਮਿਲ ਹਨ।

ਰਾਹੁਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਉਸੇ ਦਿਨ ਚੋਣ ਨਤੀਜੇ ਐਲਾਨੇ ਜਾਣਗੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਪੱਟੀ ਲਈ ਵੋਟਾਂ ਦੀ ਗਿਣਤੀ ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਹਾਈ ਸਕੂਲ (ਲੜਕੇ) ਕੈਰੋਂ ਅਤੇ ਨਗਰ ਪੰਚਾਇਤ ਭਿੱਖੀਵਿੰਡ ਲਈ ਵੋਟਾਂ ਦੀ ਗਿਣਤੀ ਸਰਕਾਰੀ ਬਹੁਤਕਨੀਕੀ ਕਾਲਜ (ਪੀ.ਟੀ.ਯੂ ਬਿਲਡਿੰਗ) ਭਿੱਖੀਵਿੰਡ ਵਿਖੇ ਹੋਵੇਗੀ।

ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਦੋਵਾਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਵਿਖੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਰਹੇ।

ਇਹ ਵੀ ਪੜ੍ਹੋ : Samana MC Election Clash News : ਸ਼ਾਮ 5 ਵਜੇ ਵੋਟਿੰਗ ਪ੍ਰਕਿਰਿਆ ਹੋ ਜਾਵੇਗੀ ਬੰਦ, ਸਿਰਫ ਲਾਈਨਾਂ ’ਚ ਲੱਗੇ ਵੋਟਰ ਹੀ ਪਾ ਸਕਣਗੇ ਵੋਟ

- PTC NEWS

Electrical Saftey authority

Top News view more...

Latest News view more...

PTC NETWORK
PTC NETWORK