Sat, Jul 27, 2024
Whatsapp

ਸ਼ੰਭੂ ਬਾਰਡਰ ਤੋਂ ਆਈ ਇੱਕ ਹੋਰ ਮੰਦਭਾਗੀ ਖ਼ਬਰ; 60 ਸਾਲਾਂ ਕਿਸਾਨ ਦੀ ਹੋਈ ਮੌਤ

Reported by:  PTC News Desk  Edited by:  Aarti -- March 26th 2024 06:30 PM
ਸ਼ੰਭੂ ਬਾਰਡਰ ਤੋਂ ਆਈ ਇੱਕ ਹੋਰ ਮੰਦਭਾਗੀ ਖ਼ਬਰ; 60 ਸਾਲਾਂ ਕਿਸਾਨ ਦੀ ਹੋਈ ਮੌਤ

ਸ਼ੰਭੂ ਬਾਰਡਰ ਤੋਂ ਆਈ ਇੱਕ ਹੋਰ ਮੰਦਭਾਗੀ ਖ਼ਬਰ; 60 ਸਾਲਾਂ ਕਿਸਾਨ ਦੀ ਹੋਈ ਮੌਤ

Punjab Farmer Died: ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸ਼ੰਭੂ ਬਾਰਡਰ ’ਤੇ ਡਟੇ 60 ਸਾਲਾਂ ਕਿਸਾਨ ਦੀ ਮੌਤ ਹੋ ਗਈ ਹੈ। 

ਸ਼ੰਭੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ 

ਮ੍ਰਿਤਕ ਕਿਸਾਨ ਦੀ ਪਛਾਣ ਸ਼ੇਰ ਸਿੰਘ ਵਜੋਂ ਹੋਈ ਹੈ। ਜਿਸ ਨੂੰ ਇਲਾਜ ਦੇ ਲਈ ਰਾਜਪੁਰਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ ਪਰ ਡਾਕਟਰਾਂ ਨੇ ਉਸ ਨੂੰ ਬਾਅਦ ’ਚ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਸੀ। ਜਿੱਥੇ ਕਿਸਾਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਦੱਸ ਦਈਏ ਕਿ ਮ੍ਰਿਤਕ ਕਿਸਾਨ ਸ਼ੇਰ ਸਿੰਘ 13 ਫਰਵਰੀ ਤੋਂ ਸ਼ੰਭੂ ਬਾਰਡਰ ’ਤੇ ਕਿਸਾਨੀ ਅੰਦੋਲਨ ’ਤੇ ਡਟਿਆ ਹੋਇਆ ਸੀ। 


ਕਾਬਿਲੇਗੌਰ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ਖਨੌਰੀ ਬਾਰਡਰ ’ਤੇ ਡਟੇ ਹੋਏ ਹਨ। ਇਸ ਅੰਦੋਲਨ ਦੌਰਾਨ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਸਦੇ ਬਾਵਜੁਦ ਵੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਬਾਰਡਰ ’ਤੇ ਡਟੇ ਹੋਏ ਹਨ। 

ਬਾਰਡਰ ’ਤੇ ਬਜਿੱਦ ਹਨ ਕਿਸਾਨ 

ਇਸ ਤੋਂ ਇਲਾਵਾ ਕਿਸਾਨਾਂ ਨੇ ਗਰਮੀਆਂ ਦੇ ਲਈ ਵੀ ਤਿਆਰੀ ਕਰ ਲਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀ ਹੋ ਜਾਂਦੀਆਂ ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। 

ਇਹ ਵੀ ਪੜ੍ਹੋ: Lok Sabha Election 2024: ਰਵਨੀਤ ਸਿੰਘ ਬਿੱਟੂ ਭਾਜਪਾ 'ਚ ਸ਼ਾਮਲ, ਪੰਜਾਬ ਕਾਂਗਰਸ ਨੂੰ ਵੱਡਾ ਝਟਕਾ

-

Top News view more...

Latest News view more...

PTC NETWORK