Thu, Dec 18, 2025
Whatsapp

ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 7 ਲੁਟੇਰੇ ਹਥਿਆਰ ਸਣੇ ਪੁਲਿਸ ਅੜਿੱਕੇ

Reported by:  PTC News Desk  Edited by:  Aarti -- December 03rd 2022 03:57 PM
ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 7 ਲੁਟੇਰੇ ਹਥਿਆਰ ਸਣੇ ਪੁਲਿਸ ਅੜਿੱਕੇ

ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 7 ਲੁਟੇਰੇ ਹਥਿਆਰ ਸਣੇ ਪੁਲਿਸ ਅੜਿੱਕੇ

ਬਠਿੰਡਾ, ਮੁਨੀਸ਼ ਗਰਗ, 3 ਦਸੰਬਰ 2022: ਬਠਿੰਡਾ ਦੇ ਰਾਮਪੁਰਾ ਫੂਲ ਸ਼ਹਿਰ ਵਿੱਚ ਪੁਲਿਸ ਨੇ ਲੁੱਟਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਲੁੱਟਖੋਹ ਗਿਰੋਹ ਦੇ ਮੈਂਬਰਾਂ ਨੂੰ ਹਥਿਆਰ ਸਣੇ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਉੱਤੇ ਪਹਿਲਾਂ ਤੋਂ ਹੀ  ਵੱਖ ਵੱਖ ਥਾਣਿਆਂ ਵਿੱਚ ਲੁੱਟਖੋਹ ਦੇ ਮਾਮਲੇ ਦਰਜ ਹਨ। 

ਮਾਮਲੇ ਸਬੰਧੀ ਐਸਐਸਪੀ ਨੇ ਦੱਸਿਆ ਕਿ ਲੁਟੇਰੇ ਰਾਇਲ ਸਟੇਟ ਕਲੋਨੀ ਰਾਮਪੁਰਾ ਫੂਲ ਦੇ ਰਹਿਣ ਵਾਲੇ ਪੁਰਸ਼ੋਤਮ ਕੁਮਾਰ ਦੇ ਘਰ ਲੁੱਟ ਦੀ ਨੀਅਤ ਨਾਲ ਦਾਖਲ ਹੋਏ ਅਤੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸਦੀ ਕ੍ਰੇਟਾ ਗੱਡੀ ਖੋਹ ਕੇ ਫਰਾਰ ਹੋ ਗਏ।


ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰਦਾਤ ਨੂੰ ਟ੍ਰੇਸ ਕਰਨ ਦੇ ਲਈ ਆਸਵੰਤ ਸਿੰਘ ਡੀਐਸਪੀ ਰਾਮਪੁਰਾ ਫੂਲ ਅਗਵਾਈ ਵਿੱਚ ਜਾਂਚ ਸ਼ੁਰੂ ਕੀਤੀ ਗਈ ਅਤੇ ਲੁਟੇਰਿਆਂ ਨੂੰ ਕਾਬੂ ਕਰਨ ਦੇ ਲਈ ਤਕਨੀਕੀ ਖੁਫੀਆ ਸੋਰਸ ਲਗਾਏ ਗਏ। ਜਿਸ ਤੋਂ ਬਾਅਦ ਪੁਲਿਸ ਨੇ ਲੁਟੇਰਿਆਂ ਨੂੰ ਕਾਬੂ ਕਰ ਲਿਆ। 

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਮਨਪ੍ਰੀਤ ਸਿੰਘ ਮਨੀ, ਸਾਗਰ ਸਿੰਘ, ਦਰਸ਼ਨ ਸਿੰਘ, ਅਨਮੋਲਪ੍ਰੀਤ ਸਿੰਘ , ਹਰਪ੍ਰੀਤ ਸਿੰਘ ਲਾਡੀ, ਹਰਪ੍ਰੀਤ ਸਿੰਘ ਹੈਪੀ ਅਤੇ ਅਵਤਾਰ ਸਿੰਘ ਪੰਮਾ ਨੂੰ ਗਿ੍ਫ਼ਤਾਰ ਕੀਤਾ ਗਿਆ। ਜਿਨ੍ਹਾਂ ਕੋਲੋਂ ਮਾਰੂ ਹਥਿਆਰਾਂ ਤੋਂ ਇਲਾਵਾ ਇੱਕ ਦੇਸੀ ਕੱਟਾ ਵੀ ਬਰਾਮਦ ਕੀਤਾ ਗਿਆ ਹੈ। ਇਨ੍ਹਾਂ ਦੇ ਨਿਸ਼ਾਨਦੇਹੀ ਤੋਂ ਬਾਅਦ ਲੁੱਟੀ ਗਈ ਕ੍ਰੇਟਾ ਗੱਡੀ ਵੀ ਬਰਾਮਦ ਕਰ ਲਈ ਗਈ ਹੈ। 

ਇਹ ਵੀ ਪੜੋ: ਪੁਲਿਸ ਹਿਰਾਸਤ ’ਚੋਂ ਫਰਾਰ ਹੋਏ ਗੈਂਗਸਟਰ ਨਿਤਿਨ ਨੂੰ ਲੈ ਕੇ ਵੱਡਾ ਖੁਲਾਸਾ

- PTC NEWS

Top News view more...

Latest News view more...

PTC NETWORK
PTC NETWORK