Kazakhstan ’ਚ ਫਸੇ ਰੋਪੜ ਦੇ 7 ਨੌਜਵਾਨ ! ਡਰਾਈਵਿੰਗ ਲਈ ਵਿਦੇਸ਼ ਗਏ ਸੀ ਪੀੜਤ ਨੌਜਵਾਨ
ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਤਕਰੀਬਨ 7 ਨੌਜਵਾਨ ਤਜ਼ਾਕਿਸਤਾਨ ’ਚ ਫਸੇ ਹੋਣ ਦੀ ਜਾਣਕਾਰੀ ਹਾਸਿਲ ਹੋਈ ਹੈ। ਦੱਸ ਦਈਏ ਕਿ ਡਰਾਈਵਿੰਗ ਦੇ ਲਈ ਇਹ ਨੌਜਵਾਨ ਵਿਦੇਸ਼ ਗਏ ਸੀ ਪਰ ਉਨ੍ਹਾਂ ਕੋਲੋਂ ਉੱਥੇ ਮਜ਼ਦੂਰੀ ਕਰਵਾਈ ਗਈ। ਇਨ੍ਹਾਂ ਹੀ ਉਨ੍ਹਾਂ ਦਾ ਆਪਣੇ ਪਰਿਵਾਰ ਦੇ ਨਾਲ ਵੀ ਸੰਪਰਕ ਟੁੱਟ ਗਿਆ।
ਦੱਸ ਦਈਏ ਕਿ ਤਜ਼ਾਕਿਸਤਾਨ ’ਚ ਫਸੇ ਸੱਤ ਪੰਜਾਬੀ ਨੌਜਵਾਨ 27 ਅਕਤੂਬਰ ਨੂੰ ਘਰ ਪਰਤਣਗੇ। ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਖਲ ਅਤੇ ਅਧਿਕਾਰੀਆਂ ਨਾਲ ਤਾਲਮੇਲ ਸਦਕਾ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਜਾ ਰਹੀ ਹੈ।
ਜਾਣਕਾਰੀ ਮੁਤਾਬਿਕ ਇਹ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਏਜੰਟਾਂ ਰਾਹੀਂ ਵਿਦੇਸ਼ ਗਏ ਸਨ। ਗੱਡੀ ਚਲਾਉਣ ਦੀ ਬਜਾਏ, ਉਨ੍ਹਾਂ ਨੂੰ ਮਜ਼ਦੂਰੀ 'ਤੇ ਲਗਾਇਆ ਗਿਆ, ਜਿਸ ਕਾਰਨ ਉਨ੍ਹਾਂ ਨੂੰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕੁਝ ਨੂੰ ਖਾਣ-ਪੀਣ ਦੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪਿਆ।
ਇਨ੍ਹਾਂ ਪਿੰਡਾਂ ਦੇ ਰਹਿਣ ਵਾਲੀ ਹਨ ਨੌਜਵਾਨ
ਇਨ੍ਹਾਂ ਨੌਜਵਾਨਾਂ ਵਿੱਚ ਪਿੰਡ ਬਿਆਸਣ, ਰਾਏਪੁਰ, ਢੇਰ, ਮੋਡਾ ਅਤੇ ਘਨੌਲੀ ਦੇ ਨੌਜਵਾਨ ਸ਼ਾਮਲ ਹਨ। ਕੁਝ ਪ੍ਰਮੁੱਖ ਨਾਵਾਂ ਵਿੱਚ ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਰਵਿੰਦਰ ਸਿੰਘ ਅਤੇ ਮਨਜੀਤ ਸਿੰਘ ਸ਼ਾਮਲ ਹਨ।
ਲਾਲਪੁਰਾ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਭਾਜਪਾ ਜ਼ਿਲ੍ਹਾ ਪ੍ਰਧਾਨ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਨੇ ਸਥਿਤੀ ਦਾ ਪਤਾ ਲੱਗਦਿਆਂ ਹੀ ਤੁਰੰਤ ਕਾਰਵਾਈ ਕੀਤੀ। ਉਨ੍ਹਾਂ ਨੇ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਅਤੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰਾਲੇ ਦਾ ਧੰਨਵਾਦ ਕੀਤਾ।
ਇਸ ਮੌਕੇ ਲਾਲਪੁਰਾ ਨੇ ਪੰਜਾਬ ਸਰਕਾਰ ਬਾਰੇ ਵੀ ਸਵਾਲ ਉਠਾਏ। ਉਨ੍ਹਾਂ ਸਵਾਲ ਕੀਤਾ ਕਿ ਸੂਬੇ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਰੁਜ਼ਗਾਰ ਭਾਲਣ ਲਈ ਕਿਉਂ ਮਜਬੂਰ ਕੀਤਾ ਜਾ ਰਿਹਾ ਹੈ। ਲਾਲਪੁਰਾ ਨੇ ਰਾਜ ਸਰਕਾਰ ਨੂੰ ਨੌਜਵਾਨਾਂ ਨੂੰ ਏਜੰਟਾਂ ਦੇ ਸ਼ਿਕਾਰ ਹੋਣ ਤੋਂ ਰੋਕਣ ਲਈ ਰੁਜ਼ਗਾਰ ਪੈਦਾ ਕਰਨ, ਸਿੱਖਿਆ ਅਤੇ ਸੁਰੱਖਿਆ ਉਪਾਵਾਂ ਨੂੰ ਤੇਜ਼ ਕਰਨ ਦੀ ਅਪੀਲ ਕੀਤੀ। ਇਸ ਪਹਿਲਕਦਮੀ ਨਾਲ ਸੱਤ ਪਰਿਵਾਰਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ, ਇਹ ਘਟਨਾ ਪ੍ਰਸ਼ਾਸਨਿਕ ਪ੍ਰਣਾਲੀ ਦੇ ਸਾਹਮਣੇ ਇਹ ਸਵਾਲ ਖੜ੍ਹਾ ਕਰਦੀ ਹੈ ਕਿ ਨੌਜਵਾਨ ਆਪਣੇ ਹੀ ਰਾਜ ਵਿੱਚ ਰੁਜ਼ਗਾਰ ਕਿਉਂ ਨਹੀਂ ਲੱਭ ਪਾਉਂਦੇ।
ਇਹ ਵੀ ਪੜ੍ਹੋ : PRTC ,ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਦਾ ਪ੍ਰਦਰਸ਼ਨ ਮੁਲਤਵੀ ,ਸਰਕਾਰ ਨੇ ਬੱਸ ਟੈਂਡਰ 31 ਅਕਤੂਬਰ ਤੱਕ ਕੀਤਾ ਮੁਲਤਵੀ
- PTC NEWS