Operation Amritpal: ਬਠਿੰਡਾ ’ਚ ਅੰਮ੍ਰਿਤਪਾਲ ਦੇ 70 ਸਮਰਥਕਾਂ ਨੂੰ ਕੀਤਾ ਗ੍ਰਿਫਤਾਰ
ਮੁਨੀਸ਼ ਗਰਗ (ਬਠਿੰਡਾ, 22 ਮਾਰਚ): ਇੱਕ ਪਾਸੇ ਜਿੱਥੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਖੁਲਾਸੇ ਕੀਤੇ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਬਠਿੰਡਾ ਰੇਂਜ ਦੇ ਏਡੀਜੀਪੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਠਿੰਡਾ ਰੇਂਜ ਦੇ ਏਡੀਜੀਪੀ ਦੱਸਿਆ ਕਿ ਹੁਣ ਤੱਕ ਪੁਲਿਸ ਨੇ ਅੰਮ੍ਰਿਤਪਾਲ ਦੇ ਕੁੱਲ 70 ਸਮਰਥਕਾਂ ਨੂੰ ਹਿਰਾਸਤ ਚ ਲਿਆ ਹੈ ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਏਡੀਜੀਪੀ ਨੇ ਅੱਗੇ ਕਿਹਾ ਕਿ 4 ਤੋਂ 6 ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਲੋਕ ਪੁਲਿਸ ਦਾ ਸਾਥ ਦੇਣ, ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਇਹ ਵੀ ਦੱਸਿਆ ਕਿ ਬਠਿੰਡਾ ਅਤੇ ਮਾਨਸਾ ਵਿੱਚ ਸ਼ਾਂਤੀ ਹੈ ਜੇਕਰ ਕੁਝ ਵੀ ਗਲਤ ਹੁੰਦਾ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਉਨ੍ਹਾਂ ਇਹ ਵੀ ਦੱਸਿਆ ਕਿ ਲਗਾਤਾਰ ਬੀਐਸਐਫ ਦੇ ਜਵਾਨਾਂ ਦੇ ਨਾਲ ਮਿਲ ਕੇ ਨਾਕਾਬੰਦੀ ਕਰਦੇ ਹੋਏ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
- PTC NEWS