8 Student Will Go Japan: ਪੰਜਾਬ ਦੇ ਸਰਕਾਰੀ ਸਕੂਲ ਦੀਆਂ 8 ਵਿਦਿਆਰਥਣਾਂ ਜਾਣਗੀਆਂ ਜਾਪਾਨ, ਇੱਥੇ ਦੇਖੋ ਪੂਰੀ ਲਿਸਟ
Punjab 8 Student Will Go Japan: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਅੱਠ ਵਿਦਿਆਰਥਣਾਂ 7 ਦਿਨਾਂ ਲਈ ਜਪਾਨ ਫੇਰੀ ’ਤੇ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਦਿੱਤੀ ਗਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਪਾਨ ਏਸ਼ੀਆ ਯੂਥ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ, ਜਿਸਨੂੰ ਕਿ ਸਾਕੂਰਾ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਜੋਂ ਵੀ ਜਾਣਿਆ ਜਾਂਦਾ ਹੈ , ਵਿੱਚ ਭਾਗ ਲੈਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾ ਚੁਣੀਆਂ ਗਈਆਂ ਹਨ। ਇਹ ਵਿਦਿਆਰਥਣਾਂ 7 ਦਿਨ ਮਿਤੀ 10 ਤੋਂ 16 ਦਸੰਬਰ,2023 ਤੱਕ ਜਪਾਨ ਵਿਖੇ ਰਹਿਣਗੀਆਂ।
ਉਨ੍ਹਾਂ ਦੱਸਿਆ ਕਿ ਚੁਣੀਆਂ ਗਈਆਂ ਵਿਦਿਆਰਥਣਾਂ ਵਿੱਚ ਸਕੂਲ ਆਫ਼ ਐਮੀਨੈਂਸ ਮਾਨਸਾ ਦੀ ਵਿਦਿਆਰਥਣ ਹਰਮਨਦੀਪ ਕੌਰ ਸਪੁੱਤਰੀ ਸੁਖਵਿੰਦਰ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ ਦੀ ਜਸਮੀਤ ਕੌਰ ਸਪੁੱਤਰੀ ਗੁਰਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਦੀ ਸੰਜਨਾ ਪੁੱਤਰੀ ਰਜਤ ਕੁਮਾਰ, ਮੈਰੀਟੋਰੀਅਸ ਸਕੂਲ ਬਠਿੰਡਾ ਦੀ ਵਿਦਿਆਰਥਣ ਸਪਨਾ ਪੁੱਤਰੀ ਸੰਤ ਰਾਮ, ਸਕੂਲ ਆਫ਼ ਐਮੀਨੈਂਸ ਕਪੂਰਥਲਾ ਦੀ ਵਿਦਿਆਰਥਣ ਨਿਸ਼ਾ ਰਾਣੀ ਪੁੱਤਰੀ ਜਸਵਿੰਦਰ ਸਿੰਘ , ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੀ ਵਿਦਿਆਰਥਣ ਗੁਰਵਿੰਦਰ ਕੌਰ ਪੁੱਤਰੀ ਕੁਲਦੀਪ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜਮੰਡੀ ਦੀ ਵਿਦਿਆਰਥਣ ਦੀਪਿਕਾ ਪੁੱਤਰੀ ਹਰਵਿੰਦਰ ਕੁਮਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੰਧਾਵਾ ਮਸੰਦਾਂ ਜਲੰਧਰ ਖਵਾਹਿਸ਼ ਪੁੱਤਰੀ ਰਮਨ ਕੁਮਾਰ ਸ਼ਾਮਲ ਹਨ।
ਇਹ ਵੀ ਪੜ੍ਹੋ: HC On Qaumi Insaaf Morcha: HC ਦੀ ਪੰਜਾਬ ਸਰਕਾਰ ਨੂੰ ਫਟਕਾਰ, ਕਿਹਾ- ਕੀ ਸਰਕਾਰ ਮੋਰਚੇ ਦੀ ਵਰ੍ਹੇਗੰਢ ਮਨਾਉਣ ਦੀ ਕਰ ਰਹੀ ਤਿਆਰੀ ?
- PTC NEWS