Fri, May 3, 2024
Whatsapp

Pakistan 'ਚ ਭਾਰੀ ਮੀਂਹ ਨੇ ਮਚਾਈ ਤਬਾਹੀ; 87 ਦੀ ਮੌਤ, 82 ਜ਼ਖਮੀ; 2500 ਤੋਂ ਵੱਧ ਘਰਾਂ ਨੂੰ ਪਹੁੰਚਿਆ ਨੁਕਸਾਨ

ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਭਰ ਵਿੱਚ 2,715 ਮਕਾਨਾਂ ਨੂੰ ਮੀਂਹ ਕਾਰਨ ਅੰਸ਼ਕ ਜਾਂ ਪੂਰੀ ਤਰ੍ਹਾਂ ਨੁਕਸਾਨ ਪਹੁੰਚਿਆ ਹੈ, ਜ਼ਿਆਦਾਤਰ ਲੋਕ ਢਾਂਚਾ ਢਹਿਣ, ਬਿਜਲੀ ਡਿੱਗਣ ਅਤੇ ਹੜ੍ਹ ਨਾਲ ਸਬੰਧਤ ਘਟਨਾਵਾਂ ਵਿੱਚ ਮਾਰੇ ਗਏ ਹਨ।

Written by  Aarti -- April 20th 2024 08:56 AM
Pakistan 'ਚ ਭਾਰੀ ਮੀਂਹ ਨੇ ਮਚਾਈ ਤਬਾਹੀ; 87 ਦੀ ਮੌਤ, 82 ਜ਼ਖਮੀ; 2500 ਤੋਂ ਵੱਧ ਘਰਾਂ ਨੂੰ ਪਹੁੰਚਿਆ ਨੁਕਸਾਨ

Pakistan 'ਚ ਭਾਰੀ ਮੀਂਹ ਨੇ ਮਚਾਈ ਤਬਾਹੀ; 87 ਦੀ ਮੌਤ, 82 ਜ਼ਖਮੀ; 2500 ਤੋਂ ਵੱਧ ਘਰਾਂ ਨੂੰ ਪਹੁੰਚਿਆ ਨੁਕਸਾਨ

Pakistan: ਪਾਕਿਸਤਾਨ 'ਚ ਪਿਛਲੇ ਹਫਤੇ ਹੋਈ ਬਾਰਿਸ਼ ਕਾਰਨ ਵੱਖ-ਵੱਖ ਘਟਨਾਵਾਂ 'ਚ ਕਰੀਬ 87 ਲੋਕਾਂ ਦੀ ਮੌਤ ਹੋ ਗਈ ਅਤੇ 82 ਜ਼ਖਮੀ ਹੋ ਗਏ। ਇਹ ਜਾਣਕਾਰੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਦਿੱਤੀ। ਪਾਕਿਸਤਾਨ ਦੇ ਕਈ ਹਿੱਸਿਆਂ 'ਚ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਐਨਡੀਐਮਏ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਭਰ ਵਿੱਚ 2,715 ਮਕਾਨਾਂ ਨੂੰ ਮੀਂਹ ਕਾਰਨ ਅੰਸ਼ਕ ਜਾਂ ਪੂਰੀ ਤਰ੍ਹਾਂ ਨੁਕਸਾਨ ਪਹੁੰਚਿਆ ਹੈ, ਜ਼ਿਆਦਾਤਰ ਲੋਕ ਢਾਂਚਾ ਢਹਿਣ, ਬਿਜਲੀ ਡਿੱਗਣ ਅਤੇ ਹੜ੍ਹ ਨਾਲ ਸਬੰਧਤ ਘਟਨਾਵਾਂ ਵਿੱਚ ਮਾਰੇ ਗਏ ਹਨ।


ਐਨਡੀਐਮਏ ਨੇ ਕਿਹਾ ਕਿ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਤੋਂ ਸਭ ਤੋਂ ਵੱਧ ਨੁਕਸਾਨ ਅਤੇ ਜਾਨੀ ਨੁਕਸਾਨ ਹੋਣ ਦੀ ਸੂਚਨਾ ਮਿਲੀ ਹੈ। ਇੱਥੇ ਭਾਰੀ ਮੀਂਹ ਕਾਰਨ 36 ਲੋਕਾਂ ਦੀ ਮੌਤ ਹੋ ਗਈ ਅਤੇ 53 ਹੋਰ ਜ਼ਖਮੀ ਹੋ ਗਏ। ਇਸ ਤੋਂ ਬਾਅਦ ਪੂਰਬੀ ਪੰਜਾਬ ਸੂਬੇ 'ਚ 25 ਮੌਤਾਂ ਅਤੇ ਅੱਠ ਦੇ ਜ਼ਖਮੀ ਹੋਣ ਦੀ ਖਬਰ ਹੈ।

ਐਨਡੀਐਮਏ ਨੇ ਦੱਸਿਆ ਕਿ ਦੱਖਣ-ਪੱਛਮੀ ਬਲੋਚਿਸਤਾਨ ਸੂਬੇ 'ਚ ਕੁੱਲ 15 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ, ਜਦਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਭਾਰੀ ਮੀਂਹ ਕਾਰਨ 11 ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ।

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਮੀਂਹ ਕਾਰਨ ਹੋਏ ਜਾਨੀ-ਮਾਲੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਬੰਦ ਪਈਆਂ ਸੜਕਾਂ ਨੂੰ ਖੋਲ੍ਹਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਸਲਾਹ ਦਿੱਤੀ।

ਇਹ ਵੀ ਪੜ੍ਹੋ: Air Taxi: ਦਿੱਲੀ ਤੋਂ ਗੁਰੂਗ੍ਰਾਮ ਸਿਰਫ 7 ਮਿੰਟ ਵਿੱਚ, ਖਰਚਾ ਸਿਰਫ 2000 ਰੁਪਏ, ਆ ਰਹੀ ਹੈ ਏਅਰ ਟੈਕਸੀ

- PTC NEWS

Top News view more...

Latest News view more...