Sun, Apr 28, 2024
Whatsapp

8ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਦਾ ਹੋਇਆ ਆਗਾਜ਼: ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਉਦਘਾਟਨ

Written by  Jasmeet Singh -- June 14th 2023 12:50 PM
8ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਦਾ ਹੋਇਆ ਆਗਾਜ਼: ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਉਦਘਾਟਨ

8ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਦਾ ਹੋਇਆ ਆਗਾਜ਼: ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਉਦਘਾਟਨ

ਮੋਹਾਲੀ/ਨਿਊ ਚੰਡੀਗੜ੍ਹ: ਗਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ 3 ਦਿਨਾਂ 8ਵੀ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਨਿਊ ਚੰਡੀਗੜ੍ਹ ਸਥਿਤ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸ਼ੁਰੂ ਹੋਈ। ਇਸ ਮੌਕੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਆਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਰਤਵਾੜਾ ਸਾਹਿਬ ਟਰੱਸਟ ਦੇ ਚੇਅਰਮੈਨ ਬਾਬਾ ਲਖਵੀਰ ਸਿੰਘ ਜੀ ਨੇ ਕੀਤਾ। ਇਸ ਮੌਕੇ ਪੰਜਾਬ ਵੇਅਰ ਹਾਊਸ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ ਵੀ ਉਚੇਚੇ ਤੌਰ ਤੇ ਮੌਜੂਦ ਰਹੇ।

ਤਿੰਨ ਦਿਨਾਂ ਤੱਕ ਚੱਲੇਗਾ ਮੁਕਾਬਲਾ 


ਇਸ ਤਿੰਨ ਦਿਨਾ ਚੈਂਪੀਅਨਸ਼ਿਪ ਵਿੱਚ ਲੜਕੇ ਅਤੇ ਲੜਕੀਆਂ ਅੰਡਰ 14, 17, 19, 22, 25 ਅਤੇ ਅੰਡਰ 28 ਮੁਕਾਬਲਿਆ ਵਿੱਚ ਕਰੀਬ 800 ਖਿਡਾਰੀ ਭਾਗ ਲੈਣਗੇ।  ਇਨ੍ਹਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਸੋਸੀਏਸ਼ਨ ਦੁਆਰਾ 40 ਮੈਂਬਰੀ ਟੀਮ ਗਠਿਤ ਕੀਤੀ ਗਈ ਹੈ ਇਸ ਵਾਰ ਦੀ ਚੈਂਪੀਅਨਸ਼ਿਪ ਟੀ.ਐਸ.ਆਰ. ਸਿਸਟਮ ਨਾਲ ਕਰਵਾਈ ਜਾਵੇਗੀ ਅਤੇ ਵੱਡੀਆਂ ਐਲ ਈ ਡੀ ਸਕਰੀਨਾਂ ਤੇ ਨਤੀਜੇ ਨਾਲ ਦੀ ਨਾਲ ਦਿਖਾਈ ਦੇਣਗੇ।

ਖੇਡ ਮੰਤਰੀ ਮੀਤ ਹੇਅਰ ਇਸ ਵਡਮੁੱਲੇ ਉੱਦਮ ਦੀ ਪ੍ਰਸ਼ੰਸ਼ਾ 

ਇਸ ਮੌਕੇ ਆਪਣੇ ਸੰਬੋਧਨ ਵਿੱਚ ਖੇਡ ਮੰਤਰੀ ਮੀਤ ਹੇਅਰ ਨੇ  ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਇਸ ਵਡਮੁੱਲੇ ਉੱਦਮ ਦੀ ਪ੍ਰਸ਼ੰਸ਼ਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਭਵਿੱਖ ਨੂੰ ਸੁਨਹਿਰੀ ਇਤਿਹਾਸ ਨਾਲ ਜੋੜਨ ਦਾ ਵੱਡਮੁੱਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਗਤਕਾ ਖੇਲੋ ਇੰਡੀਆ ਵਿੱਚ ਪੰਜਾਬ ਦੀ ਝੋਲੀ ਵਿੱਚ ਸਭ ਤੋਂ ਵੱਧ ਮੈਡਲ ਪਾਏ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਨੈਸ਼ਨਲ ਖੇਡਾਂ ਵਿੱਚ ਵੀ ਪੰਜਾਬ ਨੂੰ ਗਤਕਾ ਪੂਰੀਆਂ ਬੁਲੰਦੀਆਂ ਤੇ ਲੈ ਕੇ ਜਾਵੇਗਾ। ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਜਲਦੀ ਪੰਜਾਬ ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਏਗੀ। ਇਸ ਨਾਲ ਹੀ ਉਹਨਾਂ ਐਲਾਨ ਕੀਤਾ ਕਿ ਪੰਜਾਬ ਗਤਕਾ ਐਸੋਸੀਏਸ਼ਨ ਨੂੰ ਜਲਦੀ ਹੀ ਪੰਜਾਬ ਵਿੱਚ ਇਕ ਵੱਡਾ ਗਰਾਉਂਡ ਅਤੇ ਖੇਡਾਂ ਦਾ ਹੋਰ ਸਾਜੋ-ਸਮਾਨ ਮੁੱਹਈਆ ਕਰਵਾਇਆ ਜਾਵੇਗਾ।

ਸ਼ਸਤਰ-ਵਿਦਿਆ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਕਰਨ 'ਚ ਸਹਾਈ - ਬਾਬਾ ਲਖਵੀਰ ਸਿੰਘ 

ਆਪਣੇ ਸੰਬੋਧਨ ਵਿੱਚ ਰਤਵਾੜਾ ਸਾਹਿਬ ਟਰੱਸਟ ਦੇ ਚੇਅਰਮੈਨ ਬਾਬਾ ਲਖਵੀਰ ਸਿੰਘ ਜੀ ਨੇ ਆਪਣਾ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਇਹ ਸਥਾਨ ਹਰ ਸਮੇਂ ਅਜਿਹੇ ਪਵਿੱਤਰ ਕਾਰਜ ਲਈ ਹਾਜ਼ਰ ਹੈ। ਉਨ੍ਹਾਂ ਸਾਰੇ ਪੰਜਾਬ ਤੋਂ ਆਏ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕੌਮਾਂ ਖ਼ਤਮ ਹੋ ਜਾਂਦੀਆਂ ਹਨ ਜਿਹੜੀਆਂ ਆਪਣੇ ਵਿਰਸੇ ਨੂੰ ਭੁੱਲ ਜਾਂਦੀਆਂ ਹਨ। ਪਰ ਅੱਜ ਖ਼ੁਸ਼ੀ ਦੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਖਾਲਸਾ ਰੂਪੀ ਬੱਚੇ ਇਕ ਵਾਰੀ ਮੁੜ ਇਸ ਧਰਤੀ ਤੇ ਗਤਕਾ ਖੇਡਣ ਆਏ ਹਨ। ਇਹ ਬੱਚੇ ਹਮੇਸ਼ਾ ਅਪਣੇ ਗੁਰੂ ਦੀ ਬਾਣੀ ਨਾਲ ਜੁੜੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸ਼ਸਤਰ-ਵਿਦਿਆ ਹਮੇਸ਼ਾਂ ਹੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਸਹਾਈ ਸਿੱਧ ਹੋਈ ਹੈ। 

ਇਸ ਤੋਂ ਪਹਿਲਾਂ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਆਏ ਹੋਏ ਬੱਚਿਆ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਬੱਚਿਆਂ ਨੂੰ ਪੂਰੀ ਮਿਹਨਤ ਖੇਡਣ ਦੀ ਪ੍ਰੇਰਨਾ ਦਿੰਦੇ ਹੋਏ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਗਤਕਾ ਸਾਡੇ ਗੁਰੂ ਸਾਹਿਬਾਨ ਦੀ ਕੀਮਤੀ ਦੇਣ ਹੈ। ਗਤਕਾ ਨਾ ਸਿਰਫ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਬਾਣੀ ਨਾਲ ਜੋੜਨ ਵਿੱਚ ਵੀ ਸਹਾਇਕ ਸਿੱਧ ਹੁੰਦੀ ਬਲਕਿ ਖਿਡਾਰੀਆਂ ਨੂੰ ਅਨੁਸ਼ਾਸਨ ਵਿੱਚ ਰੱਖਣ ਵਿੱਚ ਵੀ ਸਹਾਈ ਹੈ।

ਇਸ ਦੌਰਾਨ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ ਨੇ ਖੇਡ ਮੰਤਰੀ ਮੀਤ ਹੇਅਰ ਅਤੇ ਬਾਬਾ ਲਖਵੀਰ ਸਿੰਘ ਜੀ ਦਾ ਧੰਨਵਾਦ ਕੀਤਾ।

ਇਸ ਦੌਰਾਨ ਐਸੋਸੀਏਸ਼ਨ ਨੇ ਬੱਚਿਆਂ ਦੀ ਰਿਫ਼ਰੇਸ਼ਮੈਂਟ ਦਾ ਪ੍ਰਬੰਧ ਕਰਨ ਲਈ ਐਮ.ਡੀ ਵੇਰਕਾ ਅਮਿਤ ਢਾਕਾ ਆਈ.ਏ.ਐਸ, ਗਿਰੀਸ਼ ਦਿਆਲਨ ਆਈਏਐਸ ਐਮਡੀ ਮਾਰਕਫੈੱਡ ਅਤੇ ਰਾਹੁਲ ਗੁਪਤਾ ਆਈਏਐਸ ਏਐਮਡੀ ਮਾਰਕਫੈੱਡ ਦਾ ਵਿਸ਼ੇਸ਼ ਧੰਨਵਾਦ ਕੀਤਾ।

ਹੋਰ ਖ਼ਬਰਾਂ ਪੜ੍ਹੋ:

- PTC NEWS

Top News view more...

Latest News view more...