ਸੀਚੇਵਾਲ ਵਿਖੇ 9ਵਾਂ ੴ ਨੈਸ਼ਨਲ ਗਤਕਾ ਕੱਪ 4-5 ਜੂਨ: ਡਾਕਟਰ ਰਜਿੰਦਰ ਸੋਹਲ
ਮੋਹਾਲੀ: ਗਤਕੇ ਦੇ ਨੈਸ਼ਨਲ ਖੇਡਾਂ ਅਤੇ ਖੇਲੋ ਇੰਡੀਆ ਵਿੱਚ ਸ਼ਾਮਲ ਹੋਣ ਮਗਰੋਂ ਵੱਡੀ ਗਿਣਤੀ ਵਿੱਚ ਆਪਣੇ ਵਿਰਸੇ ਨੂੰ ਪਿਆਰ ਕਰਨ ਵਾਲੇ ਬੱਚੇ ਗਤਕੇ ਨਾਲ ਜੁੜ ਰਹੇ ਹਨ। ਇਸੇ ਤਹਿਤ 9ਵਾ ੴ ਨੈਸ਼ਨਲ ਗਤਕਾ ਕੱਪ ਸੀਚੇਵਾਲ ਵਿਖੇ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਗ੍ਰਹਿ ਮੰਤਰਾਲੇ ਨੇ ਬਠਿੰਡਾ ਦੇ ਤਿੰਨ ਪੁਲਿਸ ਮੁਲਾਜਮਾਂ ਖਿਲਾਫ ਦਿੱਤੇ ਕਾਰਵਾਈ ਦੇ ਹੁਕਮ, ਜਾਣੋ ਪੂਰਾ ਮਾਮਲਾ
ਇਸ ਬਾਰੇ ਮੋਹਾਲੀ ਵਿਖੇ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਸ਼੍ਰੀਮਾਨ ਸੰਤ ਅਵਤਾਰ ਸਿੰਘ ਸੀਚੇਵਾਲ ਜੀ ਦੀ 35ਵੀਂ ਸਲਾਨਾ ਬਰਸੀ ਨੂੰ ਸਮਰਪਿਤ 9ਵਾ ੴ ਨੈਸ਼ਨਲ ਗਤਕਾ ਕੱਪ ਨਿਰਮਲ ਕੁਟੀਆ, ਪਿੰਡ ਸੀਚੇਵਾਲ, ਜ਼ਿਲ੍ਹਾ ਜਲੰਧਰ ਵਿਖੇ 4 ਅਤੇ 5 ਜੂਨ ਨੂੰ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਨੇੜੇ ਬੰਬ ਦੀ ਝੂਠੀ ਅਫਵਾਹ ਦੇਣ ਵਾਲਾ ਪੁਲਿਸ ਅੜਿੱਕੇ, ਇਹ ਸੀ ਪੂਰਾ ਮਾਮਲਾ
ਸੋਹਲ ਨੇ ਅੱਗੇ ਦੱਸਿਆ ਕਿ ਇਸ ਗਤਕਾ ਕੱਪ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਟੀਮਾਂ ਦੇ ਖਿਡਾਰੀ ਭਾਗ ਲੈਣਗੇ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਦੇ ਪਾਰਲੀਮਾਨੀ ਮਾਮਲਿਆਂ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨਗੇ। ਇਸ ਮੌਕੇ ਡਾਕਟਰ ਸੋਹਲ ਨੇ ਕਿਹਾ ਕਿ ਸਦੀਆਂ ਪਹਿਲਾਂ ਤੋਂ ਆਤਮ ਰੱਖਿਆ ਲਈ ਸਾਡੇ ਗੁਰੂ ਸਾਹਿਬ ਵਲੋਂ ਬਖਸ਼ੀ ਇਸ ਦਾਤ ਨਾਲ ਵੱਧ ਤੋਂ ਵੱਧ ਬੱਚਿਆਂ ਦਾ ਜੁੜਨਾ ਭਵਿੱਖ ਲਈ ਵੀ ਸ਼ੁੱਭ ਸੰਕੇਤ ਹੈ।
ਇਹ ਵੀ ਪੜ੍ਹੋ: ਜਿਸ ਸੰਤ ਦਾ ਕਰਨ ਔਜਲਾ ਨੇ ਆਪਣੇ ਗਾਣੇ 'ਚ ਕੀਤਾ ਜ਼ਿਕਰ, ਮਹੀਨੇ ਬਾਅਦ ਵੀ ਸ਼ੋਸ਼ਲ ਮੀਡੀਆ 'ਤੇ ਜਾਰੀ ਇਸਦੀ ਚਰਚਾ
ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਨੇ ਵੀ ਇਸ ਵਡਮੁੱਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਗਤਕਾ ਕੱਪ ਸਾਡੇ ਬੱਚਿਆਂ ਨੂੰ ਆਪਣੀ ਵਿਰਾਸਤ ਖੇਡ ਨਾਲ ਜੋੜਨ ਵਿੱਚ ਸਹਾਈ ਸਿੱਧ ਹੋਣਗੇ। ਉਨ੍ਹਾਂ ਭਾਗ ਲੈਣ ਵਾਲੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।
- PTC NEWS