adv-img
ਮੁੱਖ ਖਬਰਾਂ

ਕਤਲ ਕੀਤੀ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਕੱਢਿਆ ਕੈਂਡਲ ਮਾਰਚ

By Ravinder Singh -- November 1st 2022 02:49 PM
ਕਤਲ ਕੀਤੀ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਕੱਢਿਆ ਕੈਂਡਲ ਮਾਰਚ

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਵਿਚ ਇਕ ਪੌਣੇ ਤਿੰਨ ਵਰ੍ਹਿਆਂ ਦੀ ਮਾਸੂਮ ਦਾ ਪਿੰਡ ਦੇ ਹੀ ਨੌਜਵਾਨ ਵੱਲੋਂ ਜਬਰ ਜਨਾਹ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ ਤੇ ਮਾਸੂਮ ਦੀ ਮ੍ਰਿਤਕ ਦੇਹ ਤੂੜੀ ਵਾਲੇ ਕਮਰੇ ਵਿਚੋਂ ਬਰਾਮਦ ਹੋਈ ਸੀ। ਮਾਸੂਮ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਹੁਸ਼ਿਆਰ ਵਿਚ ਵੱਖ-ਵੱਖ ਸੰਸਥਾਵਾਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ ਜੋ ਕਿ ਗ੍ਰੀਨਵਿਊ ਪਾਰਕ ਤੋਂ ਸ਼ੁਰੂ ਹੋ ਕੇ ਸੈਸ਼ਨ ਚੌਕ ਤੱਕ ਆਇਆ।


ਇਸ ਮੌਕੇ ਮਾਸੂਮ ਬੱਚੀ ਦੇ ਪਿਤਾ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਿੱਖ ਆਗੂ ਭਾਈ ਸੁਖਜੀਤ ਸਿੰਘ ਖੋਸੇ ਵੱਲੋਂ ਸ਼ਿਰਕਤ ਕਰਕੇ ਸਰਕਾਰ ਤੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਸਰਕਾਰ ਇਸ ਕੇਸ ਨੂੰ ਫਾਸਟ ਟਰੈਕ ਕੋਰਟ ਰਾਹੀਂ ਜਲਦ ਸੁਣਵਾਈ ਕਰਕੇ ਮੁਲਜ਼ਮ ਨੂੰ ਸਖਤ ਸਜ਼ਾ ਦੇਵੇ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਸਮੂਹ ਵਕੀਲ ਭਾਈਚਾਰੇ ਨਾਲ ਮੀਟਿੰਗ ਕਰਕੇ ਮਤਾ ਪਾਇਆ ਜਾਵੇਗਾ ਕਿ ਇਸ ਮਾਮਲੇ ਵਿਚ ਕੋਈ ਵੀ ਵਕੀਲ ਮੁਲਜ਼ਮ ਦਾ ਕੇਸ ਨਾਲ ਲੜੇ।

ਇਹ ਵੀ ਪੜ੍ਹੋ : CM ਮਾਨ ਦੇ ਜਗਰਾਓ ਪੁੱਜਣ 'ਤੇ ਸਾਬਕਾ ਫ਼ੌਜੀਆ ਨੇ ਕਾਲੀਆਂ ਝੰਡੀਆ ਦਿਖਾ ਕੇ ਕੀਤਾ ਰੋਸ ਪ੍ਰਦਰਸ਼ਨ

ਕਾਬਿਲੇਗੌਰ ਹੈ ਕਿ ਬੀਤੇ ਦਿਨ ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਵਿਚ ਇਕ ਬੱਚੀ ਨਾਲ ਜਬਰ-ਜਨਾਹ ਮਗਰੋਂ ਕਤਲ ਕਰ ਦਿੱਤਾ ਗਿਆ ਅਤੇ ਬੱਚੀ ਦੀ ਲਾਸ਼ ਤੂੜੀ ਵਾਲੇ ਕਮਰੇ ਵਿਚੋਂ ਬਰਾਮਦ ਕੀਤੀ ਗਈ ਸੀ। ਵੱਖ-ਵੱਖ ਜਥੇਬੰਦੀਆਂ ਵੱਲੋਂ ਘਿਨੌਣੀ ਹਰਕਤ ਦੀ ਨਿਖੇਧੀ ਕੀਤੀ ਅਤੇ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।
- PTC NEWS

adv-img
  • Share