Tue, Mar 28, 2023
Whatsapp

Case Against Ram Rahim: ਰਾਮ ਰਹੀਮ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ

ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ 'ਚ ਉਮਰਕੈਦ ਦੀ ਸਜਾ ਕੱਟ ਰਹੇ ਰਾਮ ਰਹੀਮ ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ।ਉਨ੍ਹਾਂ ਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

Written by  Ramandeep Kaur -- March 09th 2023 03:59 PM
Case Against Ram Rahim: ਰਾਮ ਰਹੀਮ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ

Case Against Ram Rahim: ਰਾਮ ਰਹੀਮ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ

ਜਲੰਧਰ:  ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ 'ਚ ਉਮਰਕੈਦ ਦੀ ਸਜਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ। ਦੱਸ ਦਈਏ ਕਿ ਜਲੰਧਰ ’ਚ ਰਾਮ ਰਹੀਮ ’ਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਮਾਮਲਾ ਜਲੰਧਰ ਦਿਹਾਤੀ ਪੁਲਿਸ ਅਧੀਨ ਪੈਂਦੇ ਥਾਣਾ ਪਤਾਰਾ ਵਿਚ ਦਰਜ ਹੋਇਆ ਹੈ। ਦੱਸ ਦਈਏ ਕਿ ਸ੍ਰੀ ਗੁਰੂ ਰਵਿਦਾਸ ਜੀ ਅਤੇ ਭਗਤ ਕਬੀਰ ਜੀ ਦੇ ਸਬੰਧ ਚ ਗਲਤ ਸ਼ਬਦਾਵਲੀ ਬੋਲਣ ਅਤੇ ਗਲਤ ਇਤਿਹਾਸ ਪੇਸ਼ ਕਰਨ ਦੀ ਸ਼ਿਕਾਇਤ 'ਤੇ ਪਰਚਾ ਦਰਜ ਕੀਤਾ ਗਿਆ ਹੈ।


ਦੱਸ ਦਈਏ ਕਿ ਡੇਰਾ ਮੁਖੀ ਰਾਮ ਰਹੀਮ 40 ਦਿਨ ਦੀ ਪੈਰੋਲ ਖ਼ਤਮ ਕਰਕੇ 4 ਮਾਰਚ ਨੂੰ ਸੁਨਾਰੀਆ ਜੇਲ੍ਹ ਵਾਪਸ ਪਾਰਟੀ ਸਨ। ਇਸ ਦੌਰਾਨ ਪੁਲਿਸ ਦੀ ਭਾਰੀ ਸੁਰੱਖਿਆ ਉੱਥੇ ਤਾਇਨਾਤ ਰਹੀ ਅਤੇ ਬੈਰੀਕੇਟ ਲਗਾ ਕੇ ਜੇਲ੍ਹ ਦੇ ਲਗਭਗ ਇਕ ਕਿਲੋਮੀਟਰ ਦੂਰ ਤੱਕ ਕਿਸੇ ਵੀ ਅਣਜਾਣ ਵਿਅਕਤੀ ਨੂੰ ਜੇਲ੍ਹ ਕੰਪਲੈਕਸ 'ਚ ਆਉਣ ਨਹੀਂ ਦਿੱਤਾ।

ਦੱਸਣਯੋਗ ਹੈ ਕਿ ਰਾਮ ਰਹੀਮ ਨੂੰ ਹਰਿਆਣਾ ਪੁਲਿਸ ਲੈਣ ਲਈ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਵਾਨਾ ਆਸ਼ਰਮ 'ਚ ਪਹੁੰਚੀ ਸੀ। ਸਖ਼ਤ ਸੁਰੱਖਿਆ ਵਿਚਾਲੇ ਰਹੀਮ ਰਹੀਮ ਦੀਆਂ ਗੱਡੀਆਂ ਦਾ ਕਾਫ਼ਲਾ ਸੁਨਾਰੀਆ ਜੇਲ੍ਹ ਪਹੁੰਚਿਆ।

ਰਿਪੋਰਟਰ ਪਤਰਸ ਮਸੀਹ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: Punjab UT Employees and Pensioners Protest: ਪੰਜਾਬ, ਯੂਟੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਦੇ ਬਰਾਬਰ ਚਲਾਇਆ ਸੈਸ਼ਨ, ਲਾਇਆ ਵਾਅਦਾ ਖਿਲਾਫੀ ਦੇ ਇਲਜ਼ਾਮ

- PTC NEWS

adv-img

Top News view more...

Latest News view more...