Advertisment

ਰਾਜਪਾਲ ਦਾ ਵਿਰੋਧ ਕਰਨ ਪੁੱਜੇ ਲਤੀਫਪੁਰਾ ਪੀੜਤਾਂ ਤੇ ਪੁਲਿਸ ਵਿਚਾਲੇ ਹੰਗਾਮਾ

author-image
Ravinder Singh
Updated On
New Update
ਰਾਜਪਾਲ ਦਾ ਵਿਰੋਧ ਕਰਨ ਪੁੱਜੇ ਲਤੀਫਪੁਰਾ ਪੀੜਤਾਂ ਤੇ ਪੁਲਿਸ ਵਿਚਾਲੇ ਹੰਗਾਮਾ
Advertisment

ਜਲੰਧਰ : ਪੰਜਾਬ ਦੇ ਰਾਜਪਾਲ ਅੱਜ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਪੁੱਜੇ ਜਿਥੇ ਉਨ੍ਹਾਂ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਲਤੀਫਪੁਰਾ ਦੇ ਕਿਸਾਨਾਂ ਅਤੇ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ।

Advertisment



ਲਤੀਫਪੁਰਾ ਦੇ ਕਿਸਾਨ ਅਤੇ ਲੋਕ ਰਾਜਪਾਲ ਦੀ ਆਮਦ 'ਤੇ ਰੋਸ ਜ਼ਾਹਿਰ ਕਰਨ ਲਈ ਸਟੇਡੀਅਮ ਦੇ ਨੇੜੇ ਪਹੁੰਚ ਗਏ। ਇਸ ਮੌਕੇ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।



Advertisment

ਤਾਜ਼ਾ ਜਾਣਕਾਰੀ ਅਨੁਸਾਰ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਕਾਫੀ ਹੰਗਾਮਾ ਵੀ ਹੋਇਆ। ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਹੈ। ਇਸ ਮੌਕੇ ਮੁਜ਼ਾਹਰਾਕਾਰੀ ਕਾਲੇ ਝੰਡਾ ਰਾਜਪਾਲ ਨੂੰ ਵਿਖਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਜਿਨ੍ਹਾਂ ਨੂੰ ਪੁਲਿਸ ਬਲ ਵੱਲੋਂ ਰੋਕ ਦਿੱਤਾ ਗਿਆ। ਕਿਸਾਨ ਰਾਜਪਾਲ ਨੂੰ ਮਿਲਣਾ ਚਾਹੁੰਦੇ ਸਨ। ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਗਣਤੰਤਰ ਦਿਵਸ ਦਾ ਪ੍ਰੋਗਰਾਮ ਚੱਲ ਰਿਹਾ ਹੈ ਅਤੇ ਉਹ ਉਨ੍ਹਾਂ ਨੂੰ ਉਥੇ ਨਹੀਂ ਜਾਣ ਦੇ ਸਕਦੇ। ਪ੍ਰੋਗਰਾਮ ਤੋਂ ਬਾਅਦ, ਤੁਹਾਨੂੰ ਰਾਜਪਾਲ ਨੂੰ ਮਿਲਣ ਲਈ ਸਮਾਂ ਲੈਣਾ ਚਾਹੀਦਾ ਹੈ ਪਰ ਕਿਸਾਨ ਲਤੀਫਪੁਰਾ ਸਬੰਧੀ ਮੰਗ ਪੱਤਰ ਰਾਜਪਾਲ ਨੂੰ ਸੌਂਪਣ ਲਈ ਜਿੱਦ ਉਤੇ ਅੜੇ ਰਹੇ। ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਵੀ ਹੋਈ। ਇਸ 'ਚ ਇਕ ਕਿਸਾਨ ਆਗੂ ਵੀ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਕਿਸਾਨ ਸੜਕ 'ਤੇ ਹੀ ਬੈਠ ਗਏ। ਇਸ ਮੌਕੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪਟਿਆਲਾ ਨਗਰ ਨਿਗਮ ਦੀ ਵੱਡੀ ਕਾਰਵਾਈ, ਸਿੱਧੂ ਦੇ ਸਵਾਗਤ ਲਈ ਲਾਏ ਹੋਰਡਿੰਗ ਹਟਾਏ





- PTC NEWS
protest latifpura-residents demolitions-at-latifpura
Advertisment

Stay updated with the latest news headlines.

Follow us:
Advertisment