Mon, Dec 16, 2024
Whatsapp

Amritsar News : ਸ਼ਰਾਬੀ ਨੌਜਵਾਨ ਨੇ ਕੀਤਾ ਹੰਗਾਮਾ, ਪੁਲਿਸ ਮੁਲਾਜ਼ਮਾਂ ਦੀ ਪਾੜੀ ਵਰਦੀ

ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਦੇਰ ਰਾਤ ਨਸ਼ੇ ਦੀ ਹਾਲਤ 'ਚ ਇੱਕ ਨੌਜਵਾਨ ਨੇ ਹੰਗਾਮਾ ਕੀਤਾ। ਇਸ ਦੌਰਾਨ ਉਸ ਨੇ ਪੁਲਿਸ ਮੁਲਾਜ਼ਮਾਂ ਨਾਲ ਵੀ ਬਦਸਕੂਲੀ ਕੀਤੀ।

Reported by:  PTC News Desk  Edited by:  Dhalwinder Sandhu -- August 05th 2024 02:27 PM
Amritsar News : ਸ਼ਰਾਬੀ ਨੌਜਵਾਨ ਨੇ ਕੀਤਾ ਹੰਗਾਮਾ, ਪੁਲਿਸ ਮੁਲਾਜ਼ਮਾਂ ਦੀ ਪਾੜੀ ਵਰਦੀ

Amritsar News : ਸ਼ਰਾਬੀ ਨੌਜਵਾਨ ਨੇ ਕੀਤਾ ਹੰਗਾਮਾ, ਪੁਲਿਸ ਮੁਲਾਜ਼ਮਾਂ ਦੀ ਪਾੜੀ ਵਰਦੀ

Amritsar News : ਅੰਮ੍ਰਿਤਸਰ ਦੇ ਮਜੀਠਾ ਰੋਡ ਇਲਾਕੇ 'ਚ ਦੇਰ ਰਾਤ ਨਸ਼ੇ ਦੀ ਹਾਲਤ 'ਚ ਇੱਕ ਨੌਜਵਾਨ ਨੇ ਹੰਗਾਮਾ ਕਰ ਦਿੱਤਾ। ਉਸ ਨੇ ਪੁਲਿਸ ਮੁਲਾਜ਼ਮਾਂ ਨਾਲ ਵੀ ਮਾੜਾ ਵਿਵਹਾਰ ਕੀਤਾ ਅਤੇ ਉਨ੍ਹਾਂ ਦੀਆਂ ਵਰਦੀਆਂ ਵੀ ਪਾੜ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਦੇਰ ਰਾਤ ਇੱਕ ਨੌਜਵਾਨ ਮਜੀਠਾ ਰੋਡ ’ਤੇ ਜਾਮ ਲਗਾਕੇ ਬੈਠਾ ਸੀ। ਉਨ੍ਹਾਂ ਨੂੰ 112 ਨੰਬਰ 'ਤੇ ਸ਼ਿਕਾਇਤ ਮਿਲੀ, ਜਿਸ ਤੋਂ ਬਾਅਦ ਪੀਸੀਆਰ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਨੌਜਵਾਨ ਨੂੰ ਹਟਾਉਣ ਅਤੇ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰ ਫਿਰ ਵੀ ਉਹ ਉਥੇ ਬੈਠਾ ਗਾਲ੍ਹਾਂ ਕੱਢਦਾ ਰਿਹਾ। ਜਿਸ ਤੋਂ ਬਾਅਦ ਜਦੋਂ ਪੁਲਿਸ ਨੇ ਉਸ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਉਨ੍ਹਾਂ ਨਾਲ ਹੱਥੋਪਾਈ ਹੋ ਗਿਆ ਅਤੇ ਉਨ੍ਹਾਂ ਨਾਲ ਵੀ ਝੜਪ ਸ਼ੁਰੂ ਹੋ ਗਈ। ਮੁਲਜ਼ਮਾਂ ਨੇ ਪੁਲਿਸ ਮੁਲਾਜ਼ਮਾਂ ਦੀਆਂ ਵਰਦੀਆਂ ਵੀ ਪਾੜ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਬਲ ਪ੍ਰਯੋਗ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਅਤੇ ਥਾਣੇ ਲੈ ਆਈ ਅਤੇ ਮਾਮਲਾ ਦਰਜ ਕਰ ਲਿਆ।


ਮੁਲਜ਼ਮ ਦਾ ਨਾਂ ਸਾਜਨ ਹੈ ਅਤੇ ਉਹ ਪਿੰਡ ਵੀਲਾ ਤੇਜਾ ਦਾ ਰਹਿਣ ਵਾਲਾ ਹੈ। ਉਸ ਦੀ ਉਮਰ 27 ਸਾਲ ਹੈ ਅਤੇ ਮਜੀਠਾ ਰੋਡ 'ਤੇ ਇੱਕ ਫੈਕਟਰੀ 'ਚ ਕੰਮ ਕਰਦਾ ਹੈ। ਫਿਲਹਾਲ ਮੁਲਜ਼ਮ ਥਾਣੇ 'ਚ ਹੈ ਅਤੇ ਉਸ ਨੂੰ ਰਿਮਾਂਡ 'ਤੇ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Moga News : 11ਵੀਂ ਜਮਾਤ ਦੇ ਵਿਦਿਆਰਥੀ ਦੀ ਨਹਿਰ 'ਚ ਡੁੱਬਣ ਕਾਰਨ ਮੌਤ, ਸਕੂਲੋਂ ਆਉਂਦਿਆਂ ਗਿਆ ਸੀ ਨਹਾਉਣ

- PTC NEWS

Top News view more...

Latest News view more...

PTC NETWORK