ਜਲੰਧਰ ‘ਚ ਸਰ੍ਹੋਂ ਦੇ ਤੇਲ ਦੀ ਫੈਕਟਰੀ ਨੂੰ ਲੱਗੀ ਅੱਗ, ਬਚਾਅ ਕਾਰਜ ਜਾਰੀ
ਜਲੰਧਰ: ਜਲੰਧਰ ਦੇ ਆਦਮਪੁਰ ਦੇ ਪਿੰਡ ਕੰਗਣੀਵਾਲ ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਸਰੋਂ ਦਾ ਤੇਲ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਪੀੜਤਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫੈਕਟਰੀ ਮਾਲਕ ਵਿਕਾਸ ਅਗਰਵਾਲ ਨੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਸਵੇਰੇ ਆਪਣੀ ਫੈਕਟਰੀ ਵਿੱਚ ਕੰਮ ਕਰਵਾ ਰਿਹਾ ਸੀ। ਜਿੱਥੇ ਉਸ ਦੇ ਸੁਪਰਵਾਈਜ਼ਰ ਨੇ ਉਸ ਨੂੰ ਦੱਸਿਆ ਕਿ ਉਸ ਦੀ ਫੈਕਟਰੀ ਦੇ ਇੱਕ ਹਿੱਸੇ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਤੋਂ ਬਾਅਦ ਸਾਰੇ ਕਰਮਚਾਰੀ ਤੁਰੰਤ ਬਾਹਰ ਨਿਕਲ ਗਏ।
ਜਿਸ ਤੋਂ ਬਾਅਦ ਟੀਮ ਅਚਾਨਕ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਫੈਕਟਰੀ ਵਿੱਚ ਭਾਰੀ ਮਾਤਰਾ ਵਿੱਚ ਤੇਲ ਪਿਆ ਹੈ, ਜਿਸ ਕਾਰਨ ਅੱਗ ’ਤੇ ਕਾਬੂ ਪਾਉਣ ਵਿੱਚ ਇੰਨਾ ਸਮਾਂ ਲੱਗ ਰਿਹਾ ਹੈ। ਅਧਿਕਾਰੀਆਂ ਮੁਤਾਬਕ ਪਾਣੀ ਦੇ ਨਾਲ-ਨਾਲ ਟੀਮਾਂ ਫੋਮ ਦੀ ਵੀ ਵਰਤੋਂ ਕਰ ਰਹੀਆਂ ਹਨ।
- PTC NEWS