Sat, May 18, 2024
Whatsapp

ਜ਼ੀਰਕਪੁਰ ਤੋਂ ਚੰਡੀਗੜ੍ਹ ਟ੍ਰਿਬਿਊਨ ਚੌਕ ਤੱਕ ਬਣੇਗਾ ਫਲਾਈਓਵਰ , ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਹਰੀ ਝੰਡੀ

ਜ਼ੀਰਕਪੁਰ-ਚੰਡੀਗੜ੍ਹ ਦਰਮਿਆਨ ਵਧਦੇ ਟ੍ਰੈਫਿਕ ਜਾਮ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਜ਼ੀਰਕਪੁਰ ਤੋਂ ਟ੍ਰਿਬਿਊਨ ਚੌਕ, ਚੰਡੀਗੜ੍ਹ ਤੱਕ ਫਲਾਈਓਵਰ ਬਣਾਉਣ ਦੀ ਯੋਜਨਾ ਬਣਾਈ ਸੀ।

Written by  Aarti -- April 30th 2024 06:37 PM
ਜ਼ੀਰਕਪੁਰ ਤੋਂ ਚੰਡੀਗੜ੍ਹ ਟ੍ਰਿਬਿਊਨ ਚੌਕ ਤੱਕ ਬਣੇਗਾ ਫਲਾਈਓਵਰ , ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਹਰੀ ਝੰਡੀ

ਜ਼ੀਰਕਪੁਰ ਤੋਂ ਚੰਡੀਗੜ੍ਹ ਟ੍ਰਿਬਿਊਨ ਚੌਕ ਤੱਕ ਬਣੇਗਾ ਫਲਾਈਓਵਰ , ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਹਰੀ ਝੰਡੀ

Zirakpur Chandigarh Tribune Chowk Flyover: ਜ਼ੀਰਕਪੁਰ ਤੋਂ ਚੰਡੀਗੜ੍ਹ ਦੇ ਟ੍ਰਿਬਿਊਨ ਚੌਕ ਤੱਕ ਬਣਨ ਵਾਲੇ ਫਲਾਈਓਵਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਫਲਾਈਓਵਰ ’ਤੇ ਸਾਲ 2019 ਤੋਂ ਲੱਗੀ ਰੋਕ ਨੂੰ ਹਟਾਇਆ ਹੈ। ਹਾਈਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਪੰਜ ਸਾਲਾਂ ਤੋਂ ਰੁਕਿਆ ਹੋਇਆ ਵਿਕਾਸ ਦੇ ਕੰਮ ਨੂੰ ਹੁਣ ਨਹੀਂ ਰੋਕਿਆ ਜਾਵੇਗਾ। ਇਹ ਫਲਾਈਓਵਰ ਸਮੇਂ ਦੀ ਮੰਗ ਹੈ ਲੋਕਾਂ ਨੂੰ ਹਰ ਰੋਜ਼ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਜ਼ੀਰਕਪੁਰ-ਚੰਡੀਗੜ੍ਹ ਦਰਮਿਆਨ ਵਧਦੇ ਟ੍ਰੈਫਿਕ ਜਾਮ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਜ਼ੀਰਕਪੁਰ ਤੋਂ ਟ੍ਰਿਬਿਊਨ ਚੌਕ, ਚੰਡੀਗੜ੍ਹ ਤੱਕ ਫਲਾਈਓਵਰ ਬਣਾਉਣ ਦੀ ਯੋਜਨਾ ਬਣਾਈ ਸੀ। ਇਸ ਦੇ ਖਿਲਾਫ ਰਨ ਕਲੱਬ ਨਾਂ ਦੀ ਸੰਸਥਾ ਨੇ ਉਦੋਂ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਇਸ ਇਕ ਫਲਾਈਓਵਰ ਦੇ ਬਣਨ ਨਾਲ ਇੱਥੇ 700 ਦੇ ਕਰੀਬ ਦਰੱਖਤ ਕੱਟੇ ਜਾਣਗੇ, ਜੋ ਕਿ ਵਾਤਾਵਰਣ ਲਈ ਬੇਹੱਦ ਹਾਨੀਕਾਰਕ ਹੋਣਗੇ।


ਇਹ ਵੀ ਕਿਹਾ ਗਿਆ ਕਿ ਸ਼ਹਿਰ ਦੇ ਮਾਸਟਰ ਪਲਾਨ ਵਿੱਚ ਇਸ ਸਬੰਧੀ ਕੋਈ ਵਿਵਸਥਾ ਨਹੀਂ ਹੈ ਅਤੇ ਨਾ ਹੀ ਇਸ ਲਈ ਮਾਸਟਰ ਪਲਾਨ ਵਿੱਚ ਸੋਧ ਕੀਤੀ ਗਈ ਹੈ। ਇਸ ਲਈ ਹਾਈਕੋਰਟ ਤੋਂ ਮੰਗ ਕੀਤੀ ਗਈ ਸੀ ਕਿ ਇਨ੍ਹਾਂ ਦਰੱਖਤਾਂ ਨੂੰ ਕੱਟਣ ਅਤੇ ਇਸ ਫਲਾਈਓਵਰ ਦੇ ਨਿਰਮਾਣ 'ਤੇ ਰੋਕ ਲਗਾਈ ਜਾਵੇ। ਫਿਰ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਕਿ ਹਰ ਦਰੱਖਤ ਕੱਟਣ 'ਤੇ ਤਿੰਨ ਦਰੱਖਤ ਲਗਾਏ ਜਾਣਗੇ।

ਉਦੋਂ ਹਾਈਕੋਰਟ ਨੇ ਇਸ ਫਲਾਈਓਵਰ ਅਤੇ ਦਰੱਖਤਾਂ ਦੀ ਕਟਾਈ 'ਤੇ ਰੋਕ ਲਗਾ ਦਿੱਤੀ ਸੀ। ਅੱਜ ਲੰਬੀ ਬਹਿਸ ਤੋਂ ਬਾਅਦ ਹਾਈ ਕੋਰਟ ਨੇ ਇਹ ਰੋਕ ਹਟਾ ਕੇ ਇਸ ਫਲਾਈਓਵਰ ਦੇ ਨਿਰਮਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ: Delhi Liquor Policy Case: ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਇੱਕ ਹੋਰ ਝਟਕਾ, ਜ਼ਮਾਨਤ ਪਟੀਸ਼ਨ ਹੋਈ ਖਾਰਜ

- PTC NEWS

Top News view more...

Latest News view more...

LIVE CHANNELS
LIVE CHANNELS