Germany ਦੇ ਹੈਮਬਰਗ ਰੇਲਵੇ ਸਟੇਸ਼ਨ 'ਤੇ ਇੱਕ ਵਿਅਕਤੀ ਨੇ ਲੋਕਾਂ ’ਤੇ ਕੀਤਾ ਚਾਕੂ ਨਾਲ ਹਮਲਾ; 12 ਲੋਕ ਜ਼ਖਮੀ
Germany News : ਜਰਮਨੀ ਦੇ ਹੈਮਬਰਗ ਵਿੱਚ ਸ਼ੁੱਕਰਵਾਰ ਨੂੰ ਇੱਕ ਭਿਆਨਕ ਘਟਨਾ ਵਾਪਰੀ ਜਦੋਂ ਇੱਕ ਹਮਲਾਵਰ ਨੇ ਰੇਲਵੇ ਸਟੇਸ਼ਨ ਪਲੇਟਫਾਰਮ 'ਤੇ ਮੌਜੂਦ ਲੋਕਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪੁਲਿਸ ਅਨੁਸਾਰ ਇਹ ਘਟਨਾ ਸਟੇਸ਼ਨ ਦੇ ਟਰੈਕ ਨੰਬਰ 13 ਅਤੇ 14 ਦੇ ਵਿਚਕਾਰ ਵਾਪਰੀ। ਇਸ ਹਮਲੇ ਵਿੱਚ ਕੁੱਲ 12 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ 6 ਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਲਾਂਕਿ, ਪੁਲਿਸ ਨੇ ਚਾਕੂ ਹਮਲਾ ਕਰਨ ਵਾਲੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਜਰਮਨ ਨਿਊਜ਼ ਏਜੰਸੀ ਡੀਪੀਏ ਦੀ ਇੱਕ ਰਿਪੋਰਟ ਦੇ ਅਨੁਸਾਰ ਤਿੰਨ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜਦੋਂ ਕਿ ਤਿੰਨ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹੈਮਬਰਗ ਦੀ ਫਾਇਰ ਸਰਵਿਸ ਨੇ ਕਿਹਾ ਕਿ ਮੈਡੀਕਲ ਟੀਮਾਂ ਗੰਭੀਰ ਜ਼ਖਮੀਆਂ ਦੀ ਜਾਨ ਬਚਾਉਣ ਲਈ ਕੰਮ ਕਰ ਰਹੀਆਂ ਹਨ।
ਹਮਲਾਵਰ ਨੂੰ ਹਿਰਾਸਤ ਵਿੱਚ ਲੈ ਲਿਆ
ਪੁਲਿਸ ਨੇ ਕਿਹਾ ਕਿ ਸ਼ੱਕੀ ਹਮਲਾਵਰ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਹਾਲਾਂਕਿ ਉਸਦੀ ਪਛਾਣ ਅਤੇ ਉਦੇਸ਼ ਬਾਰੇ ਅਜੇ ਤੱਕ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਸੋਸ਼ਲ ਮੀਡੀਆ ਪਲੇਟਫਾਰਮ X 'ਤੇ, ਪੁਲਿਸ ਨੇ ਸਿਰਫ ਇਹ ਕਿਹਾ ਕਿ ਹਮਲਾ ਪਲੇਟਫਾਰਮ 'ਤੇ ਹੋਇਆ ਸੀ ਅਤੇ ਇੱਕ ਸ਼ੱਕੀ ਨੂੰ ਫੜ ਲਿਆ ਗਿਆ ਹੈ।
ਕਾਬਿਲੇਗੌਰ ਹੈ ਕਿ ਹੈਮਬਰਗ ਜਰਮਨੀ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ ਅਤੇ ਇਸਦਾ ਕੇਂਦਰੀ ਰੇਲਵੇ ਸਟੇਸ਼ਨ ਦੇਸ਼ ਦੇ ਸਭ ਤੋਂ ਵਿਅਸਤ ਸ਼ਹਿਰਾਂ ਵਿੱਚੋਂ ਇੱਕ ਹੈ। ਜਿੱਥੇ ਸਥਾਨਕ, ਖੇਤਰੀ ਅਤੇ ਲੰਬੀ ਦੂਰੀ ਦੀਆਂ ਰੇਲਗੱਡੀਆਂ ਨਿਯਮਿਤ ਤੌਰ 'ਤੇ ਚੱਲਦੀਆਂ ਹਨ। ਇਸ ਹਮਲੇ ਤੋਂ ਬਾਅਦ, ਸਟੇਸ਼ਨ ਦੇ ਪ੍ਰਭਾਵਿਤ ਹਿੱਸੇ ਨੂੰ ਪੁਲਿਸ ਨੇ ਘੇਰ ਲਿਆ ਹੈ ਅਤੇ ਯਾਤਰੀਆਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ। ਇਸ ਵੇਲੇ ਹਮਲੇ ਦੇ ਪਿੱਛੇ ਦੇ ਮਕਸਦ ਬਾਰੇ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਸੁਰੱਖਿਆ ਏਜੰਸੀਆਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ।
ਇਹ ਵੀ ਪੜ੍ਹੋ : New Cases Of Covid 19 : ਮੁੜ ਡਰਾਉਣ ਲੱਗਿਆ ਕੋਰੋਨਾ; ਦਿੱਲੀ, ਹਰਿਆਣਾ ਸਣੇ ਇਨ੍ਹਾਂ ਸੂਬਿਆਂ ’ਚੋਂ ਸਾਹਮਣੇ ਆਏ ਨਵੇਂ ਕੇਸ, ਐਡਵਾਈਜ਼ਰੀ ਜਾਰੀ
- PTC NEWS