Sat, Dec 14, 2024
Whatsapp

Punjabi Youth Died In Dubai : ਰੋਜੀ ਰੋਟੀ ਕਮਾਉਣ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ ’ਚ ਹੋਈ ਮੌਤ

ਮਿਲੀ ਜਾਣਕਾਰੀ ਮੁਤਾਬਿਕ ਉੜਮੁੜ ਟਾਂਡਾ ਦੇ ਗ਼ਰੀਬ ਪਰਿਵਾਰ ਦਾ ਇਕ ਨੌਜਵਾਨ ਰਮਨ ਕੁਮਾਰ ਪੰਜ ਸਾਲ ਪਹਿਲਾਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਦੀ ਧਰਤੀ ਦੁਬਈ ਵਿਖੇ ਗਿਆ ਸੀ ਜਿਸ ਦੀ ਬੀਤੇ ਦਿਨ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ।

Reported by:  PTC News Desk  Edited by:  Aarti -- November 16th 2024 08:48 PM
Punjabi Youth Died In Dubai : ਰੋਜੀ ਰੋਟੀ ਕਮਾਉਣ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ ’ਚ ਹੋਈ ਮੌਤ

Punjabi Youth Died In Dubai : ਰੋਜੀ ਰੋਟੀ ਕਮਾਉਣ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ ’ਚ ਹੋਈ ਮੌਤ

Punjabi Youth Died In Dubai :  ਪੰਜਾਬ ਦੇ ਜਿਆਦਾਤਰ ਨੌਜਵਾਨ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਠੀਕ ਕਰਨ ਦੇ ਲਈ ਵਿਦੇਸ਼ ਜਾ ਰਹੇ ਹਨ। ਇਸੇ ਤਰ੍ਹਾਂ ਹੀ ਹੁਸ਼ਿਆਰਪੁਰ ਦੇ ਸਹਿਰ ਉੜਮੁੜ ਟਾਂਡਾ ਦਾ ਰਹਿਣ ਵਾਲਾ ਇੱਕ ਨੌਜਵਾਨ ਦੁਬਈ ਗਿਆ ਸੀ ਜਿਸਦੀ ਬੀਤੇ ਦਿਨ ਭੇਦ ਭਰੇ ਹਾਲਾਤਾਂ ’ਚ ਮੌਤ ਹੋ ਗਈ। 

ਮਿਲੀ ਜਾਣਕਾਰੀ ਮੁਤਾਬਿਕ  ਉੜਮੁੜ ਟਾਂਡਾ ਦੇ ਗ਼ਰੀਬ ਪਰਿਵਾਰ ਦਾ ਇਕ ਨੌਜਵਾਨ ਰਮਨ ਕੁਮਾਰ ਪੰਜ ਸਾਲ ਪਹਿਲਾਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਦੀ ਧਰਤੀ ਦੁਬਈ ਵਿਖੇ ਗਿਆ ਸੀ ਜਿਸ ਦੀ ਬੀਤੇ ਦਿਨ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ। 

ਮ੍ਰਿਤਕ ਰਮਨ ਕੁਮਾਰ ਦੇ ਪਿਤਾ ਨੇ ਦੱਸਿਆ ਕਿ ਬੀਤੀ ਰਾਤ ਹੀ ਸਾਨੂੰ ਫੋਨ ਰਾਹੀਂ ਸੂਚਨਾ ਮਿਲੀ ਕਿ ਰਮਨ ਕੁਮਾਰ ਦੀ ਭੇਦਭਰੀ ਹਾਲਤਾਂ ਵਿਚ ਮੌਤ ਹੋ ਗਈ ਹੈ ਕਿਉਂਕਿ ਨਾਲ ਰਹਿੰਦੇ ਸਾਥੀਆਂ ਨੇ ਫੋਨ ਰਾਹੀਂ ਦੱਸਿਆ ਕਿ ਰਮਨ ਕੁਮਾਰ ਕੁਝ ਦਿਨ ਪਹਿਲਾਂ ਰੋਜ਼ ਦੀ ਤਰ੍ਹਾਂ ਸਵੇਰੇ ਸੈਰ ਕਰਨ ਲਈ ਨਿਕਲ਼ਿਆ ਸੀ ਪਰ ਵਾਪਸ ਨਹੀਂ ਪਰਤਿਆ। ਜਿਸ ਦੀ ਸੂਚਨਾ ਦੁਬਈ ਪੁਲਿਸ ਨੂੰ ਦਿੱਤੀ।

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਹੀ ਉਨ੍ਹਾਂ ਨੂੰ ਪੁਲਿਸ ਤੋਂ ਪਤਾ ਲੱਗਾ ਕਿ ਰਮਨ ਕੁਮਾਰ ਦੀ ਲਾਸ਼ ਮਿਲ ਗਈ ਹੈ ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਰਮਨ ਕੁਮਾਰ ਦੇ ਸਸਕਾਰ ਦੀਆਂ ਰਸਮਾਂ ਪਰਿਵਾਰ ਕਰ ਸਕੇ। 

ਇਹ ਵੀ ਪੜ੍ਹੋ: Farmer Hunger Strike : ਕਿਸਾਨ ਆਗੂ ਡੱਲੇਵਾਲ ਦੀ ਸਰਕਾਰ ਨੂੰ ਚਿਤਾਵਨੀ; ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ

- PTC NEWS

Top News view more...

Latest News view more...

PTC NETWORK