Toll Plaza ਦੇ ਕਰਮਚਾਰੀਆਂ ਨੇ ਇੱਕ ਸਿੱਖ ਵਿਅਕਤੀ ਨਾਲ ਕੀਤੀ ਕੁੱਟਮਾਰ, ਜਾਣੋ ਕੀ ਹੈ ਮਾਮਲਾ
ਪਿਹੋਵਾ ਦੇ ਥਾਣਾ ਟੋਲ ਪਲਾਜ਼ਾ 'ਤੇ ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਟੋਲ ਪਲਾਜ਼ਾ ਕਰਮਚਾਰੀਆਂ ਨੇ ਇੱਕ ਸਿੱਖ ਵਿਅਕਤੀ ਦੀ ਕੁੱਟਮਾਰ ਕੀਤੀ ਅਤੇ ਇਸ ਦੌਰਾਨ ਸਿੱਖ ਵਿਅਕਤੀ ਦੀ ਪੱਗ ਵੀ ਉਤਰ ਗਈ। ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਥਾਣਾ ਟੋਲ ਪਲਾਜ਼ਾ 'ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਟੋਲ ਪਲਾਜ਼ਾ ਕਰਮਚਾਰੀ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਜਾਣਕਾਰੀ ਦਿੰਦੇ ਹੋਏ ਸਥਾਨਕ ਲੋਕਾਂ ਨੇ ਦੱਸਿਆ ਕਿ ਪਿਹੋਵਾ ਦੇ ਪਿੰਡ ਗੁਮਥਲਾ ਗਾਧੂ ਦੇ ਰਹਿਣ ਵਾਲੇ ਇੱਕ ਸਿੱਖ ਵਿਅਕਤੀ ਦੀ ਕਰੀਬ 7 ਟੋਲ ਪਲਾਜ਼ਾ ਕਰਮਚਾਰੀਆਂ ਨੇ ਕੁੱਟਮਾਰ ਕੀਤੀ। ਜਿਸ ਕਾਰਨ ਅੱਜ ਇਹ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਅਤੇ ਮੰਗ ਕੀਤੀ ਗਈ ਹੈ ਕਿ ਟੋਲ ਪਲਾਜ਼ਾ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਧਰਨਾ ਪ੍ਰਦਰਸ਼ਨ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ।
ਇਹ ਵੀ ਪੜ੍ਹੋ : Punjab ’ਚ ਅੱਜ ਤੋਂ ਤੇਜ਼ ਹੋਵੇਗੀ ਠੰਢ ਦੀ ਲਹਿਰ; ਅੱਠ ਜ਼ਿਲ੍ਹਿਆਂ ’ਚ ਠੰਢ ਦਾ ਯੈਲੋ ਅਲਰਟ ਜਾਰੀ
- PTC NEWS