Amritsar News : ਛੁੱਟੀ ਆਏ ਫੌਜੀ ਦੀ ਸੜਕ ਹਾਦਸੇ ’ਚ ਮੌਤ, ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
Amritsar News : ਅੰਮ੍ਰਿਤਸਰ ਵਿੱਚ ਛੁੱਟੀ ਉੱਤੇ ਆਏ ਫੌਜੀ ਜਾਵਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਅਵਤਾਰ ਸਿੰਘ 21 ਸਿੱਖ ਰੈਜੀਮੈਂਟ ਰਾਜਸਥਾਨ ਦੇ ਬਾਰਡਰ ਉੱਤੇ ਤੈਨਾਤ ਸੀ। ਜਿਸ ਦਾ ਉਸ ਦੇ ਜੱਦੀ ਸਰਹੱਦੀ ਪਿੰਡ ਅਟਾਰੀ ਦੇ ਬਾਗੜੀਆਂ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਦੱਸ ਦਈਏ ਕਿ ਮ੍ਰਿਤਕ ਜਵਾਨ ਆਪਣੇ ਪਿੱਛੇ 2 ਸਾਲ ਦਾ ਬੱਚਾ ਤੇ ਆਪਣੀ ਪਤਨੀ ਨੂੰ ਛੱਡ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਫੌਜੀ ਅੰਮ੍ਰਿਤਸਰ ਦੇ ਪਿੰਡ ਭਕਨਾ ਵੱਲ ਐਕਟੀਵਾ ਉੱਤੇ ਸਵਾਰ ਹੋ ਕੇ ਜਾ ਰਿਹਾ ਸੀ, ਜੋ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸਦੀ ਮੌਤ ਹੋ ਗਈ।
ਮ੍ਰਿਤਕ ਅਵਤਾਰ ਸਿੰਘ 20 ਦਿਨ ਦੀ ਛੁੱਟੀ ਲੈ ਕੇ ਆਪਣੇ ਘਰ ਨੂੰ ਆਇਆ ਹੋਇਆ ਸੀ। ਮ੍ਰਿਤਕ ਫੌਜੀ ਦਾ ਪੁਲਿਸ ਪ੍ਰਸ਼ਾਸਨ ਵੱਲੋਂ ਪੋਸਟਮਾਰਟਮ ਕਰਵਾ ਕੇ ਅੰਤਿਮ ਸਸਕਾਰ ਕਰਵਾਇਆ ਗਿਆ। ਇਸ ਮੌਕੇ ਫੌਜ ਦੇ ਜਵਾਨਾਂ ਵੱਲੋਂ ਮ੍ਰਿਤਕ ਅਵਤਾਰ ਸਿੰਘ ਨੂੰ ਅੰਤਿਮ ਸਸਕਾਰ ਸਮੇਂ ਸ਼ਰਧਾਂਜਲੀ ਭੇਂਟ ਕਰ ਸਲਾਮੀ ਵੀ ਦਿੱਤੀ ਗਈ।
ਇਹ ਵੀ ਪੜ੍ਹੋ : Asaram Bapu : ਰਾਮ ਰਹੀਮ ਤੋਂ ਬਾਅਦ ਆਸਾਰਾਮ ਨੂੰ ਮਿਲੀ 'ਆਜ਼ਾਦੀ', ਜੋਧਪੁਰ ਹਾਈਕੋਰਟ ਨੇ ਦਿੱਤੀ ਪੈਰੋਲ
- PTC NEWS