Sun, Jun 15, 2025
Whatsapp

Punjab News: ਸ਼ੈਲਰ ਮਾਲਕਾਂ ਦੀ ਹੜਤਾਲ ਵਿਚਾਲੇ ਪੰਜਾਬ ‘ਚ ਆੜ੍ਹਤੀਆਂ ਵਲੋਂ ਹੜਤਾਲ

Reported by:  PTC News Desk  Edited by:  Shameela Khan -- October 15th 2023 10:48 AM -- Updated: October 15th 2023 10:57 AM
Punjab News: ਸ਼ੈਲਰ ਮਾਲਕਾਂ ਦੀ ਹੜਤਾਲ ਵਿਚਾਲੇ ਪੰਜਾਬ ‘ਚ ਆੜ੍ਹਤੀਆਂ ਵਲੋਂ ਹੜਤਾਲ

Punjab News: ਸ਼ੈਲਰ ਮਾਲਕਾਂ ਦੀ ਹੜਤਾਲ ਵਿਚਾਲੇ ਪੰਜਾਬ ‘ਚ ਆੜ੍ਹਤੀਆਂ ਵਲੋਂ ਹੜਤਾਲ

Punjab News: : ਪੰਜਾਬ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਕਿਸਾਨ  ਮੰਡੀਆਂ ਵਿੱਚ ਬਾਸਮਤੀ ਦੇ ਵਧੀਆਂ ਭਾਅ ਮਿਲਣ ਕਾਰਨ ਕਿਸਾਨਾਂ ਦੇ ਚਿਹਰੇ ਖਿੜੇ ਹੋਏ ਹਨ। ਇਸੇ ਦੌਰਾਨ ਸੂਬੇ ਵਿੱਚ ਸਾਰੇ ਆੜਤੀ ਐਸੋਸੀਏਸ਼ਨ ਨੇ ਹੜਤਾਲ ਦਾ ਐਲਾਨ ਕਰ ਦਿੱਤੀ ਹੈ। ਆੜਤੀਆਂ ਨੇ ਸੂਬੇ ਦੀਆਂ 2000 ਅਨਾਜ ਮੰਡੀਆਂ ਵਿੱਚ ਹੜਤਾਸ ਸ਼ੁਰਬ ਕਰ ਦਿੱਤੀ ਹੈ। ਆੜਤੀਆਂ ਦੀ ਹੜਤਾਲ ਦਾ ਮੁੱਖ ਕਾਰਨ ਆੜਤ 2.5% ਤੋਂ ਘਟਾ ਕੇ 1% ਕਰਨ ਦਾ ਹੈ। ਜਿਸ ਕਾਰਨ ਆੜਤੀਆਂ ਵਰਗ ਵਿਚ ਕੇਂਦਰ ਸਰਕਾਰ ਪ੍ਰਤੀ ਰੋਸ ਹੈ। ਆੜਤੀਆਂ ਦੇ ਇਸ ਹੜਤਾਲ ਕਾਰਨ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਹੀਂ ਹੋ ਰਹੀ ਅਤੇ ਫਸਲ ਵੇਚਣ ਆਏ ਕਿਸਾਨਾਂ ਨੂੰ  ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਆੜਤੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨੇ ਆੜਤ 2.5 ਤੋਂ ਘਟਾ ਕ 1% ਕਰ ਦਿੱਤੀ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਆੜਤ ਵਧਾ ਕਿ 2.5% ਹੀ ਕੀਤੀ ਜਾਵੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੰਡੀਆਂ ‘ਚ ਕੰਮ ਕਰਦੇ ਮਜ਼ਦੂਰ ਹੜਤਾਲ ‘ਤੇ ਚੱਲ ਗਏ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਸਾਡੀ ਮਜ਼ਦੁਰੀ ‘ਚ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਉਸ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ।




ਮਜ਼ਦੂਰ ਯੂਨੀਅਨ ਪੰਜਾਬ ਦੇ ਚੇਅਰਮੈਨ ਦਰਸ਼ਨ ਲਾਲ ਨੇ ਕਿਹਾ ਸੀ ਕਿ 2011 ਤੋਂ ਬਾਅਦ ਮਜ਼ਦੂਰੀ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਜਿਸ ਸਬੰਧੀ ਪੰਜਾਬ ਸਰਕਾਰ ਨਾਲ ਲਗਾਤਾਰ ਗੱਲਬਾਤ ਹੋ ਰਹੀ ਸੀ। ਪਰ ਕਿਸੇ ਨੇ ਨਹੀਂ ਸੁਣੀ। ਪੰਜਾਬ ਦੇ ਬਾਜ਼ਾਰਾਂ ਵਿੱਚ 7 ​​ਅਕਤੂਬਰ ਤੋਂ ਹੜਤਾਲ ਸ਼ੁਰੂ ਕੀਤੀ ਗਈ ਸੀ। ਇਸ ਕਾਰਨ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਸਮੇਤ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਹੋਰ ਕੰਮ ਪ੍ਰਭਾਵਿਤ ਹੋਇਆ ਸੀ। ਐਤਵਾਰ ਨੂੰ ਐਸਡੀਐਮ ਸਵਾਤੀ ਟਿਵਾਣਾ ਨੇ ਖੰਨਾ ਮੰਡੀ ਪਹੁੰਚ ਕੇ ਮਜ਼ਦੂਰ ਆਗੂਆਂ ਨਾਲ ਗੱਲਬਾਤ ਕੀਤੀ। ਐਸਡੀਐਮ ਨੇ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਗੱਲ ਕੀਤੀ ਹੈ।

- PTC NEWS

Top News view more...

Latest News view more...

PTC NETWORK