ਜਲੰਧਰ-ਦਿੱਲੀ NH 'ਤੇ ਵਾਹਨ ਸੜ ਕੇ ਹੋਏ ਸੁਆਹ, ਟੈਂਕਰ ਅਤੇ ਕਾਰ ਦੀ ਟੱਕਰ ਤੋਂ ਬਾਅਦ ਲੱਗੀ ਭਿਆਨਕ ਅੱਗ
Punjab News: ਜਲੰਧਰ-ਦਿੱਲੀ ਨੈਸ਼ਨਲ ਹਾਈਵੇ 'ਤੇ ਗੁਰਾਇਆ ਨੇੜੇ ਵਾਹਨਾਂ ਨੂੰ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਮੀਕਲ ਨਾਲ ਭਰਿਆ ਟਰੱਕ ਅਤੇ ਕਾਰ ਦੀ ਆਪਸ ਵਿੱਚ ਟੱਕਰ ਹੋ ਗਈ, ਜਿਸ ਕਾਰਨ ਅੱਗ ਲੱਗ ਗਈ। ਦੱਸ ਦੇਈਏ ਕਿ ਅੱਗ ਲੱਗਣ ਕਾਰਨ ਹਾਈਵੇਅ 'ਤੇ ਜਾਮ ਲੱਗ ਗਿਆ ਹੈ।ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪੁੱਜ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਆਵਾਜਾਈ ਜਾਮ ਹੈ ਜਦਕਿ ਅੱਗ 'ਚ ਜਾਨੀ ਨੁਕਸਾਨ ਬਾਰੇ ਹਾਲੇ ਪਤਾ ਨਹੀਂ ਲੱਗਾ ਹੈ।
- PTC NEWS