Advertisment

2 ਗੁਦਾਮਾਂ 'ਚ ਲੱਗੀ ਭਿਆਨਕ ਅੱਗ, 40 ਮਿੰਟ ਮਗਰੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ

author-image
Ravinder Singh
Updated On
New Update
2 ਗੁਦਾਮਾਂ ਨੂੰ ਲੱਗੀ ਭਿਆਨਕ ਅੱਗ, 40 ਮਿੰਟ ਮਗਰੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ
Advertisment

ਲੁਧਿਆਣਾ : ਨਿਊ ਮਾਇਆਪੁਰੀ ਸੁਭਾਸ਼ ਨਗਰ ਗਲੀ ਨੰਬਰ 2 ਇਲਾਕੇ ਵਿਚ ਸਥਿਤ ਦੋ ਗੋਦਾਮਾਂ ਵਿਚ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਲਗਭਗ 40 ਮਿੰਟ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ਉਤੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੀ ਟੀਮ ਨੂੰ ਇਸ ਨੂੰ ਬੁਝਾਉਣ ਲਈ ਕਾਫ਼ੀ ਮੁਸ਼ੱਕਤ ਕਰਨੀ ਪਈ। 

Advertisment



ਇਹ ਗੁਦਾਮ ਇੰਡਸਟਰੀ ਏਰੀਆ ਦੇ ਬਜਾਏ ਰਿਹਾਇਸ਼ੀ ਇਲਾਕੇ ਵਿਚ ਹਨ ਤੇ ਇਸ ਤਰ੍ਹਾਂ ਦੇ ਕਈ ਹੋਰ ਗੁਦਾਮ ਵੀ ਇਨ੍ਹਾਂ ਇਲਾਕਿਆਂ ਵਿਚ ਹਨ। ਇਸ ਤੋਂ ਇਲਾਵਾ ਇਸ ਇਲਾਕੇ ਵਿਚ ਕਈ ਫੈਕਟਰੀਆਂ ਵੀ ਹਨ। ਖ਼ਬਰ ਲਿਖੇ ਜਾਣ ਤੱਕ ਅੱਗ ਉਤੇ ਕਾਬੂ ਨਹੀਂ ਪਾਇਆ ਜਾ ਸਕਿਆ ਸੀ।

ਮੌਕੇ ਉਤੇ ਥਾਣਾ ਟਿੱਬਾ ਦੀ ਪੁਲਿਸ ਥਾਣਾ ਡਵੀਜ਼ਨ ਨੰਬਰ 7 ਤੇ ਬਸਤੀ ਜੋਧੇਵਾਲ ਦੀ ਪੁਲਿਸ ਦੇ ਮੁਖੀ ਟੀਮ ਸਮੇਤ ਪੁੱਜ ਗਏ। ਘਟਨਾ ਵਾਲੀ ਜਗ੍ਹਾ ਉਤੇ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ। ਪੁਲਿਸ ਟੀਮ ਉਨ੍ਹਾਂ ਨੂੰ ਘਟਨਾ ਵਾਲੀ ਜਗ੍ਹਾ ਤੋਂ ਦੂਰ ਕਰਨ ਵਿਚ ਲੱਗੀ ਹੋਈ ਸੀ।

ਇਹ ਵੀ ਪੜ੍ਹੋ : ਸਤੇਂਦਰ ਜੈਨ ਨੂੰ VVIP ਸਹੂਲਤ ਦੇਣ ਦੇ ਮਾਮਲੇ 'ਚ ਤਿਹਾੜ ਜੇਲ ਦੇ ਸੁਪਰਡੈਂਟ ਮੁਅੱਤਲ

ਫਾਇਰ ਬ੍ਰਿਗੇਡ ਦੀ ਟੀਮ 10 ਗੱਡੀਆਂ ਦੀ ਵਰਤੋਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼ਹਿਰ ਵਿਚ ਹਾਜ਼ਰੀ ਦੀਆਂ ਕਈ ਫੈਕਟਰੀਆਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।

- PTC NEWS
crimenewsnews ludhiana-fire-news fire-brigade-vehicles
Advertisment

Stay updated with the latest news headlines.

Follow us:
Advertisment