Fri, Apr 17, 2026
Whatsapp

Ropar ’ਚ ਦਿਨ-ਦਿਹਾੜੇ ਅਧਿਆਪਕਾ ਕੋਲੋਂ ਪਰਸ ਖੋਹ ਕੇ ਝਪਟਮਾਰ ਫ਼ਰਾਰ

ਪੀੜਤ ਅਧਿਆਪਿਕਾ ਮੀਨਾ ਕੁਮਾਰੀ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਕੂਲ ਤੋਂ ਛੁੱਟੀ ਉਪਰੰਤ ਘਰ ਲਈ ਜਾ ਰਹੀ ਸੀ। ਇਸ ਦੌਰਾਨ ਪਿੱਛੋਂ ਆਏ ਦੋ ਨੌਜਵਾਨਾਂ ਨੇ ਅਚਾਨਕ ਉਸਦਾ ਪਰਸ ਝਪਟ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ।

Reported by:  PTC News Desk  Edited by:  Aarti -- April 17th 2026 03:02 PM
Ropar ’ਚ ਦਿਨ-ਦਿਹਾੜੇ ਅਧਿਆਪਕਾ ਕੋਲੋਂ ਪਰਸ ਖੋਹ ਕੇ ਝਪਟਮਾਰ ਫ਼ਰਾਰ

Ropar ’ਚ ਦਿਨ-ਦਿਹਾੜੇ ਅਧਿਆਪਕਾ ਕੋਲੋਂ ਪਰਸ ਖੋਹ ਕੇ ਝਪਟਮਾਰ ਫ਼ਰਾਰ

Ropar News : ਰੋਪੜ ਸ਼ਹਿਰ ਦੇ ਪੋਸ਼ ਇਲਾਕੇ ਸ਼ਹੀਦ ਭਗਤ ਸਿੰਘ ਚੌਂਕ ਦੇ ਨਜ਼ਦੀਕ ਦਸ਼ਮੇਸ਼ ਨਗਰ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਦੀ ਇਕ ਅਧਿਆਪਿਕਾ ਨਾਲ ਦਿਨ ਦਿਹਾੜੇ ਪਰਸ ਝਪਟਣ ਦੀ ਘਟਨਾ ਸਾਹਮਣੇ ਆਈ ਹੈ। ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਅਧਿਆਪਿਕਾ ਸਕੂਲ ਦੀ ਛੁੱਟੀ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਹੀ ਸੀ। ਪੀੜਤ ਅਧਿਆਪਿਕਾ ਮੀਨਾ ਕੁਮਾਰੀ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਕੂਲ ਤੋਂ ਛੁੱਟੀ ਉਪਰੰਤ ਘਰ ਲਈ ਜਾ ਰਹੀ ਸੀ। ਇਸ ਦੌਰਾਨ ਪਿੱਛੋਂ ਆਏ ਦੋ ਨੌਜਵਾਨਾਂ ਨੇ ਅਚਾਨਕ ਉਸਦਾ ਪਰਸ ਝਪਟ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ।

ਉਨ੍ਹਾਂ ਦੱਸਿਆ ਕਿ ਘਟਨਾ ਇੰਨੀ ਤੇਜ਼ੀ ਨਾਲ ਵਾਪਰੀ ਤੇ ਉੱਨਾਂ ਵੱਲੋਂ ਸ਼ੋਰ ਵੀ ਮਚਾਇਆ ਗਿਆ ਪਰ ਦੋਸ਼ੀ ਝਪਟਮਾਰ ਫਰਾਰ ਹੋ ਗਏ। ਉਨ੍ਹਾਂ ਮੁਤਾਬਕ ਪਰਸ ਵਿੱਚ ਨਕਦੀ ਤੋਂ ਇਲਾਵਾ ਪਛਾਣ ਪੱਤਰ ਅਤੇ ਹੋਰ ਜ਼ਰੂਰੀ ਦਸਤਾਵੇਜ਼ ਮੌਜੂਦ ਸਨ। ਭਾਵੇਂ ਕਿ ਮੌਕੇ ’ਤੇ ਕੁੱਝ ਲੋਕ ਵੀ ਗੁਜ਼ਰ ਰਹੇ ਸਨ ਪਰ ਕੋਈ ਵੀ ਇਸ ਮਹਿਲਾ ਅਧਿਆਪਕ ਦੀ ਮਦਦ ਲਈ ਅੱਗੇ ਨਹੀਂ ਆਇਆ।


ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣਾ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲਾ ਦਰਜ ਕਰ ਲਿਆ ਗਿਆ। ਹਾਲਾਂਕਿ ਕੁਝ ਸਮੇਂ ਤੋਂ ਅਜਿਹੀਆਂ ਵਾਰਦਾਤਾਂ ਬੰਦ ਸਨ, ਪਰ ਅੱਜ ਕਾਫੀ ਸਮੇਂ ਬਾਅਦ ਇਸ ਤਰ੍ਹਾਂ ਦੀ ਘਟਨਾ ਵਾਪਰੀ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ ਤੇ ਪੁਲਿਸ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਖੜੇ ਹੋ ਰਹੇ ਹਨ।ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਗਸ਼ਤ ਵਧਾਉਣ ਅਤੇ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ  : Dibrugarh Jail ’ਚ ਹੀ ਰਹੇਗਾ MP ਅੰਮ੍ਰਿਤਪਾਲ ਸਿੰਘ ; ਵੀਡੀਓ ਕਾਨਫਰੰਸਿੰਗ ਜ਼ਰੀਏ ਹੋਣਗੀਆਂ ਸਾਰੀਆਂ ਸੁਣਵਾਈਆਂ

- PTC NEWS

Top News view more...

Latest News view more...

PTC NETWORK
PTC NETWORK