Mon, Dec 8, 2025
Whatsapp

Hoshiarpur News : ਹੁਸ਼ਿਆਰਪੁਰ ’ਚ ‘ਹਿੰਦ ਦੀ ਚਾਦਰ' ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਦੀ ਹੋਈ ਸ਼ਾਨਦਾਰ ਪੇਸ਼ਕਾਰੀ

'ਹਿੰਦ ਦੀ ਚਾਦਰ' ਸ਼ੋਅ ਵਿਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ।

Reported by:  PTC News Desk  Edited by:  Aarti -- November 09th 2025 09:40 AM
Hoshiarpur News : ਹੁਸ਼ਿਆਰਪੁਰ  ’ਚ ‘ਹਿੰਦ ਦੀ ਚਾਦਰ' ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਦੀ ਹੋਈ ਸ਼ਾਨਦਾਰ ਪੇਸ਼ਕਾਰੀ

Hoshiarpur News : ਹੁਸ਼ਿਆਰਪੁਰ ’ਚ ‘ਹਿੰਦ ਦੀ ਚਾਦਰ' ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਦੀ ਹੋਈ ਸ਼ਾਨਦਾਰ ਪੇਸ਼ਕਾਰੀ

Hoshiarpur News :  ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਲਾਸਾਨੀ ਸ਼ਹਾਦਤ 'ਤੇ ਆਧਾਰਿਤ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ 'ਹਿੰਦ ਦੀ ਚਾਦਰ' ਨੇ ਸ਼ਨਿੱਚਰਵਾਰ ਦੀ ਸ਼ਾਮ ਨੂੰ ਸਥਾਨਕ ਲਾਜਵੰਤੀ ਬਹੁਮੰਤਵੀ ਆਊਟਡੋਰ ਸਟੇਡੀਅਮ ਵਿਖੇ ਹਜ਼ਾਰਾਂ ਗਿਣਤੀ ਵਿਚ ਪੁੱਜੀ ਸੰਗਤ ਨੂੰ ਭਾਵੁਕ ਕਰ ਦਿੱਤਾ।

'ਹਿੰਦ ਦੀ ਚਾਦਰ' ਸ਼ੋਅ ਵਿਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ  ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ।


ਸ਼ੋਅ ਤੋਂ ਪਹਿਲਾਂ ਢਾਡੀ ਜਥੇ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਸ਼ੋਅ ਮੌਕੇ ਸੰਗਤ, ਜਿਸ 'ਚ ਬੱਚੇ, ਬਜ਼ੁਰਗ ਤੇ ਜਵਾਨ ਸ਼ਾਮਲ ਸਨ, ਨੇ ਧੰਨ ਗੁਰੂ ਤੇਗ ਬਹਾਦਰ ਜੀ ਉਚਾਰਦੇ ਹੋਏ ਜੈਕਾਰੇ ਵੀ ਲਗਾਏ।

ਇਸ ਮੌਕੇ ਹਲਕਾ ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਕੁਮਾਰ ਮਲਿਕ, ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ ਤੇ  ਹੋਰਨਾਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਕ ਨਿਮਾਣੇ ਸੇਵਕ ਵਜੋਂ ਵੱਡੇ ਪੱਧਰ 'ਤੇ ਮਨਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਅਦੁੱਤੀ ਸਿੱਖ ਇਤਿਹਾਸ ਅਤੇ ਗੁਰੂ ਜੀ ਦੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇਕ ਧਰਮ ਜਾਂ ਫ਼ਿਰਕੇ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ੋਅ ਨਾਲ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ 'ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਸਮਾਗਮਾਂ ਨੂੰ ਅਜਿਹੇ ਤਰੀਕੇ ਨਾਲ ਉਲੀਕਿਆ ਗਿਆ ਹੈ ਕਿ ਹਰ ਉਮਰ ਵਰਗ ਖ਼ਾਸ ਤੌਰ 'ਤੇ ਨੌਜਵਾਨ ਅਤੇ ਵਿਦਿਆਰਥੀ ਇਨ੍ਹਾਂ ਦਾ ਹਿੱਸਾ ਬਣ ਸਕਣ।

ਉਨ੍ਹਾਂ ਕਿਹਾ ਕਿ 23 ਨਵੰਬਰ ਤੋਂ 25 ਨਵੰਬਰ ਤੱਕ ਜਿਥੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ ਉਥੇ  ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ  ਅਸਥਾਨਾਂ ਵਿਖੇ ਵੀ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਸਬੰਧੀ ਵੱਡੇ ਪੱਧਰ 'ਤੇ ਤਿਆਰੀ ਵਿੱਢੀ ਹੋਈ ਹੈ।

ਉਨ੍ਹਾਂ ਕਿਹਾ ਕਿ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਕੱਢੇ ਜਾਣੇ ਹਨ। ਇਨ੍ਹਾਂ ਵਿਚੋਂ ਹੀ ਇਕ ਨਗਰ ਕੀਰਤਨ ਸ੍ਰੀਨਗਰ ਤੋਂ ਚੱਲ ਕੇ 21 ਨਵੰਬਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰੇਗਾ ਅਤੇ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ਹਰ ਜ਼ਿਲ੍ਹੇ ਵਿਚ ਪਹੁੰਚਣ 'ਤੇ ਨਗਰ ਕੀਰਤਨ ਨੂੰ ਸ਼ਾਨਦਾਰ 'ਗਾਰਡ ਆਫ਼ ਆਨਰ' ਦਿੱਤਾ ਜਾਵੇਗਾ।

ਇਸ ਮੌਕੇ ਸੰਗਤ ਨੇ ਭਾਵੁਕ ਹੁੰਦਿਆਂ ਦੱਸਿਆ ਕਿ 'ਹਿੰਦ ਦੀ ਚਾਦਰ' ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਉਨ੍ਹਾਂ ਨੂੰ ਅਨੋਖਾ ਅਨੁਭਵ ਹੋਇਆ ਹੈ, ਜਿਸ ਨਾਲ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ ਗਿਆ ਹੈ।

ਇਹ ਵੀ ਪੜ੍ਹੋ : Tarntaran ’ਚ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਸਾਬਕਾ ਵਿਧਾਇਕ ਦੀ ਮੌਤ; ਬੰਗਾ ਤੋਂ ਵਿਧਾਇਕ ਰਹੇ ਤਰਲੋਚਨ ਸਿੰਘ ਸੂੰਢ ਦਾ ਹੋਇਆ ਦੇਹਾਂਤ

- PTC NEWS

Top News view more...

Latest News view more...

PTC NETWORK
PTC NETWORK