Thu, May 29, 2025
Whatsapp

Punjabi Youth Died in America: ਅਮਰੀਕਾ ’ਚ ਕਪੂਰਥਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕਪੂਰਥਲਾ ਦੇ ਬਲਾਕ ਨਡਾਲਾ ਦੇ ਪਿੰਡ ਤਲਵਾੜਾ ਦਾ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਆਪਣੇ ਸੁਨਹਿਰੀ ਭਵਿੱਖ ਲਈ ਨੌਜਵਾਨ ਤਿੰਨ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ ਅਤੇ ਉੱਥੇ ਇੱਕ ਸਟੋਰ ਚ ਕੰਮ ਕਰਦਾ ਸੀ।

Reported by:  PTC News Desk  Edited by:  Aarti -- February 27th 2023 03:52 PM
Punjabi Youth Died in America: ਅਮਰੀਕਾ ’ਚ ਕਪੂਰਥਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Punjabi Youth Died in America: ਅਮਰੀਕਾ ’ਚ ਕਪੂਰਥਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Punjabi Youth Died in America: ਆਪਣੇ ਸੁਨਿਹਰੀ ਭਵਿੱਖ ਦੀ ਭਾਲ 'ਚ ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ ਜਾ ਰਹੇ ਹਨ, ਪਰ ਇਹ ਸੁਪਨਾ ਕਿਸੇ ਕਿਸੇ ਦਾ ਹੀ ਪੂਰਾ ਹੁੰਦਾ ਹੈ। ਅਜਿਹਾ ਹੀ ਸੁਪਨਾ ਲੈ ਕੇ ਕਪੂਰਥਲਾ ਦੇ ਬਲਾਕ ਨਡਾਲਾ ਦੇ ਪਿੰਡ ਤਲਵਾੜਾ ਦੇ ਨੌਜਵਾਨ ਅਮਰੀਕਾ ਗਿਆ ਸੀ ਪਰ ਉਸਦਾ ਸੁਪਨਾ ਸੁਪਨਾ ਹੀ ਰਹਿ ਗਿਆ।  

ਦੱਸ ਦਈਏ ਕਿ ਕਪੂਰਥਲਾ ਦੇ ਬਲਾਕ ਨਡਾਲਾ ਦੇ ਪਿੰਡ ਤਲਵਾੜਾ ਦਾ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਆਪਣੇ ਸੁਨਹਿਰੀ ਭਵਿੱਖ ਲਈ ਨੌਜਵਾਨ ਤਿੰਨ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ ਅਤੇ ਉੱਥੇ ਇੱਕ ਸਟੋਰ ਚ ਕੰਮ ਕਰਦਾ ਸੀ। 


ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸ਼ੁਕਰਵਾਰ ਦੀ ਰਾਤ ਨੂੰ ਜਦੋਂ ਸਟੋਰ ਤੋਂ ਕੰਮ ਕਰਨ ਤੋਂ ਬਾਅਦ ਵਾਪਸ ਕਮਰੇ ਚ ਆਇਆ ਤਾਂ ਉਹ ਸੁੱਤਾ ਤਾਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸਦੀ ਮੌਤ ਹੋ ਗਈ

ਦੂਜੇ ਪਾਸੇ ਪਰਿਵਾਰ ਦਾ ਰੋ ਰੋ ਕੇ ਬੂਰਾ ਹਾਲ ਹੋਇਆ ਪਿਆ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਲੱਖਾਂ ਰੁਪਏ ਦਾ ਕਰਜ਼ਾ ਚੁੱਕ ਕੇ ਉਨ੍ਹਾਂ ਨੇ ਆਪਣੇ ਪੁੱਤ ਨੂੰ ਅਮਰੀਕਾ ਭੇਜਿਆ ਸੀ ਪਰ ਅਜੇ ਤੱਕ ਉਨ੍ਹਾਂ ਵੱਲੋਂ ਚੁੱਕਿਆ ਗਿਆ ਕਰਜ਼ਾ ਨਹੀਂ ਉਤਰ ਸਕਿਆ। ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕੋਲੋਂ ਮ੍ਰਿਤਕ ਬੇਟੇ ਦੀ ਦੇਹ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ: ਬੇਅਦਬੀ ਮਾਮਲੇ ਦੇ ਦੋਸ਼ੀ ਸੁਖਜਿੰਦਰ ਸੰਨੀ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ

- PTC NEWS

Top News view more...

Latest News view more...

PTC NETWORK